Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 11:18 am

+91 90915 01313 , +91 90916 01313

punjabbanni@gmail.com
punjabbani@yahoo.com

ਸਿਹਤ ਮੰਤਰੀ ਸੁਣੀਆਂ ਹਲਕੇ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ

ਸਿਹਤ ਮੰਤਰੀ ਸੁਣੀਆਂ ਹਲਕੇ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ

ਪਟਿਆਲਾ, 17 ਮਈ 2025 : Health Minister listens to problems of residents of the constituency : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਆਪਣੇ ਹਲਕੇ ਪਟਿਆਲਾ ਦਿਹਾਤੀ ਦੇ ਵਸਨੀਕਾਂ ਦੀਆਂ ਆਪਣੇ ਸਥਾਨਕ ਦਫ਼ਤਰ ਵਿਖੇ ਸੁਣੀਆਂ । ਇੱਥੇ ਇਲਾਕਾ ਨਿਵਾਸੀਆਂ ਨਾਲ ਮੁਲਾਕਾਤ ਕਰਦਿਆਂ ਡਾ. ਬਲਬੀਰ ਸਿੰਘ ਨੇ ਲੋਕਾਂ ਦੀਆਂ ਮੁਸ਼ਕਲਾਂ ਅਤੇ ਸਮੱਸਿਆਵਾਂ ਦਾ ਮੌਕੇ ਉਤੇ ਹੀ ਹੱਲ ਕਰਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ।

ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਅਰੰਭੀ ਮੁਹਿੰਮ ਬਣ ਗਈ ਹੈ ਅੱਜ ਲੋਕ ਲਹਿਰ

ਸਿਹਤ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਅਰੰਭੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਅੱਜ ਲੋਕ ਲਹਿਰ ਬਣ ਗਈ ਹੈ । ਉਨ੍ਹਾਂ ਦੱਸਿਆ ਕਿ ਨਸ਼ੇ ਦੀ ਸਪਲਾਈ ਚੇਨ ਖ਼ਤਮ ਕਰਕੇ ਨਸ਼ਿਆਂ ਦੇ ਆਦੀਆਂ ਦੇ ਮੁੜ ਵਸੇਬੇ ਤੇ ਹੁਨਰਮੰਦ ਬਣਾ ਕੇ ਆਪਣੇ ਕਿੱਤੇ ਲਾਉਣ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ ।

ਡਾ. ਬਲਬੀਰ ਸਿੰਘ ਨੇ ਦਿੱਤੇ ਪੰਚਾਇਤ ਤੇ ਸੋਸਾਈਟੀ ਨੂੰ ਦੋ ਲੱਖ ਗਰਾਂਟ ਵਜੋਂ ਚੈਕ

ਡਾ. ਬਲਬੀਰ ਸਿੰਘ ਨੇ ਇਸ ਮੌਕੇ ਪਿੰਡ ਮਾਜਰੀ ਅਕਾਲੀਆਂ ਦੀ ਪੰਚਾਇਤ ਨੂੰ ਪੰਜ ਲੱਖ ਰੁਪਏ, ਫੱਗਣ ਮਾਜਰਾ ਨੂੰ ਤਿੰਨ ਲੱਖ ਰੁਪਏ ਅਤੇ ਬੀ ਆਰ ਅੰਬੇਡਕਰ ਸੋਸਾਈਟੀ ਪਟਿਆਲਾ ਨੂੰ ਦੋ ਲੱਖ ਗਰਾਂਟ ਵਜੋਂ ਚੈਕ ਦਿੱਤੇ । ਇਸ ਮੌਕੇ ਆਫਿਸ ਇੰਚਾਰਜ ਜਸਬੀਰ ਸਿੰਘ ਗਾਂਧੀ, ਮੀਡੀਆ ਸਲਾਹਕਾਰ ਗੱਜਣ ਸਿੰਘ, ਆਫਿਸ ਇੰਚਾਰਜ ਜੈ ਸ਼ੰਕਰ ਸ਼ਰਮਾ, ਦੇਸ਼ ਦੀਪਕ, ਬਲਾਕ ਪ੍ਰਧਾਨ ਮੋਹਿਤ, ਮਨਦੀਪ ਸਿੰਘ ਵਿਰਦੀ, ਜੀ ਐਸ ਭੰਗੂ, ਪਵਨ ਸਿੰਘ ਕੁਮਾਰ, ਡਾ ਹਰੀਸ਼ ਵਾਲੀਆ, ਕੇਵਲ ਬਾਵਾ, ਕੌਂਸਲਰ ਗੁਰਕਿਰਪਾਲ ਸਿੰਘ, ਵਾਸੂਦੇਵ ਸਿੰਘ, ਮੌਂਟੀ, ਹਰੀਤੇਸ਼ ਅਰੋੜਾ, ਅਤੁਲ ਕੁਮਾਰ ਅਤੇ ਧਨਵੇਸ਼ ਪੁਰੀ ਸੀਨੀਅਰ ਆਪ ਆਗੂ ਹਾਜ਼ਰ ਸਨ ।

Read More : ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ‘ਚ ਵਿਕਾਸ ਕੰਮਾਂ ਦਾ ਜਾਇਜ਼ਾ

Advertisement
Advertisement
Advertisement
Advertisement
Scroll to Top