Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 22 Aug 2026 | 11:29 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਵੱਲੋਂ ਸੜਕ ਨਿਰਮਾਣ ਕਾਰਜਾਂ ਦੀ ਸ਼ੁਰੂਆਤ

ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਵੱਲੋਂ ਸੜਕ ਨਿਰਮਾਣ ਕਾਰਜਾਂ ਦੀ ਸ਼ੁਰੂਆਤ

ਪਟਿਆਲਾ, 1 ਅਕਤੂਬਰ : ਪਟਿਆਲਾ ਦੇ ਵਾਸੀਆਂ ਨੂੰ ਆਧੁਨਿਕ ਸੜਕ ਸੁਵਿਧਾਵਾਂ ਮੁਹੱਈਆ ਕਰਵਾਉਣ ਵੱਲ ਇੱਕ ਹੋਰ ਕਦਮ ਚੁੱਕਦਿਆਂ, ਪਟਿਆਲਾ ਦੇ  ਵਿਧਾਇਕ ਸ. ਅਜੀਤ ਪਾਲ ਸਿੰਘ ਕੋਹਲੀ ਨੇ ਮਜੀਠੀਆ ਇਨਕਲੇਵ ਅਤੇ ਯਾਦਵਿੰਦਰਾ ਇਨਕਲੇਵ ਵਿਚ ਸੜਕ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕੀਤੀ। ਇਹ ਕੰਮ ਲਗਭਗ 1.5 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਜਾ ਰਿਹਾ ਹੈ। ਇਹ ਨਿਰਮਾਣ ਕਾਰਜ ਇਲਾਕੇ ਦੇ ਨਿਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਸੀ, ਜੋ ਹੁਣ ਵਿਧਾਇਕ ਕੋਹਲੀ ਦੀ ਕੋਸ਼ਿਸ਼ਾਂ ਨਾਲ ਪੂਰੀ ਹੋ ਰਹੀ ਹੈ। ਇਸ ਦੌਰਾਨ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੀ ਓਹਨਾਂ ਦੇ ਨਾਲ ਮੌਜੂਦ ਸਨ ।

ਇਸ ਮੌਕੇ ਵਿਧਾਇਕ ਸ. ਅਜੀਤ ਪਾਲ ਸਿੰਘ ਕੋਹਲੀ ਨੇ ਲੋਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਟਿਆਲਾ ਸ਼ਹਿਰ ਵਿੱਚ ਵਿਕਾਸ ਕੰਮਾਂ ਦੀ ਗਤੀ ਨੂੰ ਤੇਜ਼ੀ ਨਾਲ   ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸੜਕਾਂ ਸਿਰਫ਼ ਆਵਾਜਾਈ ਲਈ ਨਹੀਂ, ਸਗੋਂ ਇਲਾਕੇ ਦੀ ਆਰਥਿਕ ਤੇ ਸਮਾਜਿਕ ਤਰੱਕੀ ਵਿੱਚ ਵੀ ਯੋਗਦਾਨ ਪਾਉਣਗੀਆਂ। ਉਨ੍ਹਾਂ ਵਾਅਦਾ ਕੀਤਾ ਕਿ ਸ਼ਹਿਰ ਦੇ ਹਰ ਵਾਰਡ ਵਿੱਚ ਲੋਕਾਂ ਨੂੰ ਬਿਹਤਰ ਨਿੱਜੀ ਤੇ ਜਨਤਕ ਢਾਂਚਾ ਪ੍ਰਦਾਨ ਕਰਨ ਲਈ ਉਹ ਸੱਚੇ ਦਿਲੋਂ ਲੱਗੇ ਹੋਏ ਹਨ।

ਮੇਅਰ ਕੁੰਦਨ ਗੋਗੀਆ ਨੇ ਵੀ ਆਪਣੇ ਸੰਬੋਧਨ ਵਿੱਚ ਵਿਧਾਇਕ ਕੋਹਲੀ ਦੇ ਯਤਨਾਂ ਦੀ ਸਰਾਹਨਾ ਕੀਤੀ ਅਤੇ ਦੱਸਿਆ ਕਿ ਨਗਰ ਨਿਗਮ ਵੱਲੋਂ ਸ਼ਹਿਰ ਵਿੱਚ   ਸਫਾਈ, ਸੜਕਾਂ, ਪਾਣੀ ਅਤੇ ਬਿਜਲੀ ਵਰਗੀਆਂ ਮੂਲ ਸਹੂਲਤਾਂ ਨੂੰ ਵਧੀਆ ਬਣਾਉਣ ਲਈ ਜ਼ਮੀਨੀ ਪੱਧਰ ‘ਤੇ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਵਾਰਡ ਨੰ. 1 ਦੀ ਕੌਂਸਲਰ ਸੋਨੀਆ ਦਾਸ, ਵਾਰਡ ਨੰਬਰ 60 ਦੇ ਇੰਚਾਰਜ ਰੁਪਿੰਦਰ ਸਿੰਘ, ਅਤੇ ਨਗਰ ਨਿਗਮ ਪਟਿਆਲਾ ਅਤੇ ਨਗਰ ਸੁਧਾਰ ਟਰੱਸਟ ਦੇ ਕਈ ਸੀਨੀਅਰ ਅਧਿਕਾਰੀ ਮੌਜੂਦ ਸਨ। ਇਸ ਤੋਂ ਇਲਾਵਾ  ਨਗਰ ਨਿਗਮ ਅਤੇ ਨਗਰ ਸੁਧਾਰ ਟਰੱਸਟ ਦੇ  ਅਧਿਕਾਰੀਆਂ ਨੇ ਸੜਕ ਨਿਰਮਾਣ ਦੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ ਅਤੇ ਦੱਸਿਆ ਕਿ ਇਹ ਕੰਮ ਨਿਰਧਾਰਤ ਸਮੇਂ ਵਿੱਚ  ਪੂਰਾ ਕੀਤਾ ਜਾਵੇਗਾ। ਵਿਧਾਇਕ ਕੋਹਲੀ ਨੇ ਸਾਰਿਆਂ ਨੂੰ ਵਿਸ਼ਵਾਸ ਦਿਵਾਇਆ ਕਿ ਪਟਿਆਲਾ ਨੂੰ ਇੱਕ ਆਧੁਨਿਕ  ਸ਼ਹਿਰ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।

Advertisement
Advertisement
Advertisement
Advertisement
Scroll to Top