ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧਕਾਂ ਨੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੂੰ ਕੀਤਾ ਸਨਮਾਨਤ
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧਕਾਂ ਨੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੂੰ ਕੀਤਾ ਸਨਮਾਨਤ
ਪਟਿਆਲਾ 7 ਅਗਸਤ ()
ਸ਼ੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੈਨੇਜਰ ਲਗਾਏ ਗਏ ਭਗਵੰਤ ਸਿੰਘ ਧੰਗੇੜਾ ਦੀ ਨਿਯੁਕਤੀ ਦਾ ਜਿਥੇ ਭਰਵਾਂ ਸਵਾਗਤ ਕੀਤਾ ਗਿਆ, ਉਥੇ ਹੀ ਗੁਰਦੁਆਰਾ ਡੇਰਾ ਬਾਬਾ ਅਜਾਪਾਲ ਘੋੜਿਆਂ ਵਾਲੇ ਵਿਖੇ ਸ਼ੁਕਰਾਨਾ ਸਮਾਗਮ ਰੱਖਿਆ ਗਿਆ ਅਤੇ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਉਚੇਚੇ ਤੌਰ ’ਤੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਅਤੇ ਸਮੂਹ ਸਟਾਫ ਦੇ ਮੈਂਬਰਾਂ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਮੈਨੇਜਰ ਕਰਨੈਲ ਸਿੰਘ ਵਿਰਕ ਨੇ ਦੱਸਿਆ ਕਿ ਭਗਵੰਤ ਸਿੰਘ ਧੰਗੇੜਾ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬਤੌਰ ਆਪਣੀਆਂ ਸੇਵਾਵਾਂ ਦੇਣ ਦੇ ਨਾਲ ਪ੍ਰਬੰਧ ਅਧੀਨ ਸ਼ੋ੍ਰਮਣੀ ਕਮੇਟੀ ਵੱਲੋਂ ਲਗਾਈ ਡਿਊਟੀ ਨੂੰ ਤਨਦੇਹੀ ਤੇ ਇਮਾਨਦਾਰ ਨਾਲ ਨਿਭਾਉਂਦੇ ਆ ਰਹੇ ਹਨ, ਜਿਨ੍ਹਾਂ ਦੀ ਬਤੌਰ ਮੈਨੇਜਰ ਦਰਬਾਰ ਸਾਹਿਬ ਲਗਾਏ ਜਾਣ ਨਾਲ ਸੰਗਤਾਂ ਅਤੇ ਸਮੂਹ ਸਟਾਫ ਮੈਂਬਰਾਂ ਵਿਚ ਬੇਹੱਦ ਖੁਸ਼ੀ ਪਾਈ ਜਾ ਰਹੀ ਹੈ। ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਅਤੇ ਇਲਾਕੇ ਦੀਆਂ ਸੰਗਤਾਂ ਨੇ ਵੀ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੂੰ ਵਧਾਈ ਦੇਣ ਦੇ ਨਾਲ ਨਾਲ ਸਿਰਪੋਓ ਅਤੇ ਯਾਦਗਾਰੀ ਸਨਮਾਨ ਚਿੰਨ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਨਮਾਨਤ ਕਰਨ ਵਾਲਿਆਂ ਵਿਚ ਮੱਖਣ ਸਿੰਘ ਲਾਲਕਾ, ਬਲਤੇਜ ਸਿੰਘ ਖੋਜ, ਮੈਨੇਜਰ ਗੁਰਲਾਲ ਸਿੰਘ, ਸੁਪਰਵਾਈਜ਼ਰ ਹਰਮਿੰਦਰਪਾਲ ਸਿੰਘ, ਜੱਸਾ ਖੋਖ, ਗੁਰਦੀਪ ਸਿੰਘ ਅਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।