ਸਰਕਾਰੀ ਆਈ.ਟੀ.ਆਈ ਮਾਡਲ ਟਾਊਨ ਪਟਿਆਲਾ ਵਿਖੇ ਸਵੈ ਰੋਜ਼ਗਾਰ ਕੈਂਪ 8 ਅਗਸਤ ਨੂੰ

ਦੁਆਰਾ: Punjab Bani ਪ੍ਰਕਾਸ਼ਿਤ :Monday, 07 August, 2023, 07:24 PM

ਸਰਕਾਰੀ ਆਈ.ਟੀ.ਆਈ ਮਾਡਲ ਟਾਊਨ ਪਟਿਆਲਾ ਵਿਖੇ ਸਵੈ ਰੋਜ਼ਗਾਰ ਕੈਂਪ 8 ਅਗਸਤ ਨੂੰ
ਪਟਿਆਲਾ, 7 ਅਗਸਤ:
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਮਿਤੀ 8 ਅਗਸਤ 2023 ਦਿਨ ਮੰਗਲਵਾਰ ਨੂੰ ਸਰਕਾਰੀ ਆਈ.ਟੀ.ਆਈ, ਮਾਡਲ ਟਾਊਨ, ਪਟਿਆਲਾ ਵਿਖੇ ਸਵੈ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ।
ਸਵੈ ਰੋਜ਼ਗਾਰ ਕੈਂਪ ਵਿੱਚ ਵੱਖ ਵੱਖ ਅਦਾਰਿਆਂ ਦੇ ਅਧਿਕਾਰੀ – ਬੈਂਕ, ਜ਼ਿਲ੍ਹਾ ਉਦਯੋਗ ਕੇਂਦਰ, ਪੰਜਾਬ ਹੁਨਰ ਵਿਕਾਸ ਮਿਸ਼ਨ, ਅਨੁਸੂਚਿਤ ਜਾਤੀ ਤੇ ਵਿੱਤ ਕਾਰਪੋਰੇਸ਼ਨ, ਪਛੜੀਆਂ ਸ਼੍ਰੇਣੀਆਂ ਤੇ ਵਿੱਤ ਕਾਰਪੋਰੇਸ਼ਨ, ਮੱਛੀ ਪਾਲਣ ਵਿਭਾਗ, ਪਸ਼ੂ ਪਾਲਣ ਵਿਭਾਗ, ਡੇਅਰੀ ਵਿਭਾਗ, ਖੇਤੀਬਾੜੀ ਵਿਭਾਗ, ਬਾਗਬਾਨੀ ਵਿਭਾਗ, ਖਾਦੀ ਗ੍ਰਾਮ ਬੋਰਡ ਅਤੇ ਕਮਿਸ਼ਨ ਵਰਗੇ ਸਵੈ ਰੋਜ਼ਗਾਰ ਵਿਭਾਗਾਂ ਦੇ ਨੁਮਾਇੰਦਿਆਂ ਵੱਲੋਂ ਭਾਗ ਲਿਆ ਜਾਵੇਗਾ, ਜੋ ਜ਼ਿਲ੍ਹੇ ਦੇ ਬੇਰੁਜ਼ਗਾਰ ਅਤੇ ਸਵੈ ਰੋਜ਼ਗਾਰ ਦੇ ਚਾਹਵਾਨ ਨੌਜਵਾਨਾਂ ਨੂੰ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਵੱਖ-ਵੱਖ ਸਵੈ ਰੋਜ਼ਗਾਰ ਸਕੀਮਾਂ ਬਾਰੇ ਜਾਣੂ ਕਰਵਾ ਕੇ ਸਵੈ ਰੋਜ਼ਗਾਰ ਕਰਨ ਲਈ ਪ੍ਰੇਰਿਤ ਕਰਨਗੇ। ਇਸ ਦੇ ਨਾਲ ਹੀ ਬੇਰੁਜ਼ਗਾਰ ਨੌਜਵਾਨ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਵੈ^ਰੋਜ਼ਗਾਰ ਸਬੰਧੀ ਟ੍ਰੇਨਿੰਗਾਂ ਦੀ ਰਜਿਸਟ੍ਰੇਸ਼ਨ ਵੀ ਕਰਵਾ ਸਕਣਗੇ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅਨੁਰਾਗ ਗੁਪਤਾ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨ ਜੋ ਆਪਣਾ ਸਵੈ ਰੋਜ਼ਗਾਰ ਸ਼ੁਰੂ ਕਰਨਾ ਚਾਹੁੰਦੇ ਹਨ ਉਹ ਇਸ ਸਵੈ ਰੋਜ਼ਗਾਰ ਕੈਂਪ ਵਿੱਚ ਭਾਗ ਲੈ ਕੇ ਵੱਖ^ਵੱਖ ਵਿਭਾਗਾਂ ਦੇ ਨੁਮਾਇੰਦਿਆਂ ਨੂੰ ਮਿਲ ਕੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਵੈ ਰੋਜ਼ਗਾਰ ਸਬੰਧੀ ਸਕੀਮਾਂ ਅਤੇ ਟ੍ਰੇਨਿੰਗਾਂ ਦਾ ਲਾਭ ਲੈ ਸਕਦੇ ਹਨ ਅਤੇ ਮੇਲੇ ਵਿੱਚ ਆ ਕੇ ਆਪਣਾ ਜੀਵਨ ਸਫਲ ਬਣਾ ਸਕਦੇ ਹਨ।
ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਟ੍ਰੇਨਿੰਗ ਅਫ਼ਸਰ ਕੰਵਲਪੁਨੀਤ ਕੌਰ ਨੇ ਸਵੈ^ਰੋਜ਼ਗਾਰ ਸ਼ੁਰੂ ਕਰਨ ਦੇ ਚਾਹਵਾਨ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਮੀਦਵਾਰ ਆਪਣੇ ਸਾਰੇ ਲੋੜੀਂਦੇ ਦਸਤਾਵੇਜ਼ ਨਾਲ ਲੈ ਕੇ ਮਿਤੀ 8 ਅਗਸਤ 2023 ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਸਰਕਾਰੀ ਆਈ.ਟੀ.ਆਈ, ਮਾਡਲ ਟਾਊਨ, ਪਟਿਆਲਾ ਵਿਖੇ ਪਹੁੰਚਣ। ਵਧੇਰੇ ਜਾਣਕਾਰੀ ਲਈ ਰੋਜ਼ਗਾਰ ਬਿਉਰੋ ਦੀ ਹੈਲਪ ਲਾਈਨ ਨੰH 9877610877 ਤੇ ਸੰਪਰਕ ਕੀਤਾ ਜਾ ਸਕਦਾ ਹੈ।



Scroll to Top