Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 2:17 pm

+91 90915 01313 , +91 90916 01313

punjabbanni@gmail.com
punjabbani@yahoo.com

ਜਲ ਸਰੋਤ ਵਿਭਾਗ ਦੀ ਚੌਕਸੀ ਸਦਕਾ ਵੱਡਾ ਹਾਦਸਾ ਟਲਿਆ : ਬਰਿੰਦਰ ਗੋਇਲ

ਜਲ ਸਰੋਤ ਵਿਭਾਗ ਦੀ ਚੌਕਸੀ ਸਦਕਾ ਵੱਡਾ ਹਾਦਸਾ ਟਲਿਆ : ਬਰਿੰਦਰ ਗੋਇਲ

ਪਟਿਆਲਾ, 24 ਮਈ 2025 : Major accident averted due to vigilance of Water Resources Department: Barinder Goyal : ਪੰਜਾਬ ਦੇ ਜਲ ਸਰੋਤ, ਖਨਣ ਤੇ ਜੀਓਲੋਜੀ ਅਤੇ ਜਲ ਤੇ ਭੂਮੀ ਰੱਖਿਆ ਮੰਤਰੀ ਬਰਿੰਦਰ ਗੋਇਲ ਨੇ ਸਿੰਚਾਈ ਵਿਭਾਗ ਨੂੰ ਸੂਬੇ ਦੀਆਂ ਸਾਰੀਆਂ ਨਹਿਰਾਂ ਦਾ ਜ਼ਮੀਨੀ ਪੱਧਰ ‘ਤੇ ਨਿਰੀਖਣ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਨਹਿਰਾਂ ਵਿੱਚ ਲੀਕੇਜ ਦਾ ਕੋਈ ਮਾਮਲਾ ਸਾਹਮਣੇ ਨਾ ਆਵੇ । ਉਹ ਅੱਜ ਭਾਖੜਾ ਮੇਨ ਲਾਈਨ ਵਿੱਚ ਪਟਿਆਲਾ ਦੇ ਪਿੰਡ ਪਸਿਆਣਾ ਨੇੜੇ ਸਵੇਰੇ ਕਰੀਬ 6 ਵਜੇ ਹੋਈ ਲੀਕੇਜ ਵਾਲੇ ਸਥਾਨ ‘ਤੇ ਚੱਲ ਰਹੇ ਮੁਰੰਮਤ ਦੇ ਕੰਮ ਦਾ ਜਾਇਜ਼ਾ ਲੈਣ ਪੁੱਜੇ ਹੋਏ ਸਨ ।

ਸਿੰਚਾਈ ਵਿਭਾਗ ਸੂਬੇ ਦੀਆਂ ਨਹਿਰਾਂ ਦੀ ਜ਼ਮੀਨੀ ਪੱਧਰ `ਤੇ ਕਰੇ ਚੈਕਿੰਗ : ਗੋਇਲ

ਜਲ ਸਰੋਤ ਮੰਤਰੀ ਬਰਿੰਦਰ ਗੋਇਲ ਵੱਲੋਂ ਇਸ ਗੱਲ ਤੇ ਤਸੱਲੀ ਪ੍ਰਗਟਾਈ ਗਈ ਕਿ ਵਿਭਾਗ ਦੀ ਚੌਕਸੀ ਸਦਕਾ ਸਮੇਂ ਰਹਿੰਦਿਆਂ ਭਾਖੜਾ ਮੇਨ ਲਾਈਨ ‘ਚ ਹੋਈ ਲੀਕੇਜ ਨੂੰ ਬੰਦ ਕਰ ਦਿੱਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਭਾਖੜਾ ਮੇਨ ਲਾਈਨ ਦੀ ਰਿਪੇਅਰ ਦਾ ਕੰਮ ਹੋਣ ਕਰਕੇ ਇਸ ਵਿੱਚ ਪਾਣੀ ਘਟਾਇਆ ਗਿਆ ਸੀ ਅਤੇ ਜਦ 21 ਮਈ ਨੂੰ ਦੁਬਾਰਾ ਪਾਣੀ ਛੱਡਿਆ ਗਿਆ ਤਾਂ ਪਸਿਆਣਾ ਨੇੜੇ ਲੀਕੇਜ ਦਾ ਪਤਾ ਲੱਗਿਆ ਤਾਂ ਅਧਿਕਾਰੀਆਂ ਨੇ ਫੁਰਤੀ ਦਿਖਾਉਂਦੇ ਹੋਏ ਇਸ ਨੂੰ ਤੁਰੰਤ ਪਲੱਗ ਕਰ ਦਿੱਤਾ । ਉਨ੍ਹਾਂ ਦੱਸਿਆ ਕਿ ਜਲ ਸਰੋਤ ਵਿਭਾਗ ਤੇ ਅਧਿਕਾਰੀਆਂ ਵੱਲੋਂ ਪੂਰੀ ਲਾਈਨ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਦੁਬਾਰਾ ਅਜਿਹੀ ਲੀਕੇਜ ਨਾ ਹੋਵੇ ।

ਅਕਸਰ ਨਹਿਰਾ ਵਿੱਚ ਪਾਣੀ ਘਟਣ ਸਮੇਂ ਚੂਹਿਆਂ ਵੱਲੋਂ ਖੱਡਾਂ ਬਣਾ ਲਈਆਂ ਜਾਂਦੀਆਂ ਹਨ

ਜਲ ਸਰੋਤ ਮੰਤਰੀ ਨੇ ਕਿਹਾ ਕਿ ਅਕਸਰ ਨਹਿਰਾ ਵਿੱਚ ਪਾਣੀ ਘਟਣ ਸਮੇਂ ਚੂਹਿਆਂ ਵੱਲੋਂ ਖੱਡਾਂ ਬਣਾ ਲਈਆਂ ਜਾਂਦੀਆਂ ਹਨ ਜਿਸ ਕਾਰਨ ਲੀਕੇਜ ਦੀ ਸਮੱਸਿਆ ਆ ਜਾਂਦੀ ਹੈ । ਇਸ ਮੌਕੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਅਧਿਕਾਰੀਆਂ ਨੂੰ ਭਾਖੜਾ ਮੇਨ ਲਾਈਨ ਤੇ ਦੋਵੇਂ ਪਾਸਿਆਂ ਦੀ ਪੂਰੀ ਜਾਂਚ ਕਰਨ ਦੇ ਆਦੇਸ਼ ਦਿੰਦਿਆਂ ਕਿਹਾ ਕਿ ਜਿੱਥੇ ਕਿਤੇ ਵੀ ਕੋਈ ਕਮਜ਼ੋਰ ਕਿਨਾਰਾ ਹੈ ਉਸਦੀ ਮੁਰੰਮਤ ਤੁਰੰਤ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਅਜਿਹੀ ਲੀਕੇਜ ਨਾ ਹੋਵੇ। ਉਨ੍ਹਾਂ ਕਿਹਾ ਕਿ ਜਲ ਸਰੋਤ ਵਿਭਾਗ ਪੂਰੀ ਤਰ੍ਹਾਂ ਚੌਕਸ ਹੈ, ਸਾਰੀ ਮੋਨੀਟਰਿੰਗ ਕੀਤੀ ਜਾ ਰਹੀ ਹੈ ਤਾਂ ਜੋ ਅਜਿਹੀ ਲੀਕੇਜ ਦਾ ਮਾਮਲਾ ਸਾਹਮਣੇ ਨਾ ਆਵੇ ।

21 ਮਈ ਤੋਂ ਬਾਅਦ ਨਹਿਰ ਵਿੱਚ 11,700 ਕਿਊਸਿਕ ਪਾਣੀ ਚੱਲਣਾ ਸੀ ਅਤੇ ਕਰੀਬ 11 ਹਜ਼ਾਰ ਕਿਊਸਿਕ ਚੱਲ ਰਿਹਾ ਸੀ

ਬਰਿੰਦਰ ਗੋਇਲ ਨੇ ਦੱਸਿਆ ਕਿ 21 ਮਈ ਤੋਂ ਬਾਅਦ ਨਹਿਰ ਵਿੱਚ 11,700 ਕਿਊਸਿਕ ਪਾਣੀ ਚੱਲਣਾ ਸੀ ਅਤੇ ਕਰੀਬ 11 ਹਜ਼ਾਰ ਕਿਊਸਿਕ ਚੱਲ ਰਿਹਾ ਸੀ । ਉਨ੍ਹਾਂ ਕਿਹਾ ਕਿ ਲੀਕੇਜ ਕਾਰਨ ਕੁਝ ਪਾਣੀ ਘਟਾਉਣਾ ਪਿਆ ਹੈ ਜੋ ਪੂਰੀ ਚੈਕਿੰਗ ਕਰਨ ਉਪਰੰਤ ਦੁਬਾਰਾ ਪੂਰੀ ਸਮਰੱਥਾ ਮੁਤਾਬਕ ਛੱਡਿਆ ਜਾਵੇਗਾ । ਇਸ ਮੌਕੇ ਜਲ ਸਰੋਤ ਵਿਭਾਗ ਦੇ ਚੀਫ਼ ਇੰਜੀਨੀਅਰ ਸ਼ੇਰ ਸਿੰਘ, ਐਸ. ਈ. ਸੁਖਜੀਤ ਸਿੰਘ ਭੁੱਲਰ, ਐਸ. ਈ. ਅੰਕਿਤ ਧੀਰ, ਐਕਸੀਅਨ ਗੁਰਸ਼ਰਨ ਸਿੰਘ ਵਿਰਕ, ਐਸ. ਡੀ. ਓ. ਅਸ਼ੀਸ਼ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ ।

Read More : ਭਾਖੜਾ ਨਹਿਰ ਵਿੱਚ ਲੀਕੇਜ ਕਾਬੂ ‘ਚ

Advertisement
Advertisement
Advertisement
Advertisement
Scroll to Top