Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 8:05 am

+91 90915 01313 , +91 90916 01313

punjabbanni@gmail.com
punjabbani@yahoo.com

 ਕਿਸਾਨ ਰਾਤ ਸਮੇਂ ਝੋਨੇ ਦੀ ਕਟਾਈ ਨਾ ਕਰਨ : ਮੁੱਖ ਖੇਤੀਬਾੜੀ ਅਫ਼ਸਰ

 ਕਿਸਾਨ ਰਾਤ ਸਮੇਂ ਝੋਨੇ ਦੀ ਕਟਾਈ ਨਾ ਕਰਨ : ਮੁੱਖ ਖੇਤੀਬਾੜੀ ਅਫ਼ਸਰ

ਪਟਿਆਲਾ, 1 ਅਕਤੂਬਰ : ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਕਿਸਾਨ ਆਪਣੇ ਝੋਨੇ ਦੀ ਕਟਾਈ ਰਾਤ ਸਮੇਂ ਨਾ ਕਰਨ। ਉਨ੍ਹਾਂ ਕਿਹਾ ਕਿ ਇਸ ਸਾਲ ਪਟਿਆਲਾ ਜ਼ਿਲ੍ਹੇ ਵਿੱਚ ਝੋਨੇ ਨੂੰ ਹਲਦੀ ਰੋਗ ਦੀ ਬਿਮਾਰੀ ਵੀ ਲੱਗੀ ਹੈ ਜਿਸ ਕਾਰਨ ਰਾਤ ਸਮੇਂ ਝੋਨਾ ਵੱਢਣ ਨਾਲ ਹਲਦੀ ਰੋਗ ਵਾਲਾ ਪਾਊਡਰ ਨਮੀ ਕਾਰਨ ਝੋਨੇ ਦੇ ਦਾਣਿਆਂ ਨਾਲ ਲੱਗ ਜਾਂਦਾ ਹੈ ਜਿਸ ਕਾਰਨ ਦਾਣਾ ਬਦਰੰਗ ਹੋਣ ਕਾਰਨ ਝੋਨੇ ਨੂੰ ਵਿਕਣ ਵਿੱਚ ਮੁਸ਼ਕਲ ਹੁੰਦੀ ਹੈ।

ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਸ਼ਾਮ 6.00 ਵਜੇ ਤੋਂ ਸਵੇਰ 10.00 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ਉਤੇ ਪਾਬੰਦੀ ਦੇ ਹੁਕਮ ਪਹਿਲਾ ਹੀ ਜਾਰੀ ਕੀਤੇ ਹਨ, ਇਸ ਲਈ ਕਿਸਾਨ ਰਾਤ ਸਮੇਂ ਝੋਨੇ ਦੀ ਕਟਾਈ ਨਾ ਕਰਨ ਸਗੋਂ ਧੁੱਪ ਵਿੱਚ ਕਟਾਈ ਕਰਨ ਇਸ ਨਾਲ ਝੋਨੇ ਵਿੱਚ ਨਮੀ ਦੀ ਮਾਤਰਾ ਵੀ ਠੀਕ ਰਹਿੰਦੀ ਹੈ।

ਉਨ੍ਹਾਂ ਦੱਸਿਆ ਕਿ ਇਸ ਸਾਲ ਮੰਡੀਆਂ ‘ਚ 12 ਲੱਖ 35 ਹਜ਼ਾਰ ਮੀਟਰਿਕ ਟਨ ਝੋਨਾ ਆਉਣ ਦਾ ਉਮੀਦ ਹੈ ਅਤੇ ਹਾਲੇ ਤੱਕ ਮੰਡੀਆਂ ਵਿੱਚ 61 ਹਜ਼ਾਰ 771 ਮੀਟਰਿਕ ਟਨ ਆਮਦ ਹੋਈ ਹੈ ਜੋ ਆਉਣ ਵਾਲੇ ਦਿਨ ਵਿੱਚ ਤੇਜ਼ ਹੋਵੇਗੀ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਇਨ ਸੀਟੂ ਅਤੇ ਐਕਸ ਸੀਟੂ ਤਕਨੀਕਾਂ ਅਪਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ

ਪਰਾਲੀ ਨੂੰ ਖੇਤ ਵਿੱਚ ਹੀ ਮਿਲਾਉਣ ਲਈ ਜ਼ਿਲ੍ਹੇ ਵਿੱਚ ਮਸ਼ੀਨਰੀ ਉਪਲਬੱਧ ਹੈ ਅਤੇ ਇਸ ਦੀ ਵਰਤੋਂ ਕਰਕੇ ਕਿਸਾਨ ਜਿਥੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਅ ਸਕਦੇ ਹਨ, ਉਥੇ ਹੀ ਇਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵੀ ਬਣੀ ਰਹਿੰਦੀ ਹੈ। ਉਨ੍ਹਾਂ ਦੱਸਿਆ ਕਿ ਐਕਸ ਸੀਟੂ ਤਕਨੀਕ ਰਾਹੀਂ ਕਿਸਾਨ ਬੇਲਰ ਦੀ ਮਦਦ ਨਾਲ ਪਰਾਲੀ ਦੀਆਂ ਗੰਢਾਂ ਬਣਾਕੇ ਵੀ ਇਸ ਦਾ ਨਿਪਟਾਰਾ ਕਰ ਸਕਦੇ ਹਨ।

Advertisement
Advertisement
Advertisement
Advertisement
Scroll to Top