Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 22 Aug 2026 | 10:35 pm

+91 90915 01313 , +91 90916 01313

punjabbanni@gmail.com
punjabbani@yahoo.com

ਯੂਨੀਵਰਸਿਟੀ ਵਿਖੇ ਪੰਜਾਬ ਦੀਆਂ ਵਿਰਾਸਤੀ ਹੱਥ-ਕਲਾਵਾਂ ਨਾਲ਼ ਸਬੰਧਤ ਵਰਕਸ਼ਾਪ ਸੰਪੰਨ

ਯੂਨੀਵਰਸਿਟੀ ਵਿਖੇ ਪੰਜਾਬ ਦੀਆਂ ਵਿਰਾਸਤੀ ਹੱਥ-ਕਲਾਵਾਂ ਨਾਲ਼ ਸਬੰਧਤ ਵਰਕਸ਼ਾਪ ਸੰਪੰਨ

ਪਟਿਆਲਾ, 1 ਅਕਤੂਬਰ-ਪੰਜਾਬੀ ਯੂਨੀਵਰਸਿਟੀ ਵਿਖੇ ਸਥਾਪਿਤ ਈ. ਆਈ.ਸੀ. ਐੱਚ. ਦੇ ਸਬ ਗਰੁਪ ‘ਰੂਰਲ ਟੂਰਿਜ਼ਮ ਅਤੇ ਟਰੀਡੀਸ਼ਨਲ ਆਰਟੀਫੈਕਟਸ’ ਵੱਲੋਂ ਵਿਦਿਆਰਥੀਆਂ ਨੂੰ ਪੰਜਾਬ ਦੀਆ ਵਿਰਾਸਤੀ ਹੱਥ ਕਲਾਵਾਂ ਵਿੱਚ ਨਿਪੁੰਨ ਬਣਾਉਣ ਲਈ ਲਗਾਈ ਗਈ ਵਰਕਸ਼ਾਪ ਸਫਲਤਾਪੂਰਵਕ ਕੱਲ੍ਹ ਸੰਪੰਨ ਹੋ ਗਈ ਹੈ। ਇਹ 8 ਰੋਜ਼ਾ ਵਰਕਸ਼ਾਪ ਮਿਤੀ 23 ਸਤੰਬਰ ਤੋਂ ਜਾਰੀ ਸੀ ਜਿਸ ਵਿੱਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਤੋਂ 50 ਵਿਦਿਆਰਥੀਆਂ ਨੇ  ਮਾਹਿਰਾਂ ਤੋਂ ਸਿਖਲਾਈ ਪ੍ਰਾਪਤ ਕੀਤੀ।
ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਇਸ ਵਰਕਸ਼ਾਪ ਦੇ ਵਿਦਾਇਗੀ ਸਮਾਰੋਹ ਵਿੱਚ ਬੋਲਦਿਆਂ ਹੋਇਆਂ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕੀਤੀ। ਉਨ੍ਹਾਂ ਕਿਹਾ ਕਿ ਵਿਰਾਸਤੀ ਹੱਥ ਕਲਾਵਾਂ ਵਿੱਚ ਮੁਹਾਰਤ ਹੋਣਾ ਹਮੇਸ਼ਾ ਹੀ ਲਾਭਦਾਇਕ ਸਿੱਧ ਹੁੰਦਾ ਹੈ। ਇਹ ਇੱਕ ਅਜਿਹਾ ਹੁਨਰ ਹੈ ਜੋ ਮਨੁੱਖ ਵਿੱਚ ਸੁਹਜ ਪੈਦਾ ਕਰਨ ਦੇ ਨਾਲ਼ ਨਾਲ਼ ਰੁਜ਼ਗਾਰ ਪ੍ਰਾਪਤ ਕਰਨ ਵਿੱਚ ਵੀ ਮਦਦਗਾਰ ਹੋ ਸਕਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਵੈ ਨਿਰਭਰ ਹੋਣ ਲਈ ਆਪਣੇ ਹੁਨਰ ਮੁਤਾਬਿਕ ਕੰਮ ਕਰਨ ਦੀ ਪ੍ਰੇਰਨਾ ਵੀ ਦਿੱਤੀ।
ਡੀਨ ਅਕਾਦਮਿਕ ਮਾਮਲੇ ਡਾ ਜਸਵਿੰਦਰ ਸਿੰਘ ਬਰਾੜ ਨੇ ਇਸ ਮੌਕੇ ਬੋਲਦਿਆਂ ਪੰਜਾਬ ਦੀਆਂ ਵਿਰਾਸਤੀ ਕਲਾਵਾਂ ਨੂੰ ਇੰਟਰਨੈਟ ਰਾਹੀਂ ਦੁਨੀਆ ਭਰ ਵਿੱਚ ਪਹੁੰਚਾਉਣ ਦੀ ਜਰੂਰਤ ਉੱਪਰ ਜੋਰ ਦਿੰਦਿਆਂ  ਵਿਦਿਆਰਥੀਆਂ ਦੇ ਕੰਮ ਨੂੰ ਸਲਾਹਿਆ।
ਪ੍ਰੋਗਰਾਮ ਕਨਵੀਨਰ ਡਾ ਨੈਨਾ ਸ਼ਰਮਾ ਨੇ ਆਪਣੇ ਧੰਨਵਾਦੀ ਸ਼ਬਦਾਂ ਦੌਰਾਨ ਭਵਿੱਖ ਵਿੱਚ ਯੂਨੀਵਰਸਿਟੀ ਪੱਧਰ ‘ਤੇ ਇਸ ਦਿਸ਼ਾ ਵਿੱਚ ਕਰਵਾਈਆਂ ਜਾਣ ਵਾਲ਼ੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ।
Advertisement
Advertisement
Advertisement
Advertisement
Scroll to Top