Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 5:14 am

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਸਕੂਲ ਖੇਡਾਂ 'ਚ ਰਾਈਫ਼ਲ ਸ਼ੂਟਿੰਗ ਦੇ ਮੁਕਾਬਲੇ ਕਰਵਾਏ

ਜ਼ਿਲ੍ਹਾ ਸਕੂਲ ਖੇਡਾਂ 'ਚ ਰਾਈਫ਼ਲ ਸ਼ੂਟਿੰਗ ਦੇ ਮੁਕਾਬਲੇ ਕਰਵਾਏ

ਪਟਿਆਲਾ, 23 ਸਤੰਬਰ : ਜ਼ਿਲ੍ਹਾ ਖੇਡ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਅਤੇ ਡਾ. ਰਵਿੰਦਰ ਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਿਸ਼ਾ ਨਿਰਦੇਸ਼ ਅਤੇ ਪ੍ਰਬੰਧਕ ਸਕੱਤਰ ਡਾ: ਦਲਜੀਤ ਸਿੰਘ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਤੇ ਸਕੱਤਰ ਜ਼ਿਲ੍ਹਾ ਟੂਰਨਾਮੈਂਟ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ 69ਵੀਆਂ ਜ਼ਿਲ੍ਹਾ ਸਕੂਲ ਖੇਡਾਂ ਕਰਵਾਈਆਂ ਜਾ ਰਹੀਆਂ ਹਨ।

ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਰਾਈਫ਼ਲ ਸ਼ੂਟਿੰਗ ਦੇ ਮੁਕਾਬਲੇ ਸੰਧੂ ਸ਼ੂਟਿੰਗ ਅਕੈਡਮੀ ਵਿਖੇ ਕਰਵਾਏ ਗਏ। ਜ਼ਿਲ੍ਹਾ ਟੂਰਨਾਮੈਂਟ ਸਕੱਤਰ ਚਰਨਜੀਤ ਸਿੰਘ ਭੁੱਲਰ ਉਚੇਚੇ ਤੋਰ ਤੇ ਸੰਧੂ  ਸ਼ੂਟਿੰਗ ਅਕੈਡਮੀ ਵਿਖੇ ਪਹੁੰਚ ਕੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ।

ਇਸ ਮੌਕੇ ਤੇ ਖੇਡ ਕਨਵੀਨਰ ਰਾਜ ਕੁਮਾਰ ਪ੍ਰਿੰਸੀਪਲ ਨੋਗਾਵਾਂ, ਭੁਪਿੰਦਰ ਸਿੰਘ ਸੰਧੂ, ਜਸਵਿੰਦਰ ਸਿੰਘ ਚੱਪੜ ਜ਼ੋਨਲ ਸਕੱਤਰ ਘਨੌਰ, ਬਲਵਿੰਦਰ ਸਿੰਘ ਜੱਸਲ ਜ਼ੋਨਲ ਸਕੱਤਰ ਪਟਿਆਲਾ 2, ਤਰਸੇਮ ਸਿੰਘ ਜ਼ੋਨਲ ਸਕੱਤਰ ਭੁਨਰਹੇੜੀ, ਵਿਜੇ ਕੁਮਾਰ, ਜੈਤਸ਼ਾਹੂਦੀਪ ਸਿੰਘ ਗਰੇਵਾਲ, ਅਰੁਣ ਕੁਮਾਰ, ਮੋਹਿਤ ਕੁਮਾਰ,ਬਲਕਾਰ ਸਿੰਘ, ਰਾਜਨ ਕੁਮਾਰ,ਚਮਕੌਰ ਸਿੰਘ, ਰੁਪਿੰਦਰ ਕੌਰ, ਨਿਧੀ ਸ਼ਰਮਾ, ਬੁੱਧ ਰਾਮ, ਸੁੱਚਾ ਸਿੰਘ, ਰਾਜਿੰਦਰ ਸਿੰਘ ਚਾਨੀ, ਗੁਰਪ੍ਰੀਤ ਸਿੰਘ ਝੰਡਾ ਤੇ ਜਸਵਿੰਦਰ ਸਿੰਘ ਗੱਜੂਮਾਜਰਾ ਹਾਜ਼ਰ ਸਨ।

Advertisement
Advertisement
Advertisement
Advertisement
Scroll to Top