Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 5:30 am

+91 90915 01313 , +91 90916 01313

punjabbanni@gmail.com
punjabbani@yahoo.com

ਬਜ਼ੁਰਗਾਂ ਨੂੰ ਸਿਹਤ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਲਗਾਏ ਗਏ ਵਿਸ਼ੇਸ਼ ਕੈਂਪ

ਬਜ਼ੁਰਗਾਂ ਨੂੰ ਸਿਹਤ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਲਗਾਏ ਗਏ ਵਿਸ਼ੇਸ਼ ਕੈਂਪ

ਪਟਿਆਲਾ, 3 ਅਕਤੂਬਰ  : ਸਿਵਲ ਸਰਜਨ ਪਟਿਆਲਾ ਡਾ* ਜਗਪਾਲਇੰਦਰ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹਾ ਪਟਿਆਲਾ ਅਧੀਨ ਆਉਦੇ ਸਮੂਹ ਆਯੂਸ਼ਮਾਨ ਅਰੋਗਿਆ ਕੇਂਦਰਾਂ ਵਿੱਚ ਅੰਤਰਰਾਸ਼ਟਰੀ ਬਜ਼ੁਰਗ ਦਿਵਸ ਨੂੰ ਧਿਆਨ ਵਿੱਚ ਰੱਖਦਿਆਂ ਵਿਸ਼ੇਸ਼ ਹੈਲਥ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ।

ਇਸ ਮੌਕੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਪਟਿਆਲਾ ਨੇ ਦੱਸਿਆ ਕਿ ਕੈਂਪਾਂ ਦੌਰਾਨ ਬਜੁਰਗਾਂ ਦੀ ਸਿਹਤ ਦੀ ਜਾਂਚ ਕੀਤੀ ਜਾ ਰਹੀ ਹੈ। ਜਿਸ ਵਿੱਚ ਮੁੱਖ ਤੌਰ ਉੱਤੇ ਉਨ੍ਹਾਂ ਦੇ ਬਲੱਡ ਪ੍ਰੈਸ਼ਰ ਤੇ ਬਲੱਡ ਸ਼ੂਗਰ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਮੌਕੇ ਸਿਵਲ ਸਰਜਨ ਨੇ ਆਖਿਆ ਕਿ ਅਜਿਹਾ ਦਿਵਸ ਮਨਾਉਣ ਦਾ ਮੁੱਖ ਮਕਸਦ ਬਜ਼ੁਰਗਾਂ ਨੂੰ ਉਨ੍ਹਾਂ ਦੀ ਸਿਹਤ ਪ੍ਰਤੀ ਜਾਗਰੂਕ ਕਰਨਾ ਹੈ ਤਾਂ ਜੋ ਉਹ ਆਪਣੀ ਰੋਜ਼ਾਨਾ ਦੀ ਜੀਵਨਸ਼ੈਲੀ ਵਿੱਚ ਕਸਰਤ ਕਰਕੇ ਤੇ ਸੰਤੁਲਿਤ ਭੋਜਨ ਖਾ ਕੇ ਸਿਹਤਮੰਦ ਜੀਵਨ ਬਤੀਤ ਕਰ ਸਕਣ।

ਉਨ੍ਹਾਂ ਆਖਿਆ ਕਿ ਬਜ਼ੁਰਗ ਆਪਣਾ ਸਵਾਰਥ ਤਿਆਗ ਕੇ ਸਾਡੀ ਖੁਸ਼ੀ ਲਈ ਸਮਰਪਿਤ ਰਹਿੰਦੇ ਹਨ। ਉਹ ਸਾਡੇ ਜੀਵਨ ਦਾ ਅਨਿੱਖੜਵਾਂ ਅੰਗ ਤੇ ਸਮਾਜ ਦੀ ਕੀਮਤੀ ਵਿਰਾਸਤ ਹਨ। ਬਜ਼ੁਰਗਾਂ ਨੂੰ ਵੱਖ ਵੱਖ ਖੇਤਰਾਂ ਦਾ ਤਜ਼ਰਬਾ ਹੁੰਦਾ ਹੈ ਜਿਸ ਤੋਂ ਸਾਨੂੰ ਸੇਧ ਲੈਣ ਦੀ ਲੋੜ ਹੈ। ਉਨ੍ਹਾਂ ਅੱਗੇ ਆਖਿਆ ਕਿ ਢਲਦੀ ਉਮਰ ਵਿੱਚ ਬਜ਼ੁਰਗਾਂ ਨੂੰ ਵੱਖ ਵੱਖ ਰੋਗਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇੱਥੋਂ ਤੱਕ ਕਿ ਕਈ ਵਾਰੀ ਉਨ੍ਹਾਂ ਨੂੰ ਤੁਰਨ ਫਿਰਨ ਵਿੱਚ ਵੀ ਦਿੱਕਤ ਆਉਂਦੀ ਹੈ ਇਸ ਲਈ ਨੌਜਵਾਨ ਪੀੜ੍ਹੀ ਦਾ ਫਰਜ਼ ਬਣਦਾ ਹੈ ਕਿ ਉਨ੍ਹਾਂ ਦੀ ਸਿਹਤ ਦਾ ਖਾਸ ਖਿਆਲ ਰੱਖਿਆ ਜਾਵੇ। ਇਸ ਉਮਰ ਵਿੱਚ ਉਨ੍ਹਾਂ ਨੂੰ ਇੱਕਲਿਆਂ ਨਾ ਛੱਡਿਆ ਜਾਵੇ ਤੇ ਉਨ੍ਹਾਂ ਦੀ ਸਿਹਤ ਨੂੰ ਸੰਭਾਲਿਆ ਜਾਵੇ।

ਬਜ਼ੁਰਗਾਂ ਦੀ ਚੰਗੀ ਸਿਹਤ ਸੰਭਾਲ ਲਈ ਸਰਕਾਰ ਵੱਲੋਂ ਕਈ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਵਿੱਚ ਸੀਨੀਅਰ ਸਿਟੀਜ਼ਨ ਲਈ ਓਪੀਡੀ ਵਿੱਚ ਪਰਚੀ ਕਟਵਾਉਣ ਤੇ ਦਵਾਈ ਦੇਣ ਲਈ ਵੱਖਰੀ ਕਤਾਰ ਬਣਾਈ ਗਈ ਹੈ। ਹਸਪਤਾਲਾਂ ਵਿੱਚ ਵੀ ਬਜ਼ੁਰਗਾਂ ਦੇ ਇਲਾਜ ਲਈ ਬੈੱਡ ਰਾਖਵੇਂ ਰੱਖੇ ਗਏ ਹਨ। ਸਿਵਲ ਸਰਜਨ ਨੇ ਆਖਿਆ ਕਿ ਬਜ਼ੁਰਗਾਂ ਦੀ ਨਿਯਮਤ ਸਿਹਤ ਜਾਂਚ ਬਹੁਤ ਜ਼ਰੂਰੀ ਹੈ ਤਾਂ ਜੋ ਉਮਰ ਦੇ ਨਾਲ ਆਉਣ ਵਾਲੀਆਂ ਬਿਮਾਰੀਆਂ ਨੂੰ ਪਛਾਣਿਆ ਜਾ ਸਕੇ ਤੇ ਉਨ੍ਹਾਂ ਦਾ ਸਮਾਂ ਰਹਿੰਦਿਆਂ ਢੁਕਵਾਂ ਇਲਾਜ ਕੀਤਾ ਜਾ ਸਕੇ।

ਇਸ ਮਹੀਨੇ ਬਜ਼ੁਰਗਾਂ ਲਈ ਲਗਾਏ ਜਾਣ ਵਾਲੇ ਵਿਸ਼ੇਸ਼ ਕੈਂਪਾਂ ਵਿਚ ਉਨ੍ਹਾਂ ਨੂੰ ਐਮਰਜੰਸੀ ਸੇਵਾਵਾਂ, ਜਿਸ ਵਿੱਚ 108 ਨੰਬਰ ਐਂਬੂਲੈਂਸ ਤੇ 104 ਮੈਡੀਕਲ ਹੈਲਪਲਾਈਨ ਸੇਵਾਵਾਂ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਬਜ਼ੁਰਗਾਂ ਦੀ ਮਾਨਸਿਕ ਸਿਹਤ ਲਈ ਵਿਭਾਗ ਵੱਲੋਂ “ਟੈਲੀ ਮਾਨਸ” ਐਪ ਵੀ ਸ਼ੁਰੂ ਕੀਤਾ ਗਿਆ ਹੈ। ਜਿਸ ਰਾਹੀਂ ਕੋਈ ਵੀ ਵਿਅਕਤੀ 14416 ਉੱਤੇ ਕਾਲ ਕਰਕੇ ਮੁਫਤ ਕਾਊਂਸਲਿੰਗ ਲੈ ਸਕਦਾ ਹੈ।

Advertisement
Advertisement
Advertisement
Advertisement
Scroll to Top