Breaking News ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਜਾਰੀ ਭਰਤੀ ਨੂੰ ਮਿਲਿਆ ਵੱਡਾ ਹੁੰਗਾਰਾਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੀ ਅਨੁਸੂਚਿਤ ਜਾਤੀਆਂ ਤੇ ਜਨ ਜਾਤੀਆਂ ਦੇ ਲੋਕਾਂ ਦੀ ਸੱਚੀ ਹਮਦਰਦ ਸਾਬਤ ਹੋਈ-ਬਾਜ਼ੀਗਰਕੋਰਟ ਦੇ ਹੁਕਮਾਂ ਤੇ ਵੀ ਪਟੀਸ਼ਨਕਰਤਾ ਨੂੰ ਪੈਸੇ ਨਾ ਦੇਣ ਤੇ ਡੀ. ਸੀ., ਐਸ. ਡੀ. ਐਮ. ਦਫ਼ਤਰ ਅਤੇ ਤਹਿਸੀਲ ਵਿਚ ਲੱਗੇ ਸਮਾਨ ਨੂੰ ਚੁੱਕਣ ਪਹੁੰਚੀ ਟੀਮ ਨੂੰ ਵਾਪਸ ਭੇਜ ਏ. ਡੀ. ਸੀ. ਨੇ ਮੰਗਿਆ ਪਟੀਸ਼ਨਕਰਤਾ ਤੋਂ ਸੋਮਵਾਰ ਤੱਕ ਦਾ ਸਮਾਂਪੰਜਾਬ ਸਰਕਾਰ ਕਰਨ ਜਾ ਰਹੀ ਸੂਬੇ 15 ਹਜ਼ਾਰ ਛੱਪੜਾਂ ਦੀ ਸਫਾਈ ਦਾ ਕੰਮਚੰਡੀਗੜ੍ਹ `ਚ ਹਿਮਾਚਲ ਦੇ ਨੌਜਵਾਨ ਦਾ ਕਤਲ ਕਰਨ ਵਾਲੇ ਦੋ ਨਾਬਾਲਗਾਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ'ਪੰਜਾਬ ਸਿੱਖਿਆ ਕ੍ਰਾਂਤੀ’: ਚੌਥੇ ਦਿਨ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾ ਹਲਕੇ ਦੇ ਅੱਠ ਸਕੂਲਾਂ ਵਿੱਚ 1.61 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰਾਂ ਦੇ ਹੁਨਰ ਵਿਕਾਸ ਸਿਖਲਾਈ ਲਈ ਪ੍ਰੋਗਰਾਮ

ਦੁਆਰਾ: Punjab Bani ਪ੍ਰਕਾਸ਼ਿਤ :Tuesday, 08 August, 2023, 04:53 PM

ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰਾਂ ਦੇ ਹੁਨਰ ਵਿਕਾਸ ਸਿਖਲਾਈ ਲਈ ਪ੍ਰੋਗਰਾਮ
ਪਟਿਆਲਾ, 8 ਅਗਸਤ:
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰਾਂ ਦੇ ਹੁਨਰ ਵਿਕਾਸ ਲਈ ਇੱਕ ਸਿਖਲਾਈ ਪ੍ਰੋਗਰਾਮ ਡੀ.ਟੀ.ਈ ਅਤੇ ਆਈ.ਟੀ. ਪ੍ਰੋਗਰਾਮ ਦੁਆਰਾ ਸਰਕਾਰੀ ਆਈ.ਟੀ.ਆਈ. ਪਟਿਆਲਾ ਵਿਖੇ ਸ਼ੁਰੂ ਕਰਵਾਇਆ ਗਿਆ।
ਕਾਰਜਕਾਰੀ ਇੰਜਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਨੰਬਰ-1(ਨੋਡਲ ਅਫਸਰ) ਵਿਪਨ ਸਿੰਗਲਾ ਦੀ ਅਗਵਾਈ ਹੇਠ ਇਸ ਬੈਚ-2 ਦੇ ਏਸੀ ਇਲੈਕਟ੍ਰੀਕਲ ਬੈਚ ਏ-ਸਿਵਲ ਦੀ ਸਿਖਲਾਈ ਸ਼ੁਰੂ ਕੀਤੀ ਗਈ।ਇਸ ਪ੍ਰੋਗਰਾਮ ਦੇ ਉਦਘਾਟਨ ਦੌਰਾਨ ਡਿਪਟੀ ਡਾਇਰੈਕਟਰ ਤਕਨੀਕੀ ਸਿੱਖਿਆ ਡਾ. ਵਰਿੰਦਰ ਬਾਂਸਲ, ਉਪ ਮੰਡਲ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਨੋਦ ਕੁਮਾਰ ਉੱਪਲ, ਪ੍ਰਿੰਸੀਪਲ ਆਈਟੀਆਈ ਪਟਿਆਲਾ ਜੁੱਧਜੀਤ ਸਿੰਘ ਅਤੇ ਪ੍ਰੋਗਰਾਮ ਕੋਆਰਡੀਨੇਟਰ ਜਸਵਿੰਦਰ ਸਿੰਘ ਨੇ ਜਾਣਕਾਰੀ ਸਾਂਝੀ ਕੀਤੀ।
ਇਸ ਦੌਰਾਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਸੋਸ਼ਲ ਸਟਾਫ ਸੀਡੀਐਸ ਸੀਮਾ ਸੋਹਲ, ਆਈਈਸੀ ਵੀਰਪਾਲ ਦਿਕਸ਼ਿਤ, ਸੰਗੀਤਾ ਤ੍ਰਿਪਾਠੀ, ਅਮਨਦੀਪ ਕੌਰ, ਅਭਿਦੀਪ ਸਿੰਘ ਸਾਹੀ, ਜੇ.ਈ. ਅਕਾਸ਼ਦੀਪ ਸਿੰਘ, ਬੀ.ਆਰ.ਸੀਜ ਮਨਿੰਦਰ, ਹਰਮਨਦੀਪ ਸਿੰਘ ਤੇ ਗੁਰਪ੍ਰੀਤ ਸਿੰਘ ਸਮੇਤ ਹੋਰ ਵੀ ਮੌਜੂਦ ਸਨ।