Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 12:41 pm

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਖੇੜੀ ਗੰਡਿਆਂ ਪੁਲਸ ਕੀਤਾ ਦੋ ਵਿਰੁੱਧ ਆਰਮਜ਼ ਐਕਟ ਤਹਿਤ ਕੇਸ ਦਰਜ

ਥਾਣਾ ਖੇੜੀ ਗੰਡਿਆਂ ਪੁਲਸ ਕੀਤਾ ਦੋ ਵਿਰੁੱਧ ਆਰਮਜ਼ ਐਕਟ ਤਹਿਤ ਕੇਸ ਦਰਜ

ਰਾਜਪੁਰਾ, 21 ਮਈ 2025 : Police of Kheri police station have registered a case against two people under the Arms Act : ਥਾਣਾ ਖੇੜੀ ਗੰਡਿਆ ਪੁਲਸ ਨੇ ਦੋ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ 103, 3 (5), ਬੀ. ਐਨ. ਐਸ. ਆਰਮਜ਼ ਐਕਟ ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਅਰਮਿੰਦਰ ਸਿੰਘ ਪੁੱਤਰ ਕਰਨੈਲ ਸਿੰਘ, ਦਲਜੀਤ ਕੋਰ ਪਤਨੀ ਅਰਮਿੰਦਰ ਸਿੰਘ ਵਾਸੀਆਨ ਪਿੰਡ ਭੋਗਲਾਂ ਥਾਣਾ ਖੇੜੀ ਗੰਡਿਆ ਸ਼ਾਮਲ ਹਨ ।

ਸਿ਼ਕਾਇਤਕਰਤਾ ਕਰਵਾਈ ਪੁਲਸ ਕੋਲ ਸਿ਼ਕਾਇਤ ਦਰਜ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਦਰਸ਼ਨ ਸਿੰਘ ਪੁੱਤਰ ਮਾਨ ਸਿੰਘ ਵਾਸੀ ਪਿੰਡ ਭੋਗਲਾਂ ਥਾਣਾ ਖੇੜੀ ਗੰਡਿਆ ਨੇ ਦੱਸਿਆ ਕਿ ਜਗਦੀਪ ਸਿੰਘ ਪੁੱਤਰ ਰਜਿੰਦਰ ਸਿੰਘ ਵਾਸੀ ਪਿੰਡ ਭੋਗਲਾਂ ਜੋ ਕਿ ਸਰੀਕੇ ਵਿੱਚੋ ਉਸ ਦਾ ਚਾਚਾ ਲੱਗਦਾ ਹੈ ਅਤੇ ਉਪਰੋਕਤ ਵਿਅਕਤੀ ਉਸਦੇ ਗੁਆਂਢੀ ਹਨ, ਜੋ ਪਾਣੀ ਵਾਲੀ ਪਾਈਪ ਰਿਪੇਅਰ ਕਰਨ ਨੂੰ ਲੈ ਕੇ ਜਗਦੀਪ ਸਿੰਘ ਨੇ ਆਪਣੇ ਘਰ ਅੱਗੇ ਢੋਆ ਪੁੱਟਿਆ ਹੋਇਆ ਸੀ, ਜਿਸ ਕਾਰਨ ਉਪਰੋਕਤ ਵਿਅਕਤੀਆਂ ਟੋਏ ਨੂੰ ਲੈ ਕੇ ਗਾਲੀ ਗਲੋਚ ਕਰਦੇ ਰਹਿੰਦੇ ਸਨ ।

ਸਿ਼ਕਾਇਤਕਰਤਾ ਨੇ ਦੱਸਿਆ ਕਿ 19 ਮਈ 2025 ਨੂੰ ਸ਼ਾਮ ਸਮੇਂ ਜਗਦੀਪ ਸਿੰਘ ਨੇ ਉਸਦੇ (ਸਿ਼ਕਾਇਤਕਰਤਾ) ਅਤੇ ਸ਼ਰੀਕੇ ਵਿੱਚੋ ਲਗਦੇ ਚਾਚੇ ਅਮਰਜੀਤ ਸਿੰਘ ਪੁੱਤਰ ਅਜੈਬ ਸਿੰਘ, ਹਰਜੋਤ ਸਿੰਘ ਪੁੱਤਰ ਕੁਲਦੀਪ ਸਿੰਘ ਅਤੇ ਰਣਧੀਰ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀਆਨ ਭੋਗਲਾਂ ਨੂੰ ਉਪਰੋਕਤ ਵਿਅਕਤੀਆਂ ਵੱਲੋ ਤੰਗ ਪ੍ਰੇਸ਼ਾਨ ਕਰਨ ਸਬੰਧੀ ਬੁਲਾਇਆ ਹੋਇਆ ਸੀ, ਜਦੋ ਉਹ ਅਤੇ ਹੋਰ ਉਪਰੋਕਤ ਵਿਅਕਤੀਆਂ ਨੂੰ ਸਮਝਾ ਰਹੇ ਸਨ ਤਾਂ ਦਲਜੀਤ ਕੌਰ ਤਹਿਸ਼ ਵਿੱਚ ਆ ਕੇ ਅੰਦਰੋ 12 ਬੋਰ ਗੰਨ ਅਤੇ ਰੋਂਦਾ ਵਾਲਾ ਪਟਾ ਲੈ ਆਈ ਤੇ ਅਮਰਿੰਦਰ ਸਿੰਘ ਨੂੰ ਫੜ੍ਹਾ ਦਿੱਤਾ ਅਤੇ ਉਸਦੇ ਅਤੇ ਹੋਰਨਾਂ ਤੇ ਫਾਇਰ ਕਰਨ ਲਈ ਕਿਹਾਂ ।

ਉਨ੍ਹਾਂ ਦੱਸਿਆ ਕਿ ਅਮਰਿੰਦਰ ਸਿੰਘ ਨੇ ਗੰਨ ਵਿੱਚ ਦੋ ਰੋਂਦ ਲੋਡ ਕੀਤੇ ਅਤੇ ਪਹਿਲਾ ਫਾਇਰ ਕੀਤਾ, ਜੋ ਅਮਰਜੀਤ ਸਿੰਘ ਦੀ ਪਿੱਠ ਅਤੇ ਉਸਦੀ ਲੜਕੀ ਖੁਸਪ੍ਰੀਤ ਕੌਰ ਦੇ ਲੱਗਿਆ, ਜਦੋਂ ਜਗਦੀਪ ਸਿੰਘ ਤੇ ਹਰਜੋਤ ਸਿੰਘ, ਅਮਰਜੀਤ ਸਿੰਘ ਨੂੰ ਚੁੱਕਣ ਲੱਗੇ ਤਾਂ ਉਪਰੋਕਤ ਵਿਅਕਤੀ ਨੇ ਫਿਰ ਦੂਜਾ ਫਾਇਰ ਕੀਤਾ, ਜੋ ਜਗਦੀਪ ਸਿੰਘ ਅਤੇ ਹਰਜੋਤ ਸਿੰਘ ਦੇ ਲੱਗਾ ਅਤੇ ਉਪਰੋਕਤ ਵਿਅਕਤੀ ਹਥਿਆਰਾਂ ਸਮੇਤ ਮੌਕੇ ਤੋਂ ਫਰਾਰ ਹੋ ਗਏ ।

ਉਨ੍ਹਾਂ ਦੱਸਿਆ ਕਿ ਡਾਕਟਰਾ ਨੇ ਅਮਰਜੀਤ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਤੇ ਜਗਦੀਪ ਸਿੰਘ, ਖੁਸ਼ਪ੍ਰੀਤ ਕੌਰ ਅਤੇ ਹਰਜੋਤ ਸਿੰਘ ਇਲਾਜ ਲਈ ਚੰਡੀਗੜ੍ਹ ਵਿਖੇ ਬਣੇ ਪੀ. ਜੀ. ਆਈ. ਦਾਖਲ ਹਨ।ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਚਾਰ ਜਣਿਆਂ ਵਿਰੁੱਧ ਕੁੱਟਮਾਰ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੇਸ ਦਰਜ

Advertisement
Advertisement
Advertisement
Advertisement
Scroll to Top