Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 29 Sep 2026 | 3:25 am

+91 90915 01313 , +91 90916 01313

punjabbanni@gmail.com
punjabbani@yahoo.com

ਸਵਦੇਸ਼ੀ ਦੇਸ਼ ਦੀ ਖੁਸ਼ਹਾਲੀ ਨੂੰ ਤਾਕਤ ਦੇਵੇਗੀ : ਮੋਦੀ

ਸਵਦੇਸ਼ੀ ਦੇਸ਼ ਦੀ ਖੁਸ਼ਹਾਲੀ ਨੂੰ ਤਾਕਤ ਦੇਵੇਗੀ : ਮੋਦੀ

ਦਿੱਲੀ, 22 ਸਤੰਬਰ : ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਸਵਦੇਸ਼ੀ ਉਤਪਾਦ ਖਰੀਦਣ ਦੀ ਅਪੀਲ ਕਰਦੇ ਹੋਏ ਉਨ੍ਹਾਂ ਕਿਹਾ ਸੀ ਕਿ ‘ਸਵਦੇਸ਼ੀ’ ਦੇਸ਼ ਦੀ ਖੁਸ਼ਹਾਲੀ ਨੂੰ ਉਸੇ ਤਰ੍ਹਾਂ ਤਾਕਤ ਦੇਵੇਗੀ ਜਿਵੇਂ ਇਸ ਨੇ ਭਾਰਤ ਦੇ ਆਜ਼ਾਦੀ ਅੰਦੋਲਨ ਨੂੰ ਸ਼ਕਤੀ ਦਿੱਤੀ ਸੀ। ਉਨ੍ਹਾਂ ਕਿਹਾ ਸੀ, ‘‘ਸਾਨੂੰ ਹਰ ਘਰ ਨੂੰ ਸਵਦੇਸ਼ੀ ਦਾ ਪ੍ਰਤੀਕ ਬਣਾਉਣਾ ਹੋਵੇਗਾ। ਸਾਨੂੰ ਹਰ ਦੁਕਾਨ ਨੂੰ ਸਵਦੇਸ਼ੀ (ਮਾਲ) ਨਾਲ ਸਜਾਉਣਾ ਹੋਵੇਗਾ।’’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਨਰਾਤਿਆਂ ਦੇ ਪਹਿਲੇ ਦਿਨ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਇਸ ਵਾਰ ਇਹ ਸ਼ੁਭ ਸਮਾਂ ਖਾਸ ਹੈ ਕਿਉਂਕਿ ਇਹ ‘ਜੀਐਸਟੀ-ਬੱਚਤ ਤਿਉਹਾਰ’ ਦੇ ਨਾਲ-ਨਾਲ ‘ਸਵਦੇਸ਼ੀ’ ਦੇ ਮੰਤਰ ਨੂੰ ਇੱਕ ਨਵੀਂ ਊਰਜਾ ਪ੍ਰਦਾਨ ਕਰੇਗਾ। ਉਨ੍ਹਾਂ ਲੋਕਾਂ ਨੂੰ ਵਿਕਸਤ ਅਤੇ ਸਵੈ-ਨਿਰਭਰ ਭਾਰਤ ਦੇ ਸੰਕਲਪ ਨੂੰ ਸਾਕਾਰ ਕਰਨ ਲਈ ਸਮੂਹਿਕ ਯਤਨਾਂ ਦਾ ਹਿੱਸਾ ਬਣਨ ਦਾ ਸੱਦਾ ਦਿੱਤਾ। ਪ੍ਰਧਾਨ ਮੰਤਰੀ ਨੇ ਤਿਉਹਾਰਾਂ ਦੇ ਸਮੇਂ ਦੌਰਾਨ ਲੋਕਾਂ ਦੀ ਚੰਗੀ ਕਿਸਮਤ ਅਤੇ ਸਿਹਤ ਦੀ ਕਾਮਨਾ ਕੀਤੀ।

ਕਾਬਿਲੇਗੌਰ ਹੈ ਕਿ ਬਹੁਤ ਸਾਰੀਆਂ ਵਸਤਾਂ ’ਤੇ ਘਟਾਈਆਂ ਗਈਆਂ ਜੀਐੱਸਟੀ ਦਰਾਂ ਸੋਮਵਾਰ ਤੋਂ ਲਾਗੂ ਹੋਣਗੀਆਂ। ਪ੍ਰਧਾਨ ਮੰਤਰੀ ਨੇ ਐਤਵਾਰ ਨੂੰ ਰਾਸ਼ਟਰ ਦੇ ਨਾਂ ਆਪਣੇ ਸੰਬੋਧਨ ਵਿਚ ਇਸ ਦੀ ਤੁਲਨਾ ਬੱਚਤ ਤਿਉਹਾਰ ਨਾਲ ਕੀਤੀ ਸੀ।

Advertisement
Advertisement
Advertisement
Advertisement
Scroll to Top