Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 5:03 pm

+91 90915 01313 , +91 90916 01313

punjabbanni@gmail.com
punjabbani@yahoo.com

ਜਹਾਜ਼ ਹਾਦਸੇ ਦੇ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਰਿਸਪਾਂਸ ਟੀਮਾਂ ਦੀ ਮਦਦ ਜਾਰੀ

ਜਹਾਜ਼ ਹਾਦਸੇ ਦੇ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਰਿਸਪਾਂਸ ਟੀਮਾਂ ਦੀ ਮਦਦ ਜਾਰੀ

ਨਵੀਂ ਦਿੱਲੀ, 12 ਜੂਨ 2025 : Response teams continue to assist those affected by the plane crash : ਭਾਰਤ ਦੇਸ਼ ਦੇ ਸੂਬੇ ਗੁਜਰਾਤ ਦੇ ਸ਼ਹਿਰ ਅਹਿਮਦਾਬਾਦ ਵਿਖੇ ਹੋਈ ਜਹਾਜ ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਏਅਰ ਇੰਡੀਆ ਦੇ ਚੇਅਰਮੈਨ (Air India Chairman) ਐਨ. ਚੰਦਰਸ਼ੇਖਰਨ ਨੇ ਆਖਿਆ ਹੈ ਕਿ ਏਅਰਲਾਈਨਜ਼ ਜਹਾਜ਼ ਹਾਦਸੇ ਵਾਲੀ ਥਾਂ `ਤੇ ਐਮਰਜੈਂਸੀ ਰਿਸਪਾਂਸ ਟੀਮਾਂ ਦੀ ਮਦਦ ਲਈ ਯਤਨ ਜਾਰੀ ਹਨ ਅਤੇ ਹਾਦਸੇ ਵਿੱਚ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਮਦਦ ਦੇ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ।

ਦੱਸਣਯੋਗ ਹੈ ਕਿ ਬੋਇੰਗ ਜਹਾਜ਼ (Boeing aircraft) ਨੂੰ ਤੇਜ਼ੀ ਨਾਲ ਹੇਠਾਂ ਆਉਂਦੇ ਦੇਖਿਆ ਗਿਆ ਅਤੇ ਦੁਪਹਿਰ 2 ਵਜੇ ਦੇ ਕਰੀਬ ਅਹਿਮਦਾਬਾਦ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਮੇਘਾਨੀ ਨਗਰ ਖੇਤਰ ਵਿੱਚ ਹਾਦਸਾਗ੍ਰਸਤ ਹੋ ਗਿਆ ।

ਏਅਰ ਇੰਡੀਆ ਚੇਅਰਮੈਨ ਕੀਤਾ ਦੁੱਖ ਸਾਂਝਾ

ਚੰਦਰਸ਼ੇਖਰਨ (Chandrasekaran) ਨੇ ਉਕਤ ਘਟਨਾਕ੍ਰਮ ਨੂੰ ਇਕ ਬੜੇ ਹੀ ਦੁੱਖ ਦੀ ਗੱਲ ਦੱਸਦਿਆਂ ਉਨ੍ਹਾਂ ਪੁਸ਼ਟੀ ਕੀਤੀ ਕਿ ਅਹਿਮਦਾਬਾਦ ਤੋਂ ਲੰਡਨ ਗੈਟਵਿਕ ਜਾ ਰਹੀ ਏਅਰ ਇੰਡੀਆ ਦੀ ਫਲਾਈਟ-171 ਅੱਜ ਜਿਥੇ ਹਾਦਸਾਗ੍ਰਸਤ ਹੋ ਗਈ, ਉਥੇ ਜਹਾਜ ਹਾਦਸੇ ਵਿਚ ਪ੍ਰਭਾਵਿਤ ਹੋਏ ਸਮੁੱਚੇ ਯਾਤਰੀਆਂ ਦੇ ਪਰਿਵਾਰਕ ਮੈਂਬਰਾਂ ਆਦਿ ਨਾਲ ਦੁੱਖ ਵੀ ਸਾਂਝਾ ਕੀਤਾ। ਉਨ੍ਹਾਂ ਇਸ ਮੌਕੇ ਸਮੁੱਚਾ ਧਿਆਨ ਹਾਦਸੇ ਦੇ ਪ੍ਰਭਾਵਿਤ ਲੋਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਮਦਦ ਕਰਨ ਨੂੰ ਦਿੰਦਿਆਂ ਕਿਹਾ ਕਿ ਹਾਦਸੇ ਵਾਲੀ ਥਾਂ `ਤੇ ਐਮਰਜੈਂਸੀ ਪ੍ਰਤੀਕਿਰਿਆ ਟੀਮਾਂ (Emergency response teams) ਦੀ ਮਦਦ ਕਰਨ ਅਤੇ ਪ੍ਰਭਾਵਿਤ ਲੋਕਾਂ ਨੂੰ ਹਰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਲਈ ਜੰਗੀ ਪੱਧਰ ਤੇ ਕੰਮ ਜਾਰੀ ਹੈ ।

Read More : ਏਅਰ ਇੰਡੀਆ ਤੇ ਲਗਾਇਆ 1.10 ਕਰੋੜ ਰੁਪਏ ਦਾ ਭਾਰੀ ਜੁਰਮਾਨਾ

Advertisement
Advertisement
Advertisement
Advertisement
Scroll to Top