Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 7:44 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤ ਦੇ ਪ੍ਰਧਾਨ ਮੰਤਰੀ ਪੰਜਾਬ ਲਈ ਵੀ ਖਜ਼ਾਨੇ ਦੇ ਮੂੰਹ ਖੋਲ੍ਹਣ : ਪ੍ਰੋ. ਬਡੂੰਗਰ 

ਭਾਰਤ ਦੇ ਪ੍ਰਧਾਨ ਮੰਤਰੀ ਪੰਜਾਬ ਲਈ ਵੀ ਖਜ਼ਾਨੇ ਦੇ ਮੂੰਹ ਖੋਲ੍ਹਣ : ਪ੍ਰੋ. ਬਡੂੰਗਰ 

ਪਟਿਆਲਾ, 4 ਅਕਤੂਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਰਣਜੀਤ ਸਾਗਰ ਡੈਮ ਤੋਂ ਮੁੱੜ ਪਾਣੀ ਛਡਿਆ ਗਿਆ ਹੈ, ਜਿਸ ਕਾਰਨ ਸਰਕਾਰੀ ਅਤੇ ਗੈਰ-ਸਰਕਾਰੀ ਮੀਡੀਆ ਵੱਲੋਂ ਪੰਜਾਬ ਦੇ 13 ਜਿਲ੍ਹਿਆਂ ਨੂੰ ਹੜਾਂ ਕਾਰਨ ਹੋਣ ਵਾਲੇ ਕਿਸੇ ਵੀ ਭਵਿੱਖਤ ਖਤਰੇ ਤੋਂ ਸੁਚੇਤ (ਅਲਰਟ) ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬੀ.ਬੀ.ਐਮ.ਬੀ. ਦਾ ਕੰਟਰੋਲ ਕੇਂਦਰ ਸਰਕਾਰ ਪਾਸ ਹੈ, ਪੰਜਾਬ ਨੂੰ ਤਾਂ ਪ੍ਰਬੰਧਕੀ ਬੋਰਡ ਵਿਚ ਬਾਹਰ ਹੀ ਕੱਢ ਦਿੱਤਾ ਗਿਆ ਹੈ ਪਰੰਤੂ ਹੜਾਂ ਕਾਰਨ ਤਬਾਹੀ ਤਾਂ ਪੰਜਾਬ ਦੀ ਹੁੰਦੀ ਹੈ ਜੋ ਇਸ ਵਾਰ ਵੀ ਹੋਈ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਸਰਕਾਰ ਤੋਂ ਕਿਸੇ ਵੀ ਹੋਰ ਰਾਜਸੀ ਪਾਰਟੀ ਨੇ ਇਕ ਪੈਸੇ ਦੀ ਸਹਾਇਤਾ ਨਹੀਂ ਕੀਤੀ ਜਦਕਿ ਵਾਰ ਵਾਰ ਇਹ ਜ਼ਰੂਰ ਦੁਹਰਾਇਆ ਜਾ ਰਿਹਾ ਹੈ ਕਿ ਅਸੀਂ ਇਸ ਦੁੱਖ ਦੀ ਘੜੀ ਵਿਚ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਅਤੇ ਪੀੜਤ ਲੋਕ ਨਾਲ ਖੜੇ ਹਾਂ। ਹਾਂ! ਖੜੇ ਹੋਕੇ ਸਾਡੀ ਦਸ਼ਾ ਦਾ ਮਜ਼ਾਕ ਹੀ ਉਡਾਇਆ ਜਾ ਰਿਹਾ ਹੈ ।
ਉਨ੍ਹਾਂ ਕਿਹਾ ਕਿ ਇਹ ਵੀ ਬੜਾ ਅਫਸੋਸ ਹੈ ਕਿ ਸਹਾਇਤਾ ਦੇਣ ਦੀ ਬਜਾਏ ਹੁਣ 12000 (ਬਾਰਾਂ ਹਜ਼ਾਰ) ਰੁਪਏ ਐਸ.ਡੀ.ਆਰ. ਫੰਡ ਦਾ ਰੇੜਕਾ ਖੜਾ ਕਰ ਲਿਆ, ਇਹ ਮਹੀਨਾ ਪਹਿਲਾਂ ਵੀ ਨਜਿਠੀਆ ਜਾ ਸਕਦਾ ਸੀ ਜਾਂ ਪੰਜਾਬ ਵਿਚ ਹੜ੍ਹਾਂ ਤੋਂ ਬਾਅਦ ਸਥਿਤੀ ਆਮ ਵਰਗੀ ਹੋਣ ਜਾਣ ਬਾਅਦ ਵੀ ਵਿਚਾਰਿਆ ਜਾ ਸਕਦਾ ਹੈ।
ਇਸ ਲਈ ਨੁਕਤਾਚੀਨੀ ਕਰਕੇ ਆਪਣੀ ਹੋਂਦ ਦਾ ਪ੍ਰਗਟਾਵਾ ਕਰਨ ਵਾਲਿਆਂ ਨੂੰ ਅਪੀਲ ਹੈ ਕਿ ਜੇਕਰ ਸਹਾਇਤਾ ਕਰਨ ਦੀ ਹਿੰਮਤ ਅਤੇ ਸੋਚ ਨਹੀਂ ਹੈ ਤਾਂ ਘੱਟੋ-ਘੱਟ ਚੁੱਪ ਕਰਕੇ ਤਾਂ ਬੈਠਿਆ ਜਾਵੇ । ਉਹਨਾਂ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਵੀ ਅਪੀਲ ਹੈ ਕਿ ਉਹ ਜਿਸ ਤਰ੍ਹਾਂ ਦੂਜੇ ਸੂਬਿਆਂ ਲਈ ਖਜ਼ਾਨੇ ਦੇ ਮੂੰਹ ਖੋਲ੍ਹ ਰਹੇ ਹਨ। ਪੰਜਾਬ ਵੱਲ ਵੀ ਸਵੱਲੀ ਨਜ਼ਰ ਕਰਨ ਅਤੇ ਤੁਰੰਤ ਪੰਜਾਬ ਦੇ ਹੜ੍ਹ ਪੀੜਤਾਂ ਦੀ ਵੱਧ ਤੋਂ ਵੱਧ ਸਹਾਇਤਾ ਲਈ ਅੱਗੇ ਆਉਣ ਦੀ ਖੇਚਲ ਕਰਨ।
Advertisement
Advertisement
Advertisement
Advertisement
Scroll to Top