ਭਿਆਨਕ ਰੇਲ ਹਾਦਸਾ, ਕਰਾਚੀ ਤੋਂ ਰਾਵਲਪਿੰਡੀ ਜਾ ਰਹੀ ਗੱਡੀ ਪਟੜੀ ਤੋਂ ਉਤਰੀ, 15 ਮੌਤਾਂ, 50 ਜ਼ਖਮੀ

ਭਿਆਨਕ ਰੇਲ ਹਾਦਸਾ, ਕਰਾਚੀ ਤੋਂ ਰਾਵਲਪਿੰਡੀ ਜਾ ਰਹੀ ਗੱਡੀ ਪਟੜੀ ਤੋਂ ਉਤਰੀ, 15 ਮੌਤਾਂ, 50 ਜ਼ਖਮੀ
ਪਾਕਿਸਤਾਨ ‘ਚ ਕਰਾਚੀ ਤੋਂ ਰਾਵਲਪਿੰਡੀ ਜਾ ਰਹੀ ਹਜ਼ਾਰਾ ਐਕਸਪ੍ਰੈੱਸ ਦੇ 10 ਡੱਬੇ ਪਟੜੀ ਤੋਂ ਉਤਰ ਜਾਣ ਕਾਰਨ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ ਅਤੇ 50 ਹੋਰ ਜ਼ਖਮੀ ਹੋ ਗਏ।
ਸਥਾਨਕ ਨਿਊਜ਼ ਚੈਨਲ ਮੁਤਾਬਕ ਕਰਾਚੀ ਤੋਂ ਕਰੀਬ 275 ਕਿਲੋਮੀਟਰ ਦੂਰ ਸਥਿਤ ਇਕ ਸਟੇਸ਼ਨ ਨੇੜੇ ਇਸ ਭਿਆਨਕ ਰੇਲ ਹਾਦਸੇ ਵਿਚ ਹੋਰ ਲੋਕਾਂ ਦੇ ਜ਼ਖਮੀ ਹੋਣ ਦਾ ਖਦਸ਼ਾ ਹੈ। ਜ਼ਖਮੀ ਯਾਤਰੀਆਂ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਹੈ।
ਪ੍ਰਸ਼ਾਸਨ ਬਚਾਅ ਕਾਰਜ ਚਲਾ ਰਿਹਾ ਹੈ ਅਤੇ ਨੇੜਲੇ ਹਸਪਤਾਲਾਂ ਵਿੱਚ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ ਹੈ। ਟਰੇਨ ਦੇ ਪਟੜੀ ਤੋਂ ਉਤਰਨ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਜੀਓ ਨਿਊਜ਼ ਨੇ ਰੇਲਵੇ ਦੇ ਡਿਵੀਜ਼ਨਲ ਸੁਪਰਡੈਂਟ ਸ਼ੱਕੁਰ ਮਹਿਮੂਦੁਰਰਹਿਮਾਨ ਦੇ ਹਵਾਲੇ ਨਾਲ ਕਿਹਾ, “ਹਾਦਸੇ ਕਾਰਨ ਅੱਪ ਟ੍ਰੈਕ ‘ਤੇ ਆਵਾਜਾਈ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਟਰੇਨ ਕਰਾਚੀ ਤੋਂ ਪੰਜਾਬ ਜਾ ਰਹੀ ਸੀ, ਜਦੋਂ ਇਹ ਹਾਦਸੇ ਦਾ ਸ਼ਿਕਾਰ ਹੋ ਗਈ।
