Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 12:41 pm

+91 90915 01313 , +91 90916 01313

punjabbanni@gmail.com
punjabbani@yahoo.com

ਸਕੂਲ ਸੇਫ਼ ਵਾਹਨ ਨੀਤੀ ਦੀ ਉਲੰਘਣਾ ਕਰਨ 'ਤੇ 2 ਬੱਸਾਂ ਜ਼ਬਤ-ਨਮਨ ਮਾਰਕੰਨ

ਸਕੂਲ ਸੇਫ਼ ਵਾਹਨ ਨੀਤੀ ਦੀ ਉਲੰਘਣਾ ਕਰਨ 'ਤੇ 2 ਬੱਸਾਂ ਜ਼ਬਤ-ਨਮਨ ਮਾਰਕੰਨ

ਪਟਿਆਲਾ, 19 ਮਈ 2025 : 2 buses impounded for violating school safe vehicle policy : ਪਟਿਆਲਾ ਵਿਖੇ ਨਵੇਂ ਤਾਇਨਾਤ ਆਰ. ਟੀ. ਏ. ਨਮਨ ਮਾਰਕੰਨ ਤੇ ਆਰ. ਟੀ. ਓ ਬਬਨਦੀਪ ਸਿੰਘ ਵਾਲੀਆ ਨੇ ਆਪਣੇ ਅਹੁਦੇ ਸੰਭਾਲਦਿਆਂ ਹੀ ਸਕੂਲ ਸੇਫ਼ ਵਾਹਨ ਨੀਤੀ ਤਹਿਤ ਸਕੂਲੀ ਵਾਹਨਾਂ ਤੋਂ ਇਲਾਵ ਓਵਰ ਲੋਡਿਡ ਗੱਡੀਆਂ, ਟਰੱਕ, ਟ੍ਰੈਕਟਰ ਟਰਾਲੀਆਂ ਤੇ ਟੂਰਿਸਟ ਬੱਸਾਂ ਦੀ ਚੈਕਿੰਗ ਕੀਤੀ ।

8 ਸਕੂਲੀ ਬੱਸਾਂ ਦੀ ਸਕੂਲ ਸੇਫ਼ ਵਾਹਨ ਨੀਤੀ ਤਹਿਤ ਚੈਕਿੰਗ ਕੀਤੀ ਹੈ

ਪਟਿਆਲਾ ਦੇ ਖੇਤਰੀ ਟਰਾਂਸਪੋਰਟ ਅਥਾਰਟੀ ਦੇ ਸਕੱਤਰ ਨਮਨ ਮਾਰਕੰਨ ਨੇ ਦੱਸਿਆ ਕਿ ਉਨ੍ਹਾਂ ਨੇ 8 ਸਕੂਲੀ ਬੱਸਾਂ ਦੀ ਸਕੂਲ ਸੇਫ਼ ਵਾਹਨ ਨੀਤੀ ਤਹਿਤ ਚੈਕਿੰਗ ਕੀਤੀ ਹੈ ਅਤੇ ਉਲੰਘਣਾ ਕਰਨ ‘ਤੇ 2 ਬੱਸਾਂ ਨੂੰ ਜ਼ਬਤ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਕਿਸੇ ਵੀ ਵਾਹਨ ਨੂੰ ਸਕੂਲ ਸੇਫ਼ ਵਾਹਨ ਨੀਤੀ ਤੇ ਆਵਾਜਾਈ ਨੇਮਾਂ ਦੀ ਉਲੰਘਣਾਂ ਨਹੀਂ ਕਰਨ ਦਿੱਤੀ ਜਾਵੇਗੀ । ਜਦਕਿ ਆਰ. ਟੀ. ਓ. ਬਬਨਦੀਪ ਸਿੰਘ ਵਾਲੀਆ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਚੈਕਿੰਗ ਦੌਰਾਨ ਅਣਫਿਟ 8 ਵਾਹਨਾਂ ਨੂੰ ਸਕੂਲੀ ਬੱਚੇ ਲਿਜਾਂਦੇ ਸਮੇਂ ਸਕੂਲ ਸੇਫ਼ ਵਾਹਨ ਨੀਤੀ ਤਹਿਤ ਸੜਕ ‘ਤੇ ਚੱਲਣ ਲਈ ਫਿਟ ਨਾ ਹੋਣ ਕਰਕੇ ਜ਼ਬਤ ਕੀਤਾ ਗਿਆ ਹੈ । ਇਸ ਤੋਂ ਇਲਾਵਾ ਓਵਰਲੋਡਿਡ ਟਰੱਕਾਂ ਤੇ ਕਮਰਸ਼ੀਅਲ ਵਰਤੋਂ ਵਾਲੇ ਟ੍ਰੈਕਟਰ ਟਰਾਲੀਆਂ ਦੇ 18 ਚਲਾਨ ਵੱਖਰੇ ਤੌਰ ‘ਤੇ ਕੀਤੇ ਗਏ ਹਨ ।

ਸਕੂਲੀ ਬੱਚਿਆਂ ਦੀ ਆਵਾਜਾਈ ਸੁਰੱਖਿਅਤ ਹੋਵੇ : ਬਬਨਦੀਪ ਸਿੰਘ ਵਾਲੀਆ

ਨਮਨ ਮਾਰਕੰਨ ਤੇ ਬਬਨਦੀਪ ਸਿੰਘ ਵਾਲੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਟਰਾਂਸਪੋਰਟ ਵਿਭਾਗ ਵੱਲੋਂ ਜਿੱਥੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸਕੂਲੀ ਬੱਚਿਆਂ ਦੀ ਆਵਾਜਾਈ ਸੁਰੱਖਿਅਤ ਹੋਵੇ, ਉਥੇ ਹੀ ਸੜਕ ਸੁਰੱਖਿਆ ਵੀ ਯਕੀਨੀ ਬਣਾਉਣ ਲਈ ਆਵਾਜਾਈ ਨੇਮਾਂ ਦੀ ਪਾਲਣਾ ਕਰਵਾਉਣ ਬਾਬਤ ਚੈਕਿੰਗ ਜੋਰਾਂ ‘ਤੇ ਕੀਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਕਿਸੇ ਵੀ ਵਾਹਨ ਨੂੰ ਸੜਕ ਸੁਰੱਖਿਆ ਨੇਮਾਂ ਤੇ ਸਕੂਲ ਸੇਫ਼ ਵਾਹਨ ਨੀਤੀ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ ।

ਸੜਕ ਸੁਰੱਖਿਆ ਨੇਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਚੈਕਿੰਗ ਲਗਾਤਾਰ ਜਾਰੀ ਰਹੇਗੀ :  ਨਮਨ ਮਾਰਕੰਨ

ਨਮਨ ਮਾਰਕੰਨ ਨੇ ਕਿਹਾ ਕਿ ਸੜਕ ਸੁਰੱਖਿਆ ਨੇਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਅਜਿਹੀ ਚੈਕਿੰਗ ਲਗਾਤਾਰ ਜਾਰੀ ਰਹੇਗੀ ਅਤੇ ਉਲੰਘਣਾ ਕਰਨ ਵਾਲਿਆਂ ਨਾਲ ਕੋਈ ਢਿੱਲ ਨਹੀਂ ਵਰਤੀ ਜਾਵੇਗੀ । ਉਨ੍ਹਾਂ ਕਿਹਾ ਕਿ ਸੜਕ ਨੇਮਾਂ ਦੀ ਪਾਲਣਾਂ ਨਾ ਕਰਨ ‘ਤੇ ਵੱਡੇ ਹਾਦਸੇ ਵਾਪਰਦੇ ਹਨ ਤੇ ਕਿਸੇ ਦੀ ਕੀਮਤੀ ਜਾਨ ਅਜਾਂਈ ਚਲੀ ਜਾਂਦੀ ਹੈ । ਬਬਨਦੀਪ ਸਿੰਘ ਵਾਲੀਆ ਨੇ ਕਿਹਾ ਕਿ ਓਵਰਲੋਡ ਵਾਹਨ, ਨਿਰਧਾਰਤ ਉਚਾਈ ਤੋਂ ਉਚਾ ਮਾਲ ਭਰਨ ਵਾਲੇ, ਟ੍ਰੈਕਟਰ ਟਰਾਲੀ ਦੀ ਵਪਾਰਕ ਮੰਤਵ ਲਈ ਵਰਤੋਂ, ਟੂਰਿਸਟ ਬੱਸ ਦੇ ਪਰਮਿਟ ਦੀ ਗ਼ਲਤ ਵਰਤੋਂ ਸਮੇਤ ਬਿਨ੍ਹਾਂ ਦਸਤਾਵੇਜਾਂ ਦੇ ਪਾਏ ਜਾਣ ਵਾਲੇ ਵਾਹਨ ਚਾਲਕਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ।
Advertisement
Advertisement
Advertisement
Advertisement
Scroll to Top