Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 22 Aug 2026 | 10:59 pm

+91 90915 01313 , +91 90916 01313

punjabbanni@gmail.com
punjabbani@yahoo.com

ਜੇਲ੍ਹ ਵਿਭਾਗ ਦੇ ਪ੍ਰਮੁੱਖ ਸਕੱਤਰ ਤੇ ਏ. ਡੀ. ਜੀ. ਪੀ. ਜੇਲ੍ਹਾਂ ਵੱਲੋਂ ਕੇਂਦਰੀ ਜੇਲ੍ਹ ਦਾ ਨਿਰੀਖਣ

ਜੇਲ੍ਹ ਵਿਭਾਗ ਦੇ ਪ੍ਰਮੁੱਖ ਸਕੱਤਰ ਤੇ ਏ. ਡੀ. ਜੀ. ਪੀ. ਜੇਲ੍ਹਾਂ ਵੱਲੋਂ ਕੇਂਦਰੀ ਜੇਲ੍ਹ ਦਾ ਨਿਰੀਖਣ

ਪਟਿਆਲਾ, 4 ਜੂਨ 2025 : Principal Secretary of Jail Department and ADGP Jails inspect Central Jail : ਸ਼ਾਹੀ ਸ਼ਹਿਰ ਪਟਿਆਲਾ ਦੇ ਮਿੰਨੀ ਸਕੱਤਰੇਤ ਰੋਡ ਤੇ ਬਣੀ ਕੇਂਦਰੀ ਜੇਲ ਪਟਿਆਲਾ (Central Jail Patiala) ਦਾ ਦੌਰਾ ਕਰਨ ਮੌਕੇ ਜੇਲ੍ਹ ਵਿਭਾਗ ਦੇ ਪ੍ਰਮੁੱਖ ਸਕੱਤਰ ਭਾਵਨਾ ਗਰਗ ਅਤੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਸ (ਜੇਲ੍ਹਾਂ) ਅਰੁਣਪਾਲ ਸਿੰਘ (Additional Director General of Police (Prisons) Arunpal Singh) ਨੇ ਕੇਂਦਰੀ ਜੇਲ ਅੰਦਰ ਗਸ਼ਤ ਕਰਨ ਲਈ ਈ- ਰਿਕਸ਼ਾ ਅਤੇ ਈ- ਬਾਈਕ ਤੇ ਮੋਟਰਸਾਈਕਲ ਅਤੇ ਬੰਦੀਆਂ ਨੂੰ ਐਮਰਜੈਂਸੀ ਵਿੱਚ ਹਸਪਤਾਲ ਲਿਜਾਣ ਲਈ ਐਂਬੂਲੈਂਸ ਵੀ ਸੁਪਰਡੈਂਟ ਵਰੁਣ ਸ਼ਰਮਾ ਨੂੰ ਦਿੱਤੇ ।

ਜੇਲ੍ਹ ਅੰਦਰ ਬੁਨਿਆਦੀ ਢਾਂਚੇ, ਸੁਰੱਖਿਆ ਅਤੇ ਸਮੁੱਚੇ ਕੈਦੀਆਂ ਦੀ ਭਲਾਈ ਦੇ ਦਿੱਤੇ ਨਿਰਦੇਸ਼

ਕੇਂਦਰੀ ਜੇਲ ਪਟਿਆਲਾ ਦਾ ਦੌਰਾ (Visit) ਕਰਨ ਮੌਕੇ ਭਾਵਨਾ ਗਰਗ ਅਤੇ ਅਰੁਣਪਾਲ ਸਿੰਘ ਨੇ ਜੇਲ੍ਹ ਅੰਦਰ ਬੁਨਿਆਦੀ ਢਾਂਚੇ, ਸੁਰੱਖਿਆ ਅਤੇ ਸਮੁੱਚੇ ਕੈਦੀਆਂ ਦੀ ਭਲਾਈ ਵਿੱਚ ਨਿਰੰਤਰ ਸੁਧਾਰ ਨੂੰ ਯਕੀਨੀ ਬਣਾਉਣ ਲਈ ਜੇਲ੍ਹ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੰਦਿਆਂ ਆਖਿਆ ਕਿ ਜੇਲ੍ਹਾਂ ਨੂੰ ਅਸਲ ਵਿੱਚ ਸੁਧਾਰ ਘਰ ਬਣਾਉਣ ਲਈ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਦੇਖਰੇਖ ਹੇਠ ਜੇਲ੍ਹਾਂ ਦੇ ਨਵੀਨੀਕਰਨ ਤੇ ਸੁਧਾਰ ਹਿਤ ਵਿਆਪਕ ਯੋਜਨਾ ਉਲੀਕੀ ਗਈ ਹੈ ।

ਪ੍ਰਮੁੱਖ ਸਕੱਤਰ ਤੇ ਏ. ਡੀ. ਜੀ. ਪੀ. ਨੇ ਸੁਣੀਆਂ ਬੰਦੀਆਂ ਦੀਆਂ ਮੁਸ਼ਕਲਾਂ

ਜੇਲ ਦਾ ਦੌਰਾ ਕਰਨ ਪਹੁੰਚੇ ਪ੍ਰਮੁੱਖ ਸਕੱਤਰ ਭਾਵਨਾ ਗਰਗ (Principal Secretary Bhavana Garg) ਤੇ ਏ. ਡੀ. ਜੀ. ਪੀ. ਅਰੁਣਪਾਲ ਸਿੰਘ ਨੇ ਬੰਦੀਆਂ ਦੀਆਂ ਮੁਸ਼ਕਲਾਂ ਸੁਣਨ ਮੌਕੇ ਸਾਹਮਣੇ ਆਈਆਂ ਸ਼ਿਕਾਇਤਾਂ ਦਾ ਹੱਲ ਕਰਦਿਆਂ ਉਨ੍ਹਾਂ ਨੂੰ ਸਕਾਰਾਤਮਕ ਤਬਦੀਲੀ ਅਤੇ ਮੁੜ ਵਸੇਬੇ ਵੱਲ ਪ੍ਰੇਰਦਿਆਂ ਕੈਦੀਆਂ ਲਈ ਕਾਨੂੰਨੀ ਸਹਾਇਤਾ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਨਵੇਂ ਬਣੇ ਕਾਨੂੰਨੀ ਸਹਾਇਤਾ ਦਫ਼ਤਰ ਦਾ ਉਦਘਾਟਨ ਵੀ ਕੀਤਾ ।

Read More : ਕੇਂਦਰੀ ਜੇਲ ਪਟਿਆਲਾ ਵਿਖੇ 240 ਬੰਦੀਆਂ ਨੇ ਮਨਾਇਆ ਰੱਖੜੀ ਦਾ ਤਿਉਹਾਰ

Advertisement
Advertisement
Advertisement
Advertisement
Scroll to Top