Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 29 Sep 2026 | 9:52 am

+91 90915 01313 , +91 90916 01313

punjabbanni@gmail.com
punjabbani@yahoo.com

ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ ਨੂੰ ਅੰਤਿਮ ਸਸਕਾਰ ਮੌਕੇ ਸੇਜਲ ਅੱਖਾਂ ਨਾਲ ਵਿਦਾਈ

ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ ਨੂੰ ਅੰਤਿਮ ਸਸਕਾਰ ਮੌਕੇ ਸੇਜਲ ਅੱਖਾਂ ਨਾਲ ਵਿਦਾਈ

ਟੌਹੜਾ (ਪਟਿਆਲਾ), 23 ਸਤੰਬਰ : ਸਾਬਕਾ ਮੰਤਰੀ ਸਵਰਗੀ ਸ. ਹਰਮੇਲ ਸਿੰਘ ਟੌਹੜਾ (77), ਜਿਨ੍ਹਾਂ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ, ਨੂੰ ਅੱਜ ਅੰਤਿਮ ਸਸਕਾਰ ਮੌਕੇ ਸੇਜਲ ਅੱਖਾਂ ਵੱਲੋਂ ਅੰਤਮ ਵਿਦਾਈ ਦਿੱਤੀ ਗਈ। ਉਨ੍ਹਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਪਿੰਡ ਟੌਹੜਾ ਦੇ ਸਮਸ਼ਾਨਘਾਟ ਵਿਖੇ ਪੂਰੀਆਂ ਧਾਰਮਿਕ ਰਹੁ ਰੀਤਾਂ ਮੁਤਾਬਕ ਅਤੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰਾਂ ਹਰਿੰਦਰਪਾਲ ਸਿੰਘ ਟੌਹੜਾ ਅਤੇ ਕੰਵਰਵੀਰ ਸਿੰਘ ਟੌਹੜਾ ਨੇ ਦਿਖਾਈ।

ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਤਰਫ਼ੋਂ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਐਸ.ਡੀ.ਐਮ. ਨਾਭਾ ਡਾ. ਇਸਮਤ ਵਿਜੇ ਸਿੰਘ ਨੇ ਮ੍ਰਿਤਕ ਦੇਹ ‘ਤੇ ਰੀਥਾਂ ਰੱਖ ਕੇ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਪਟਿਆਲਾ ਪੁਲਿਸ ਦੀ ਟੁਕੜੀ ਨੇ ਮਾਤਮੀ ਧੁਨ ਵਜਾਈ ਅਤੇ ਜਵਾਨਾਂ ਨੇ ਹਥਿਆਰ ਉਲਟੇ ਕਰਕੇ ਗਾਰਡ ਆਫ਼ ਆਨਰ ਦਿੰਦਿਆਂ ਫ਼ਾਇਰ ਕਰਕੇ ਸਲਾਮੀ ਦਿੱਤੀ।

ਜਿਕਰਯੋਗ ਹੈ ਕਿ ਸ. ਹਰਮੇਲ ਸਿੰਘ ਟੌਹੜਾ ਸ੍ਰ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲੰਮਾ ਸਮਾਂ ਪ੍ਰਧਾਨ ਰਹੇ ਮਰਹੂਮ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਦਾਮਾਦ ਸਨ। ਉਹ 21 ਸਤੰਬਰ ਨੂੰ ਆਪਣੀ ਸੁਪਤਨੀ ਤੇ ਐਸ.ਜੀ.ਪੀ.ਸੀ. ਮੈਂਬਰ ਬੀਬੀ ਕੁਲਦੀਪ ਕੌਰ ਟੌਹੜਾ, ਸਪੁੱਤਰਾਂ ਹਰਿੰਦਰ ਪਾਲ ਸਿੰਘ ਟੌਹੜਾ ਤੇ ਕੰਵਰਵੀਰ ਸਿੰਘ ਟੌਹੜਾ, ਬੇਟੀਆਂ ਜਸਪ੍ਰੀਤ ਕੌਰ ਤੇ ਗੁਰਮਨਪ੍ਰੀਤ ਕੌਰ ਸਮੇਤ ਹੋਰ ਵੱਡੀ ਗਿਣਤੀ ਪ੍ਰੀਵਾਰਕ ਮੈਂਬਰਾਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ। ਸਵਰਗੀ ਹਰਮੇਲ ਸਿੰਘ ਟੌਹੜਾ 1997 ‘ਚ ਡਕਾਲਾ ਵਿਧਾਨ ਸਭਾ ਹਲਕਾ (ਹੁਣ ਸਨੌਰ) ਤੋਂ ਵਿਧਾਇਕ ਚੁਣੇ ਗਏ ਸਨ ਅਤੇ ਲੋਕ ਨਿਰਮਾਣ ਵਿਭਾਗ ਦੇ ਕੈਬਨਿਟ ਮੰਤਰੀ ਰਹੇ ਸਨ।

ਪਰਿਵਾਰਕ ਸੂਤਰਾਂ ਮੁਤਾਬਕ ਸਵਰਗੀ ਸ. ਟੌਹੜਾ ਦੇ ਫੁੱਲ ਚੁਗਣ ਅਤੇ ਅੰਗੀਠਾ ਸੰਭਾਲਣ ਦੀ ਰਸਮ ਮਿਤੀ 24 ਸਤੰਬਰ ਨੂੰ ਸਵੇਰੇ 9 ਵਜੇ ਪਿੰਡ ਦੇ ਸਮਸ਼ਾਨਘਾਟ ਵਿਖੇ ਨਿਭਾਈ ਜਾਵੇਗੀ ਜਦਕਿ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ 28 ਸਤੰਬਰ ਦਿਨ ਐਤਵਾਰ ਨੂੰ ਸਵੇਰੇ 11.30 ਵਜੇ ਤੋਂ ਦੁਪਹਿਰ 1 ਵਜੇ ਤੱਕ ਪਿੰਡ ਟੌਹੜਾ ਦੀ ਅਨਾਜ ਮੰਡੀ ਵਿਖੇ ਹੋਵੇਗੀ।

ਸਵਰਗੀ ਹਰਮੇਲ ਸਿੰਘ ਟੌਹੜਾ ਦੇ ਅੰਤਿਮ ਸਸਕਾਰ ਮੌਕੇ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਦੇ ਗ੍ਰੰਥੀ ਗਿਆਨੀ ਹਰਵਿੰਦਰ ਸਿੰਘ ਨੇ ਜਪੁਜੀ ਸਾਹਿਬ ਦਾ ਪਾਠ ਤੇ ਅਰਦਾਸ ਕੀਤੀ। ਇਸ ਦੌਰਾਨ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਰਾਜਸੀ, ਸਮਾਜਿਕ ਤੇ ਧਾਰਮਿਕ ਸ਼ਖ਼ਸੀਅਤਾਂ, ਇਲਾਕਾ ਨਿਵਾਸੀਆਂ ਤੇ ਸਕੇ ਸਬੰਧੀਆਂ ਸਮੇਤ ਹੋਰਨਾਂ ਅਹਿਮ ਸ਼ਖ਼ਸੀਅਤਾਂ ਵੱਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।

Advertisement
Advertisement
Advertisement
Advertisement
Scroll to Top