Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 4:24 am

+91 90915 01313 , +91 90916 01313

punjabbanni@gmail.com
punjabbani@yahoo.com

 ਮੁੱਖ ਮੰਤਰੀ ਦੀ ਅਗਵਾਈ ਹੇਠ ਵੇਰਕਾ ਨੇ ਹੜ੍ਹ ਪੀੜਤਾਂ ਲਈ ਤਿੰਨ ਟਰੱਕ ਰਾਹਤ ਸਮੱਗਰੀ ਭੇਜੀ

 ਮੁੱਖ ਮੰਤਰੀ ਦੀ ਅਗਵਾਈ ਹੇਠ ਵੇਰਕਾ ਨੇ ਹੜ੍ਹ ਪੀੜਤਾਂ ਲਈ ਤਿੰਨ ਟਰੱਕ ਰਾਹਤ ਸਮੱਗਰੀ ਭੇਜੀ

ਪਟਿਆਲਾ 1 ਅਕਤੂਬਰ : ਪੰਜਾਬ ਦੇ ਪਿੰਡ ਪੱਧਰ ਤੇ ਦੁੱਧ ਉਤਪਾਦਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਵਾਲੀ ਸਹਿਕਾਰੀ ਸੰਸਥਾ, ਵੇਰਕਾ, ਹੜ੍ਹਾਂ ਦੀ ਮਾਰ ਹੇਠ ਆਏ ਪੀੜਤਾਂ ਲਈ ਵੱਡੇ ਪੱਧਰ ‘ਤੇ ਸਹਾਇਤਾ ਮੁਹੱਈਆ ਕਰਵਾਉਂਦੀ ਰਹੀ ਹੈ।

ਮਾਣਯੋਗ ਮੁੱਖ ਮੰਤਰੀ ਜੀ ਦੀ ਯੋਗ ਅਗਵਾਈ ਹੇਠ, ਅੱਜ ਵੇਰਕਾ ਮਿਲਕਫੈਡ ਦੇ ਚੇਅਰਮੈਨ ਸ.ਨਰਿੰਦਰ ਸਿੰਘ ਸ਼ੇਰਗਿੱਲ, ਪ੍ਰਦੀਪ ਮਲਹੋਤਰਾ, ਡਾ.ਨਾਗਰ ਸਿੰਘ ਅਤੇ ਹੋਰਨਾਂ ਪਤਵੰਤਿਆਂ ਦੀ ਮੌਜੂਦਗੀ ਵਿੱਚ ਵੇਰਕਾ ਮਿਲਕ ਪਲਾਂਟ, ਪਟਿਆਲਾ ਤੋਂ 800 ਰਾਹਤ ਕਿੱਟਾਂ ਦੇ ਤਿੰਨ ਟਰੱਕ ਹੜ੍ਹ ਪੀੜਤ ਇਲਾਕਿਆਂ ਵੱਲ ਰਵਾਨਾ ਕੀਤੇ ।

ਇਸ ਮੌਕੇ ਵੇਰਕਾ ਮਿਲਕਫੈਡ ਦੇ ਚੇਅਰਮੈਨ ਹਰਭਜਨ ਸਿੰਘ,  ਅਮਨਦੀਪ ਰਹਿਲ, ਮਿਲਕਫੈਡ ਡਾਇਰੈਕਟਰਜ਼ ਬੋਰਡ ਆਫ ਡਾਇਰੈਕਟਰਜ ਅਤੇ ਪਲਾਂਟ ਦੇ ਜਨਰਲ ਮੈਨੇਜਰ ਸ਼੍ਰੀ ਅਨਿਮੇਸ਼ ਪ੍ਰਮਾਣਿਕ ਸਮੇਤ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮੌਜੂਦਗੀ ਰਹੀ । ਇਹ ਕੋਸ਼ਿਸ਼ ਵੇਰਕਾ ਵੱਲੋਂ ਸਮਾਜਿਕ ਜ਼ਿੰਮੇਵਾਰੀ ਨਿਭਾਉਣ ਅਤੇ ਪੰਜਾਬ ਦੇ  ਪਿੰਡਾਂ ਵਿੱਚ ਆ ਰਹੀ ਮੁਸ਼ਕਲਾਂ ਦਾ ਸਾਹਮਣਾ ਕਰਨ ਵਿੱਚ ਸਹਾਇਤਾ ਦੇਣ ਲਈ ਕੀਤਾ ਗਿਆ ਹੈ।

ਇਸ ਤੋਂ ਇਲਾਵਾ, ਵੇਰਕਾ ਦੇ  ਪ੍ਰਬੰਧ ਨਿਰਦੇਸ਼ਕ, ਮਿਲਕਫੈਡ  ਰਾਹੁਲ ਗੁਪਤਾ (ਆਈ.ਏ.ਐਸ.) ਦੀ ਯੋਗ ਅਗਵਾਈ ਹੇਠ, ਪਿੰਡ ਪੱਧਰ ਤੇ ਦੁੱਧ ਉਤਪਾਦਕਾਂ ਅਤੇ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਨਵੀਆਂ ਸਭਾਵਾਂ ਦੀ ਸਥਾਪਨਾ ਜਾਰੀ ਹੈ। ਇਸ ਨਾਲ ਨਿਰਯਾਤ ਅਤੇ ਅੰਦਰੂਨੀ ਮਾਰਕੀਟ ਵਿੱਚ ਖਪਤਕਾਰਾਂ ਦੀ ਵਧ ਰਹੀ ਮੰਗ ਨੂੰ ਧਿਆਨ ਵਿੱਚ ਰੱਖਿਆ ਜਾ ਰਿਹਾ ਹੈ।

ਵੇਰਕਾ ਵੱਲੋਂ ਹਾਲ ਹੀ ਵਿੱਚ ਕਾਜੂ-ਬਦਾਮ ਵਾਲਾ ਦੁੱਧ, ਰਬੜੀ ਅਤੇ ਹਾਈਪ੍ਰੋਟੀਨ ਪ੍ਰੋਬਾਇਓਟਿਕ ਦਹੀ ਵਰਗੇ ਨਵੇਂ ਉਤਪਾਦ ਮੰਡੀ ਵਿੱਚ ਲਾਂਚ ਕੀਤੇ ਗਏ ਹਨ, ਜੋ ਗੁਣਵੱਤਾ ਅਤੇ ਨਵੀਨਤਾਂ ਵਿੱਚ ਵਧੇਰੇ ਵਾਧਾ ਕਰਨਗੇ। ਇਸ ਨਾਲ ਸਿਰਫ ਖਪਤਕਾਰਾਂ ਨੂੰ ਸੁਵਿਧਾਵਾਂ ਮਿਲਣਗੀਆਂ ਹੀ ਨਹੀਂ, ਸਗੋਂ ਦੁੱਧ ਉਤਪਾਦਕਾਂ ਲਈ ਵੀ ਵਾਧੂ ਮੌਕੇ ਬਣਨਗੇ।

ਵੇਰਕਾ ਦੀ ਇਸ ਰਣਨੀਤੀ ਦਾ ਮੁੱਖ ਉਦੇਸ਼ ਪੰਜਾਬ ਦੇ ਪਿੰਡਾਂ ਦੇ ਕਿਸਾਨਾਂ ਅਤੇ ਦੁੱਧ ਉਤਪਾਦਕਾਂ ਦੀ ਆਰਥਿਕਤਾ ਨੂੰ ਮਜ਼ਬੂਤ ਕਰਨਾ ਅਤੇ ਖਪਤਕਾਰਾਂ ਲਈ ਸਿਹਤਮੰਦ, ਸੁਰੱਖਿਅਤ ਅਤੇ ਨਵੀਂ ਕਿਸਮ ਦੇ ਦੁੱਧ ਉਤਪਾਦ ਲੈ ਕੇ ਆਉਣਾ ਹੈ। ਆਉਣ ਵਾਲੇ ਸਮੇਂ ਵਿੱਚ ਹੋਰ ਨਵੇਂ ਉਤਪਾਦ ਲਾਂਚ ਕਰਨ ਦੀ ਯੋਜਨਾ ਹੈ ਜੋ ਇਲਾਕੇ ਦੀ ਆਰਥਿਕਤਾ ਅਤੇ ਖੇਤੀਬਾੜੀ ਨੂੰ ਨਵੀਂ ਰੌਸ਼ਨੀ ਦੇਣਗੇ।

Advertisement
Advertisement
Advertisement
Advertisement
Scroll to Top