Breaking News ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਕੇਸ ਵਿੱਚ ਇੱਕ ਹੋਰ ਦੋਸ਼ੀ ਗ੍ਰਿਫਤਾਰਮੁੱਖ ਮੰਤਰੀ ਭਗਵੰਤ ਮਾਨ ਨੇ ਡਾ ਚਬੇਵਾਲ ਲਈ ਕੀਤਾ ਚੋਣ ਪ੍ਰਚਾਰਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਪੰਜਾਬ 'ਚ ਚੋਣ ਤਿਆਰੀਆਂ ਦਾ ਜਾਇਜ਼ਾਮਾਈਕਰੋ ਅਬਜ਼ਰਵਰਾਂ ਲਈ ਸਿਖਲਾਈ ਸੈਸ਼ਨ ਦਾ ਆਯੋਜਨਜ਼ਿਲ੍ਹਾ ਪੱਧਰੀ ਖਰਚਾ ਸੈਲ ਦੇ ਨੋਡਲ ਅਫ਼ਸਰ ਵੱਲੋਂ ਉਮੀਦਵਾਰਾਂਘੱਟ ਟੈਕਸ ਨਾਲ ਆਸਾਨ ਜੀਐਸਟੀ ਦਾ ਵਾਅਦਾ ਕਰਦਿਆਂ, ਵੜਿੰਗ ਨੇ ਆਰਥਿਕ ਦ੍ਰਿਸ਼ਟੀਕੋਣ ਨੂੰ ਕੀਤਾ ਪੇਸ਼ਭਾਜਪਾ ਨੂੰ ਵੋਟ ਦੇਣਾ ਮਹਿੰਗਾਈ ਅਤੇ ਬੇਰੁਜ਼ਗਾਰੀ ਨੂੰ ਵਾਧਾ ਦੇਣਾ ਹੈ: ਚਰਨ ਸਿੰਘ ਸਪਰਾਸਮਾਣਾ ਦੇ ਲੋਕਾਂ ਨੇ ਪ੍ਰਨੀਤ ਕੌਰ ਨੂੰ ਦਵਾਇਆ ਜਿੱਤ ਦਾ ਭਰੋਸਾ, ਪ੍ਰਨੀਤ ਕੌਰ ਨੇ ਵੀ ਕਿਹਾ ਸੰਸਦ ਵਿੱਚ ਪਹੁੰਚਦੇ ਹੀ ਪਟਿਆਲਾ ਦੀ ਹਰੇਕ ਮੰਗ ਕਰਾੰਗੀ ਪੂਰੀਪੰਜਾਬ ਵਿੱਚ ਬੋਟਲਿੰਗ ਪਲਾਂਟ ਦਾ ਲਾਇਸੈਂਸ ਮੁਅੱਤਲ

ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਤੋਸ਼ਾਖਾਨਾ ਮਾਮਲੇ 'ਚ ਤਿੰਨ ਸਾਲ ਦੀ ਸਜ਼ਾ ਅਤੇ ਜੁਰਮਾਨਾ

ਦੁਆਰਾ: Punjab Bani ਪ੍ਰਕਾਸ਼ਿਤ :Saturday, 05 August, 2023, 03:46 PM

ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਤੋਸ਼ਾਖਾਨਾ ਮਾਮਲੇ ‘ਚ ਤਿੰਨ ਸਾਲ ਦੀ ਸਜ਼ਾ ਅਤੇ ਜੁਰਮਾਨਾ
ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ ਮੁਖੀ ਅਤੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਪਾਕਿਸਤਾਨ ਦੀ ਅਦਾਲਤ ਵਲੋਂ ਤੋਸ਼ਾਖਾਨਾ ਮਾਮਲੇ ‘ਚ ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਹੈ ਅਤੇ ਨਾਲ ਹੀ ਇੱਕ ਲੱਖ ਰੁਪਏ ਦਾ ਜੁਰਮਾਨਾ ਵੀ ਲਾਇਆ ਹੈ। ਸਜ਼ਾ ਸੁਣਾਏ ਜਾਣ ਤੋਂ ਬਾਅਦ ਇਮਰਾਨ ਖਾਨ ਨੂੰ ਪੁਲਿਸ ਨੇ ਅਦਾਲਤ ਵਿੱਚ ਹੀ ਗ੍ਰਿਫ਼ਤਾਰ ਕਰ ਲਿਆ ਹੈ। ਪਾਕਿਸਤਾਨ ਦੀ ਮੀਡੀਆ ਰਿਪੋਰਟਾਂ ਮੁਤਾਬਕ ਮੌਜੂਦਾ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ 9 ਅਗਸਤ ਨੂੰ ਸੰਸਦ ਨੂੰ ਭੰਗ ਕਰ ਦੇਣਗੇ, ਜਿਸ ਦੇ ਅੰਦਰ 90 ਦਿਨਾਂ ਦੇ ਅੰਦਰ ਪਾਕਿਸਤਾਨ ‘ਚ ਆਮ ਚੋਣਾਂ ਹੋਣਗੀਆਂ। ਦੱਸਿਆ ਜਾ ਰਿਹਾ ਹੈ ਕਿ 3 ਸਾਲ ਦੀ ਸਜ਼ਾ ਮਿਲਣ ਤੋਂ ਬਾਅਦ ਇਮਰਾਨ ਖਾਨ ਅਗਲੇ 5 ਸਾਲਾਂ ਤੱਕ ਚੋਣ ਨਹੀਂ ਲੜ ਸਕਣਗੇ।
ਅਦਾਲਤ ਨੇ ਸਾਬਕਾ ਪ੍ਰਧਾਨ ਮੰਤਰੀ ‘ਤੇ ਇੱਕ ਲੱਖ ਰੁਪਏ ਦਾ ਜੁਰਮਾਨਾ ਵੀ ਲਾਇਆ ਹੈ। ਜੁਰਮਾਨਾ ਅਦਾ ਨਾ ਕਰਨ ‘ਤੇ ਉਹਨਾਂ ਨੂੰ ਛੇ ਮਹੀਨੇ ਹੋਰ ਜੇਲ੍ਹ ਵਿੱਚ ਰਹਿਣਾ ਪਵੇਗਾ। ਅਦਾਲਤ ਨੇ ਇਹ ਵੀ ਕਿਹਾ, ਇਮਰਾਨ ਖਾਨ ਨੇ ਜਾਣਬੁੱਝ ਕੇ ਫਰਜ਼ੀ ਜਾਣਕਾਰੀ ਦਿੱਤੀ ਹੈ। ਇਸ ਦੇ ਨਾਲ ਹੀ ਇਮਰਾਨ ਖਾਨ ਅਗਲੇ 5 ਸਾਲਾਂ ਲਈ ਚੋਣ ਲੜਨ ਤੋਂ ਅਯੋਗ ਹੋ ਗਏ ਹਨ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪੰਜਾਬ ਨੇ ਪੁਸ਼ਟੀ ਕੀਤੀ ਹੈ ਕਿ ਇਮਰਾਨ ਖ਼ਾਨ ਨੂੰ ਕੋਟ ਲਖਪਤ ਜੇਲ੍ਹ ਲਿਜਾਇਆ ਜਾ ਰਿਹਾ ਹੈ। ਇਸ ਮਾਮਲੇ ‘ਚ ਇਮਰਾਨ ਖਾਨ ‘ਤੇ ਦੋਸ਼ ਸੀ ਕਿ ਉਨ੍ਹਾਂ ਨੇ ਸੱਤਾ ‘ਚ ਰਹਿੰਦਿਆਂ ਸਰਕਾਰੀ ਸਟੋਰਾਂ (ਤੋਸ਼ਾਖਾਨਾ) ਤੋਂ ਲਏ ਮਹਿੰਗੇ ਤੋਹਫੇ ਵੇਚ ਕੇ ਮੁਨਾਫਾ ਕਮਾਇਆ।



Scroll to Top