Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 22 Aug 2026 | 10:46 pm

+91 90915 01313 , +91 90916 01313

punjabbanni@gmail.com
punjabbani@yahoo.com

ਨੌਵੇਂ ਪਾਤਸ਼ਾਹ ਦੇ ਆਗਮਨ ਦਿਵਸ ਨੂੰ ਸਮਰਪਿਤ ਕਰਵਾਇਆ ਗੁਰਮਤਿ ਸਮਾਗਮ

ਨੌਵੇਂ ਪਾਤਸ਼ਾਹ ਦੇ ਆਗਮਨ ਦਿਵਸ ਨੂੰ ਸਮਰਪਿਤ ਕਰਵਾਇਆ ਗੁਰਮਤਿ ਸਮਾਗਮ

ਪਟਿਆਲਾ 2 ਸਤੰਬਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਆਗਮਨ ਦਿਵਸ ਨੂੰ ਸਮਰਪਿਤ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਹੈਡ ਗ੍ਰੰਥੀ ਭਾਈ ਹਰਵਿੰਦਰ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਹਜੂਰੀ ਰਾਗੀ ਕੀਰਤਨੀ ਜੱਥਿਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਮੈਨੇਜਰ ਭਾਗ ਸਿੰਘ ਸਮੇਤ ਵੱਖ ਵੱਖ ਸਿੱਖ ਜਥੇਬੰਦੀਆਂ ਦੇ ਅਹੁਦੇਦਾਰ ਸ਼ਾਮਲ ਸਨ।

ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਜਿਥੇ ਸੰਗਤਾਂ ਨੂੰ ਆਗਮਨ ਦਿਵਸ ਦੀ ਵਧਾੲਂੀ ਦਿੱਤੀ, ਉਥੇ ਹੀ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਪੁੱਜਣ ਦੇ ਇਤਿਹਾਸ ਬਾਰੇ ਜਾਣੂੰ ਕਰਵਾਇਆ ਕਿ ਗੁਰੂ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤੋਂ ਦਿੱਲੀ ਵਿਖੇ ਆਪਣਾ ਬਲਿਦਾਨ ਦੇਣ ਲਈ ਤੁਰੇ ਤਾਂ ਵੱਖ ਵੱਖ ਅਸਥਾਨਾਂ ਤੋਂ ਹੁੰਦੇ ਪਟਿਆਲਾ ਦੇ 35 ਦੇ ਕਰੀਬ ਪਾਵਨ ਅਸਥਾਨ ’ਤੇ ਆਪਣੇ ਚਰਨ ਪਾਏ ਅਤੇ ਸੰਗਤਾਂ ਨੂੰ ਪ੍ਰਮਾਤਮਾ ਨਾਲ ਜੋੜਨ ਦਾ ਉਪਰਾਲਾ ਕੀਤਾ।

ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦੇ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਆਗਮਨ ਪੁਰਬ ਮਨਾਇਆ ਜਾਂਦਾ ਹੈ ਅਤੇ ਇਸੇ ਅਸਥਾਨ ’ਤੇ ਪਾਵਨ ਨਿਸ਼ਾਨ ਸਾਹਿਬ ਦੇ ਸੰਗਤਾਂ ਦਰਸ਼ਨ ਕਰਦੀਆਂ ਹਨ, ਜੋ ਗੁਰੂ ਸਾਹਿਬ ਦੇ ਕਾਲ ਤੋਂ ਹੀ ਇਥੇ ਮੌਜੂਦ ਹੈ। ਇਸ ਦੌਰਾਨ ਮੈਨੇਜਰ ਭਾਗ ਸਿੰਘ ਨੇ ਦੱਸਿਆ ਕਿ ਦੇਰ ਸ਼ਾਮ ਨੂੰ ਆਗਮਨ ਦਿਵਸ ਦੇ ਸਬੰਧ ਵਿਚ ਮਹਾਨ ਗੁਰਮਤ ਸਮਾਗਮ ਵਿਚ ਹੋਵੇਗਾ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਗੁਰਬਚਨ ਸਿੰਘ, ਸ੍ਰੀ ਗੁਰੂ ਤੇਗ ਬਹਾਦਰ ਜਥੇ ਦੇ ਪ੍ਰਧਾਨ ਪ੍ਰੇਮ ਸਿੰਘ, ਸ਼ਮਸ਼ੇਰ ਸਿੰਘ ਬਡੂੰੰ

Advertisement
Advertisement
Advertisement
Advertisement
Scroll to Top