Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 3:03 am

+91 90915 01313 , +91 90916 01313

punjabbanni@gmail.com
punjabbani@yahoo.com

ਡਾ. ਕਮਲੇਸ਼ ਉੱਪਲ ਨੇ 'ਪੰਜਾਬੀ ਨਾਟਕ ਅਤੇ ਰੰਗਮੰਚ' ਵਿਸ਼ੇ ਉੱਪਰ ਦਿੱਤਾ ਵਿਸ਼ੇਸ਼ ਭਾਸ਼ਣ

ਡਾ. ਕਮਲੇਸ਼ ਉੱਪਲ ਨੇ 'ਪੰਜਾਬੀ ਨਾਟਕ ਅਤੇ ਰੰਗਮੰਚ' ਵਿਸ਼ੇ ਉੱਪਰ ਦਿੱਤਾ ਵਿਸ਼ੇਸ਼ ਭਾਸ਼ਣ

ਪਟਿਆਲਾ, 1 ਅਕਤੂਬਰ-ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਸਾਹਿਤ ਅਧਿਐਨ ਵਿਭਾਗ ਵੱਲੋਂ ਪੰਜਾਬੀ ਸਾਹਿਤ ਅਤੇ ਆਲੋਚਨਾ ਦੀ ਪ੍ਰਮੁੱਖ ਸ਼ਖ਼ਸ਼ੀਅਤ ਡਾ. ਕਮਲੇਸ਼ ਉੱਪਲ ਦਾ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਉਨ੍ਹਾਂ ‘ਪੰਜਾਬੀ ਨਾਟਕ ਅਤੇ ਰੰਗਮੰਚ’ ਵਿਸ਼ੇ ਉੱਪਰ ਆਪਣੇ ਵਿਚਾਰ ਪ੍ਰਗਟਾਏ।

ਵਿਭਾਗ ਮੁਖੀ ਡਾ. ਪਰਮੀਤ ਕੌਰ ਨੇ ਇਸ ਮੌਕੇ ਬੋਲਦਿਆਂ ਪ੍ਰੋਫੈਸਰ ਕਮਲੇਸ਼ ਉੱਪਲ ਵੱਲੋਂ ਯੂਨੀਵਰਸਿਟੀ ਵਿੱਚ ਬਿਤਾਏ ਸਮੇਂ ਦਾ ਜ਼ਿਕਰ ਕੀਤਾ।   ਪ੍ਰੋ. ਕਮਲੇਸ਼ ਉੱਪਲ ਨੇ ਪੰਜਾਬੀ ਨਾਟਕ ਅਤੇ ਰੰਗਮੰਚ ਬਾਰੇ ਵੱਖ-ਵੱਖ ਅਹਿਮ ਨੁਕਤੇ ਦਸਦਿਆਂ ਆਪਣੇ ਜੀਵਨ ਦੀਆਂ ਯਾਦਾਂ ਸਾਂਝੀਆਂ ਕਰਦਿਆਂ ਆਪਣੇ ਅਧਿਆਪਨ ਕਾਲ ਅਤੇ ਵਿਦਿਆਰਥੀਆਂ ਨਾਲ ਬਿਤਾਏ ਸਮੇਂ ਨੂੰ ਯਾਦ ਕੀਤਾ। ਉਨ੍ਹਾਂ ਪੰਜਾਬੀ ਨਾਟਕ ਅਤੇ ਰੰਗ ਮੰਚ ਦੇ ਖੇਤਰ ਦੀਆਂ ਪ੍ਰਾਪਤੀਆਂ ਅਤੇ ਸੰਭਾਵਨਾਵਾਂ ਨੂੰ ਬਿਆਨ ਕਰਦਿਆਂ ਆਪਣੇ ਕਾਰਜਕਾਲ ਵਿੱਚ ਤਿਆਰ ਕਰਵਾਏ ਨਾਟਕਾਂ ਦਾ ਵੇਰਵਾ ਵੀ ਪੇਸ਼ ਕੀਤਾ ।

 ਇਸ ਮੌਕੇ ਵਿਭਾਗ ਦੇ ਪ੍ਰੋਫੈਸਰ ਅਤੇ ਯੁਵਕ ਭਲਾਈ ਡਾਇਰੈਕਟਰ ਡਾ. ਭੀਮਇੰਦਰ ਸਿੰਘ ਨੇ ਪ੍ਰੋਫੈਸਰ ਕਮਲੇਸ਼ ਉੱਪਲ ਦਾ ਧੰਨਵਾਦ ਕਰਦਿਆਂ ਉਹਨਾਂ ਦੇ ਇਮਾਨਦਾਰ ਸਰੂਪ, ਸੰਘਰਸ਼ ਅਤੇ ਉਹਨਾਂ ਦੀਆਂ ਵਿਸ਼ੇਸ਼ ਪ੍ਰਾਪਤੀਆਂ ਦਾ ਵੇਰਵਾ ਪੇਸ਼ ਕੀਤਾ ।

ਇਸ ਮੌਕੇ ਡਾ. ਜਸਵੀਰ ਕੌਰ, ਡਾ. ਵੀਰਪਾਲ ਕੌਰ, ਡਾ. ਇੰਦਰਜੀਤ ਕੌਰ ਗੋਲਡੀ, ਡਾ. ਲੱਖਾ ਲਹਿਰੀ, ਡਾਲੀ ਸਿੰਘ,  ਬਲਕਰਨ ਬਰਾੜ ਅਤੇ ਹਰਿੰਦਰ ਹੁੰਦਲ ਸ਼ਾਮਿਲ ਸਨ

Advertisement
Advertisement
Advertisement
Advertisement
Scroll to Top