Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 4:37 am

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਸਕੂਲ ਖੇਡਾਂ 'ਚ ਅੰਡਰ 17 ਲੜਕੀਆਂ ਦੇ ਫ਼ਰੀ ਸਟਾਈਲ ਕੁਸ਼ਤੀਆਂ ਦੇ ਹੋਏ ਮੁਕਾਬਲੇ

ਜ਼ਿਲ੍ਹਾ ਸਕੂਲ ਖੇਡਾਂ 'ਚ ਅੰਡਰ 17 ਲੜਕੀਆਂ ਦੇ ਫ਼ਰੀ ਸਟਾਈਲ ਕੁਸ਼ਤੀਆਂ ਦੇ ਹੋਏ ਮੁਕਾਬਲੇ

ਪਟਿਆਲਾ, ਅਕਤੂਬਰ 4 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਖ-ਵੱਖ ਪੱਧਰਾਂ ਤੇ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਸੈ.ਸਿੱ.ਸੰਜੀਵ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ  ਡਾ ਰਵਿੰਦਰਪਾਲ ਸਿੰਘ ਦੀ ਅਗਵਾਈ ਹੇਠ ਅੰਤਰ ਜ਼ਿਲ੍ਹਾ ਮੁਕਾਬਲੇ ਪਟਿਆਲਾ ਵਿਖੇ ਆਯੋਜਿਤ ਕੀਤੇ ਗਏ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ ਦਲਜੀਤ ਸਿੰਘ ਨੇ ਕਿਹਾ ਅੰਡਰ 17 ਲੜਕੀਆਂ ਦੇ ਫ਼ਰੀ ਸਟਾਈਲ ਕੁਸ਼ਤੀਆਂ ਅਤੇ ਅੰਡਰ 17 ਲੜਕੀਆਂ ਬਾਕਸਿੰਗ ਦੇ ਅੰਤਰ ਜ਼ਿਲ੍ਹਾ ਮੁਕਾਬਲੇ ਪੀ.ਐਮ.ਸ਼ੀ੍ ਸਰਕਾਰੀ ਮਲਟੀਪਰਪਜ਼ ਸਕੂਲ ਪਾਸੀ ਰੋਡ ਪਟਿਆਲਾ ਵਿਖੇ 3 ਅਕਤੂਬਰ ਤੋਂ 6 ਅਕਤੂਬਰ ਤੱਕ ਕਰਵਾਏ ਜਾ ਰਹੇ ਹਨ।

ਅੱਜ ਦੇ ਮੁਕਾਬਲਿਆਂ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਡੀਐਸਪੀ ਕਰਨੈਲ ਸਿੰਘ ਟਰੈਫ਼ਿਕ ਇੰਚਾਰਜ ਮੋਹਾਲੀ, ਪ੍ਰਿੰਸੀਪਲ ਜਸਪਾਲ ਸਿੰਘ ਸਟੇਟ ਅਵਾਰਡੀ ਮੰਡੋਰ,ਚਰਨਜੀਤ ਸਿੰਘ ਭੁੱਲਰ ਸਕੱਤਰ ਟੂਰਨਾਮੈਂਟ ਕਮੇਟੀ ਨੇ  ਉਚੇਚੇ ਤੌਰ ਤੇ ਪਹੁੰਚ ਕੇ ਖਿਡਾਰਨਾਂ ਨੂੰ ਆਸ਼ੀਰਵਾਦ ਦਿੱਤਾ।

ਇਸ ਮੌਕੇ ਪ੍ਰਿੰਸੀਪਲ ਰਾਜੇਸ਼ ਮੋਦੀ ਮਾੜੂ, ਪ੍ਰਿੰਸੀਪਲ ਹਰਿੰਦਰ ਸਿੰਘ ਲੰਗ, ਮੈਸ ਕਮੇਟੀ ਇੰਚਾਰਜ ਪ੍ਰਿੰਸੀਪਲ ਰਾਜ ਕੁਮਾਰ ਨੋਗਾਵਾ, ਸਾਰਜ ਸਿੰਘ ਭੁੱਲਰ ਕੋਚ, ਰਾਜਿੰਦਰ ਸਿੰਘ,ਰਣਜੀਤ ਸਿੰਘ, ਸ਼ਸ਼ੀ ਮਾਨ, ਹਰੀਸ਼ ਸਿੰਘ ਰਾਵਤ, ਅਰੁਣ ਕੁਮਾਰ, ਗੌਰਵ ਬਿਰਦੀ, ਚਮਕੌਰ ਸਿੰਘ, ਵਿਕਾਸ ਜਿੰਦਲ, ਦਵਿੰਦਰ ਸਿੰਘ ਪਾਤੜਾਂ, ਸੁਖਜੀਵਨ ਸਫਰੀ, ਰਕੇਸ਼ ਕੁਮਾਰ ਪਾਤੜਾਂ, ਰਾਕੇਸ਼ ਕੁਮਾਰ ਲਚਕਾਣੀ, ਜਸਵਿੰਦਰ ਸਿੰਘ ਗੱਜੂਮਾਜਰਾ ਸਨ।

Advertisement
Advertisement
Advertisement
Advertisement
Scroll to Top