Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 2:37 pm

+91 90915 01313 , +91 90916 01313

punjabbanni@gmail.com
punjabbani@yahoo.com

ਨਜਾਇਜ਼ ਸ਼ਰਾਬ ਵਿਰੁੱਧ ਆਬਕਾਰੀ ਵਿਭਾਗ ਵੱਲੋਂ ਛਾਪਾਮਾਰੀ ਜਾਰੀ

ਨਜਾਇਜ਼ ਸ਼ਰਾਬ ਵਿਰੁੱਧ ਆਬਕਾਰੀ ਵਿਭਾਗ ਵੱਲੋਂ ਛਾਪਾਮਾਰੀ ਜਾਰੀ

ਪਟਿਆਲਾ, 25 ਮਈ 2025 : Excise department continues raids against illicit liquor : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਬਕਾਰੀ ਵਿਭਾਗ ਪਟਿਆਲਾ ਵੱਲੋਂ ਹਰ ਰੋਜ ਥਾਂ-ਥਾਂ ਉਤੇ ਛਾਪੇਮਾਰੀ ਕਰਕੇ ਲਾਹਨ, ਘਰ ਦੀ ਕੱਢੀ, ਕੱਚੀ ਜਾਂ ਰੂੜੀਮਾਰਕਾ ਸ਼ਰਾਬ ਤੇ ਨਕਲੀ ਸ਼ਰਾਬ ਦੇ ਖਿਲਾਫ ਮੋਰਚਾ ਵਿੱਢਿਆ ਗਿਆ ਹੈ ।

150 ਲੀਟਰ ਲਾਹਨ, 35 ਲੀਟਰ ਘਰ ਦੀ ਕੱਢੀ ਨਜਾਇਜ ਸ਼ਰਾਬ ਤੇ ਹੋਰ ਸਮਾਨ ਬਰਾਮਦ

ਇਸ ਮੁਹਿੰਮ ਤਹਿਤ ਪਿੰਡ ਸ਼ੰਕਰਪੁਰ ਵਿੱਚ ਕਈ ਘਰਾਂ ਵਿੱਚ ਅਤੇ ਸ਼ੱਕੀ ਥਾਵਾਂ ਉਤੇ ਛਾਪੇ ਮਾਰੇ ਗਏ, ਅਤੇ 150 ਲੀਟਰ ਲਾਹਨ, 35 ਲੀਟਰ ਘਰ ਦੀ ਕੱਢੀ ਨਜਾਇਜ ਸ਼ਰਾਬ ਅਤੇ ਹੋਰ ਸਮਾਨ ਬਰਾਮਦ ਕੀਤਾ ਗਿਆ ।

ਲਾਹਨ, ਘਰ ਦੀ ਕੱਢੀ, ਕੱਚੀ ਜਾਂ ਰੂੜੀਮਾਰਕਾ ਤੇ ਨਕਲੀ ਸ਼ਰਾਬ ਲੋਕਾਂ ਦੀ ਸਿਹਤ ਲਈ ਹਾਨੀਕਾਰਕ : ਤਰਸੇਮ ਚੰਦ

ਉਪ-ਕਮਿਸ਼ਨਰ (ਆਬਕਾਰੀ) ਪਟਿਆਲਾ ਜੋਨ ਤਰਸੇਮ ਚੰਦ ਨੇ ਦੱਸਿਆ ਕਿ ਆਬਕਾਰੀ ਕਮਿਸ਼ਨਰ ਪੰਜਾਬ ਜਤਿੰਦਰ ਜੋਰਵਾਲ ਦੀ ਰਹਿਨੁਮਾਈ ਹੇਠ ਆਬਕਾਰੀ ਵਿਭਾਗ ਤੇ ਆਬਕਾਰੀ ਪੁਲਿਸ ਵੱਲੋਂ ਜ਼ਿਲ੍ਹਾ ਪੁਲਸ ਨਾਲ ਮਿਲਕੇ ਲਗਾਤਾਰ ਛਾਪੇਮਾਰੀ ਕੀਤ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਲਾਹਨ, ਘਰ ਦੀ ਕੱਢੀ, ਕੱਚੀ ਜਾਂ ਰੂੜੀਮਾਰਕਾ ਤੇ ਨਕਲੀ ਸ਼ਰਾਬ ਲੋਕਾਂ ਦੀ ਸਿਹਤ ਲਈ ਹਾਨੀਕਾਰਕ ਹੁੰਦੀ ਹੈ ਜਿਸ ਕਰਕੇ ਲੋਕ ਇਸ ਤੋਂ ਬਚਣ । ਇਸ ਦੌਰਾਨ ਸਹਾਇਕ ਕਮਿਸ਼ਨਰ (ਆਬਕਾਰੀ) ਪਟਿਆਲਾ ਅਸ਼ੋਕ ਚਲੋਤਰਾ ਦੇ ਦਿਸ਼ਾ-ਨਿਰਦੇਸ਼ਾਂ ਇਹ ਕਾਰਵਾਈ ਕਰਦਿਆਂ ਈਟੀਓ ਰੁਪਿੰਦਰਜੀਤ ਸਿੰਘ ਨੇ ਦੱਸਿਆ ਕਿ ਨਜਾਇਜ਼ ਸ਼ਰਾਬ ਵਿਰੁੱਧ ਆਬਕਾਰੀ ਵਿਭਾਗ ਪਟਿਆਲਾ ਵੱਲੋਂ ਥਾਂ-ਥਾਂ ਛਾਪਾਮਾਰੀ ਕਰਕੇ ਵੱਡੀਆਂ ਕਾਰਵਾਈਆਂ ਜਾਰੀ ਰਹਿਣਗੀਆਂ ।
Advertisement
Advertisement
Advertisement
Advertisement
Scroll to Top