Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 8:05 am

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਵੱਲੋਂ ਸਮਾਣਾ ਸ਼ਹਿਰ ‘ਚ 7.60 ਕਰੋੜ ਰੁਪਏ ਦੇ ਵਿਕਾਸ ਕੰਮਾਂ ਦਾ ਉਦਘਾਟਨ

ਵਿਧਾਇਕ ਵੱਲੋਂ ਸਮਾਣਾ ਸ਼ਹਿਰ ‘ਚ 7.60 ਕਰੋੜ ਰੁਪਏ ਦੇ ਵਿਕਾਸ ਕੰਮਾਂ ਦਾ ਉਦਘਾਟਨ

ਸਮਾਣਾ, 1 ਅਕਤੂਬਰ : ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਜਰਾ ਨੇ ਅੱਜ ਸਮਾਣਾ ਸ਼ਹਿਰ ਵਿੱਚ 7 ਕਰੋੜ 60 ਲੱਖ ਰੁਪਏ ਦੇ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਨੇ ਇੱਥੇ ਮਾਈਸਰ ਮੰਦਰ ਰੋਡ ਵਿਖੇ ਇਕ ਭਰਵੇ ਇੱਕਠ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਜਲ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ ਅੰਮਰੁਤ-2 ਸਕੀਮ ਤਹਿਤ 18.50 ਕਿਲੋਮੀਟਰ ਲੰਬੀ ਵਾਟਰ ਸਪਲਾਈ ਲਾਈਨ ਪਾਉਣ ਸਮੇਤ ਨਵੇਂ 2 ਟਿਊਬਵੈਲ ਪੰਪ ਲਗਾਏ ਜਾਣਗੇ।ਉਨ੍ਹਾਂ ਦੱਸਿਆ ਕਿ ਇਸ ਕੰਮ ਨੂੰ ਆਉਂਦੇ 8 ਮਹੀਨਿਆਂ ਵਿੱਚ ਪੂਰਾ ਕੀਤਾ ਜਾਵੇਗਾ, ਇਸ ਕੰਮ ਦੇ ਮੁਕੰਮਲ ਹੋਣ ਨਾਲ ਸ਼ਹਿਰ ਵਿੱਚ ਪੀਣ ਵਾਲੇ ਸਾਫ਼ ਪਾਣੀ ਦੀ ਸਹੂਲਤ ਮਿਲੇਗੀ।

ਵਿਧਾਇਕ ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਵਿਕਾਸ ਕੰਮਾਂ ਨੂੰ ਹੋਰ ਤੇਜ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸੀਲ ਅਗਵਾਈ ਹੇਠ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਸਮਾਣਾ ਸ਼ਹਿਰ ਲਈ ਲੋੜੀਂਦੇ ਵਿਕਾਸ ਕਾਰਜਾਂ ਲਈ ਵਿਸ਼ੇਸ਼ ਗ੍ਰਾਂਟਾਂ ਜਾਰੀ ਕੀਤੀਆਂ ਹਨ, ਜਿਸ ਤਹਿਤ ਵਿਕਾਸ ਕੰਮਾਂ ਨੂੰ ਜੰਗੀ ਪੱਧਰ ‘ਤੇ ਸੁਰੂ ਕੀਤਾ ਹੋਇਆ ਹੈ।

ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਿੱਚ ਪੰਜਾਬ ਤਰੱਕੀ ਕਰ ਰਿਹਾ ਹੈ, ਇਸੇ ਤਹਿਤ ਸਮਾਣਾ ਸ਼ਹਿਰ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਤੇ ਅਧੂਰੇ ਪਏ ਕੰਮਾਂ ਨੂੰ ਜਲਦੀ ਪੂਰਾ ਕਰਨ ਦੇ ਨਾਲ ਸ਼ਹਿਰ ਦੇ ਬਾਕੀ ਕੰਮ ਵੀ ਜਲਦੀ ਕੀਤੇ ਜਾਣਗੇ ਤੇ ਸ਼ਹਿਰ ਦੀ ਕਾਇਆ ਕਲਪ ਕੀਤੀ ਜਾਵੇਗੀ।

ਇਸ ਮੌਕੇ ਮਾਰਕਿਟ ਕਮੇਟੀ ਦੇ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ, ਪੀਏ ਗੁਰਦੇਵ ਸਿੰਘ ਟਿਵਾਣਾ, ਪਾਰਸ ਸ਼ਰਮਾ, ਕੁਲਜੀਤ ਰੰਧਾਵਾ, ਦੀਪਕ ਵਧਵਾ, ਸੁਰਜੀਤ ਸਿੰਘ ਦਇਆ, ਅੰਗਰੇਜ਼ ਸਿੰਘ ਭੁੱਲਰ, ਰਵਿੰਦਰ ਸੋਹਲ, ਕੁਲਦੀਪ ਵਿਰਕ, ਵਰਿੰਦਰ ਧਰਮੇਹੜੀ ਰਾਣਾ ਮਿਆਲਾ, ਸੰਜੇ ਕੁਮਾਰ, ਰੱਮੀ ਸ਼ਰਮਾ, ਰਾਜੇਸ਼ ਕੁਮਾਰ ਸਮੇਤ ਜਲ ਸਪਲਾਈ ਅਤੇ ਸੀਵਰੇਜ ਬੋਰਡ ਤੇ ਨਗਰ ਕੌਂਸਲ ਦੇ ਅਧਿਕਾਰੀ ਵੀ ਆਦਿ ਹਾਜ਼ਰ ਸਨ।

Advertisement
Advertisement
Advertisement
Advertisement
Scroll to Top