Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 10:30 am

+91 90915 01313 , +91 90916 01313

punjabbanni@gmail.com
punjabbani@yahoo.com

ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਕਰਵਾਇਆ ਮਹਾਨ ਗੁਰਮਤਿ ਸਮਾਗਮ

ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਕਰਵਾਇਆ ਮਹਾਨ ਗੁਰਮਤਿ ਸਮਾਗਮ

ਪਟਿਆਲਾ 3 ਅਕਤੂਬਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਆਗਮਨ ਪੁਰਬ ਮੌਕੇ ਦੇਰ ਰਾਤ ਤੱਕ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ।  ਇਸ ਸਮਾਗਮ ਦੀ ਸ਼ੁਰੂਆਤ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵੱਲੋਂ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਨਾਲ ਸਬੰਧਤ ਕੀਤੀ ਗਈ ਅਤੇ ਗੁਰੂ ਸਾਹਿਬ ਦਾ ਸਿੱਖ ਇਤਿਹਾਸ ਅੰਦਰ ਜੀਵਨ ਤੋਂ ਬਲਿਦਾਨ ਤੱਕ ਦੇ ਸਫਰ ਨਾਲ ਸੰਗਤਾਂ ਨੂੰ ਜੋੜਨ ਦਾ ਉਪਰਾਲਾ ਕੀਤਾ ਗਿਆ।

ਮਹਾਨ ਗੁਰਮਤਿ ਸਮਾਗਮ ਦੌਰਾਨ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਗਦੀਪ ਸਿੰਘ, ਸ. ਜਗਜੀਤ ਸਿੰਘ ਦਰਦੀ, ਸਾਬਕਾ ਮੇਅਰ ਸੰਜੀਵ ਸ਼ਰਮਾ ਬਿੱਟੂ ਤੋਂ ਇਲਾਵਾ ਸ਼ਹਿਰ ਦੀਆਂ ਸਿੱਖ ਸਭਾਵਾਂ, ਸੁਸਾਇਟੀਆਂ ਅਤੇ ਜਥੇਬੰਦੀਆਂ ਦੇ ਨੁਮਾਇੰਦੇ ਆਦਿ ਵੀ ਸ਼ਾਮਲ ਸਨ।

ਗੁਰਮਤਿ ਸਮਾਗਮ ਦੌਰਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਹਜੂਰੀ ਰਾਗੀ ਜੱਥਿਆਂ ਨੇ ਦੇਰ ਰਾਤ ਤੱਕ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਉਪਰੰਤ ਸਮਾਗਮ ਹੋਇਆ। ਇਸ ਮੌਕੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜੀ ਨੇ ਸੰਗਤਾਂ ਨੂੰ ਆਗਮਨ ਪੁਰਬ ਦੀ ਵਧਾਈ ਦਿੱਤੀ ਅਤੇ ਗੁਰੂ ਇਤਿਹਾਸ ਨਾਲ ਜੋੜਦਿਆਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਇਤਿਹਾਸ ’ਤੇ ਚਾਨਣਾ ਪਾਇਆ ਅਤੇ ਪ੍ਰੇਰਨਾ ਦਿੱਤੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ’ਚ ਦਰਜ ਬਾਣੀ ਹੀ ਮਨੁੱਖ ਸੁਚਿਆਰ ਮਨੁੱਖ ਬਣਾ ਸਕਦੀ।

ਉਨ੍ਹਾਂ ਬਾਬਾ ਮੱਖਣ ਸ਼ਾਹ ਲੁਬਾਣਾ ਦੀ ਗੁਰੂ ਪ੍ਰਤੀ ਆਸਥਾ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਗੁਰੂ ਪ੍ਰਤੀ ਸਮਰਪਿਤ ਦੀ ਭਾਵਨਾ ਹੀ ਮਨੁੱਖ ਨੂੰ ਸੰਸਾਰ ਰੂਪੀ ਸਾਗਰ ਵਿਚੋਂ ਬਾਹਰ ਕੱਢ ਸਕਦੀ ਹੈ ਇਸ ਕਰਕੇ ਮਨੁੱਖ ਨੂੰ ਆਪਣੇ ਮੂਲ ਸਿਧਾਂਤ ਅਤੇ ਗੁਰਮਤਿ ਸੱਭਿਆਚਾਰ ਦਾ ਧਾਰਨੀ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਜਿਹੜੇ ਮਨੁੱਖ ਭਾਈ ਮੱਖਣ ਸ਼ਾਹ ਲੁਬਾਣਾ ਵਰਗੀ ਆਸਥਾ ਗੁਰੂ ਸਾਹਿਬ ਪ੍ਰਤੀ ਪ੍ਰਗਟ ਕਰਦੇ ਹਨ ਉਨ੍ਹਾਂ ਹੀ ਸੰਸਾਰ ਰੂਪੀ ਸਾਗਰ ਤੋਂ ਪਾਰ ਹੁੰਦੇ ਹਨ ਅਤੇ ਗੁਰੂ ਸਾਹਿਬ ਪ੍ਰਤੀ ਸਮਰਪਿਤ ਭਾਵਨਾ ਰੱਖਣ ਵਾਲਿਆਂ ਨੂੰ ਪ੍ਰਮਾਤਮਾ ਦਾ ਦਰਸ਼ਨ ਦੀਦਾਰ ਹੁੰਦੇ ਹਨ ਇਸ ਕਰਕੇ ਸਮੁੱਚੀ ਲੁਕਾਈ ਗੁਰੂ ਸਾਹਿਬ ਦੁਆਰਾ ਰਚਿਤ ਬਾਣੀ ਅਤੇ ਫਲਸਫੇ ਨੂੰ ਆਪਣੇ ਜੀਵਨ ਵਿਚ ਧਾਰਨ ਕਰੇ।

ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਗ ਸਿੰਘ ਚੌਹਾਨ ਨੇ ਗੁਰੂ ਸਾਹਿਬ ਦੇ ਆਗਮਨ ਪੁਰਬ ਸਬੰਧੀ ਉਲੀਕੇ ਪ੍ਰੋਗਰਾਮ ਵਿਚ ਸਹਿਯੋਗ ਕਰਨ ਵਾਲੀਆਂ ਸਿੱਖ ਜਥੇਬੰਦੀਆਂ, ਸੁਸਾਇਟੀਆਂ ਆਦਿ ਤੋਂ ਇਲਾਵਾ ਗੁਰੂ ਘਰ ਵਿਚ ਸਮਾਗਮ ਵਿਚ ਸ਼ਿਰਕਤ ਕਰਨ ਵਾਲੀ ਸੰਗਤ ਦਾ ਵੀ ਧੰਨਵਾਦ ਕੀਤਾ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਸਮਾਗਮ ਵਿਚ ਸ਼ਿਰਕਤ ਕਰਨ ਪੁੱਜੀਆਂ ਨੂੰ ਗੁਰੂ ਸਾਹਿਬ ਦੀ ਤਸਵੀਰ, ਸਿਰੋਪਾਓ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਤ ਵੀ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਹੈਡ ਗ੍ਰੰਥੀ ਭਾਈ ਅਵਤਾਰ ਸਿੰਘ ਬਹਾਦਰਗੜ੍ਹ, ਭਾਈ ਹਰਵਿੰਦਰ ਸਿੰਘ, ਮੀਤ ਮੈਨੇਜਰ ਗੁਰਬਚਨ ਸਿੰਘ, ਮਨਦੀਪ ਸਿੰਘ ਭਲਵਾਨ, ਜਸਵਿੰਦਰ ਸਿੰਘ, ਮੈਨੇ. ਮਨਜੀਤ ਸਿੰਘ ਕੌਲੀ, ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲੇ, ਸੁਪਰਵਾਈਜ਼ਰ ਵਰਿੰਦਰ ਸਿੰਘ ਗੋਲਡੀ, ਬਾਬ ਭੁਪਿੰਦਰ ਸਿੰਘ, ਤਰਲੋਕ ਸਿੰਘ ਤੋਰਾ, ਪ੍ਰਧਾਨ ਪ੍ਰੇਮ ਸਿੰਘ, ਕੰਵਲਜੀਤ ਸਿੰਘ ਗੋਨਾ, ਸਿਮਰਨ ਗਰੇਵਾਲ, ਭਵਨਪੁਨੀਤ ਸਿੰਘ, ਰਿਕਾਰਡ ਕੀਪਰ ਸਰਬਜੀਤ ਸਿੰਘ ਆਦਿ ਸਖਸ਼ੀਅਤਾਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਆਦਿ ਹਾਜ਼ਰ ਸਨ।

Advertisement
Advertisement
Advertisement
Advertisement
Scroll to Top