Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 4:51 am

+91 90915 01313 , +91 90916 01313

punjabbanni@gmail.com
punjabbani@yahoo.com

2025 ਤਹਿਤ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦਾ ਲਿਆ ਜਾਇਜਾ -ਡਿਪਟੀ ਕਮਿਸ਼ਨਰ

2025 ਤਹਿਤ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦਾ ਲਿਆ ਜਾਇਜਾ -ਡਿਪਟੀ ਕਮਿਸ਼ਨਰ

ਪਟਿਆਲਾ 23 ਸਤੰਬਰ :  ਮਹਾਤਮਾ ਗਾਂਧੀ ਜੀ ਦੀ ਜੈਯੰਤੀ ਨੂੰ ਸਮਰਪਿਤ ਜ਼ਿਲ੍ਹੇ ਵਿੱਚ 17 ਸਤੰਬਰ ਤੋਂ 2 ਅਕਤੂਬਰ ਤੱਕ ਚੱਲ ਰਹੇ ਪੰਦਰਵਾੜਾ ਸਵੱਛਤਾ ਅਭਿਆਨ ਅਧੀਨ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਜ਼ਿਲ੍ਹਾ ਵਾਸੀਆਂ ਨੂੰ ਕਿਹਾ ਹੈਕ ਕਿ ਇਸ ਅਭਿਆਨ ਦਾ ਮਕਸਦ ਪਿੰਡਾਂ ਅਤੇ ਸ਼ਹਿਰਾਂ ਨੂੰ ਸਾਫ਼ ਅਤੇ ਸੁੰਦਰ ਬਨਾਉਣਾ ਹੈ ਅਤੇ ਲੋਕਾਂ ਵਿੱਚ ਸਵੱਛਤਾ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ ।

ਉਹਨਾਂ ਕਿਹਾ ਕਿ ਸਵੱਛਤਾ ਸਿਰਫ਼ ਇਕ ਦਿਨ ਦਾ ਕੰਮ ਨਹੀ, ਸਗੋਂ ਇਹ ਸਾਡੀ ਰੋਜ਼ਾਨਾ ਦੀ ਆਦਤ ਹੋਣੀ ਚਾਹੀਦੀ ਹੈ । ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪਿੰਡ ਪੱਧਰ ਤੋਂ ਲੈ ਕੇ ਸ਼ਹਿਰੀ ਖੇਤਰ ਤੱਕ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਸਵੱਛਤਾ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ।

ਡਿਪਟੀ ਕਮਿਸ਼ਨਰ ਨੇ ਵਾਟਰ ਸੈਨੀਟੇਸ਼ਨ ਅਧਿਕਾਰੀਆਂ ਨੂੰ 17 ਸਤੰਬਰ ਤੋਂ 2 ਅਕਤੂਬਰ ਤੱਕ ਦਾ ਸ਼ਡਿਊਲ ਬਣਾ ਕੇ ਦੇਣ ਦੇ ਨਿਰਦੇਸ਼ ਦਿੱਤੇ ਤਾਂ ਜੋ ਇਸ ਮੁਹਿੰਮ ਦਾ ਪ੍ਰਚਾਰ ਵਧੀਆ ਢੰਗ ਨਾਲ ਕੀਤਾ ਜਾ ਸਕੇ ਅਤੇ ਇਸ ਮੁਹਿੰਮ ਵਿੱਚ ਹਰ ਨਾਗਰਿਕ ਵੱਧ ਚੱੜ੍ਹ ਕੇ ਹਿੱਸਾ ਲੈ ਸਕੇ । ਉਹਨਾਂ ਇਹ ਵੀ ਹਦਾਇਤ ਕੀਤੀ ਕਿ ਸ਼੍ਰਮਦਾਨ ਗਤੀਵਿਧੀ ਵੱਡ ਪੱਧਰ ‘ ਤੇ ਇਕ ਦਿਨ , ਇਕ ਘੰਟਾ ਇਕ ਸਾਥ ਦਾ ਆਯੋਜਨ ਕੀਤਾ ਜਾਵੇ ਅਤੇ ਇਸ ਦੇ ਨਾਲ ਹੀ ਵੱਖ-ਵੱਖ ਪਿੰਡਾਂ ਵਿੱਚ ਸਫ਼ਾਈ ਟਿੱਚੇ ਯੁਨਿਟਾਂ ਦੇ ਰੁਪਾਂਤਰਣ ਦੀ ਸ਼ੁਰੂਆਤ ਕੀਤੀ ਜਾ ਤਾਂ ਜੋ ਹਰ ਇਕ ਪਿੰਡ ਹਰ ਪੱਖੋਂ ਸਾਫ ਸੁਥਰਾ ਹੋ ਸਕੇ ।

ਡਿਪਟੀ ਕਮਿਸ਼ਨਰ ਨੇ  ਕਿਹਾ ਕਿ ਇਸ ਅਭਿਆਨ ਵਿੱਚ ਪਿੰਡ ਪੰਚਾਇਤਾਂ, ਨਗਰ ਨਿਗਮ, ਸਕੂਲਾਂ ਕਾਲਜਾਂ ਅਤੇ ਸਥਾਨਕ ਸਮਾਜਿਕ ਸੰਸਥਾਵਾਂ  ਦਾ ਸਹਿਯੌਗ ਬਹੁਤ ਜਰੂਰੀ ਹੈ। ਇਸ ਮੌਕੇ ਵਾਟਰ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਇਕ ਪੋਸਟਰ ਵੀ ਜਾਰੀ ਕੀਤਾ ਗਿਆ , ਜਿਸ ਰਾਹੀਂ ਲੋਕਾਂ ਨੂੰ ਸਫਾਈ, ਘਰ ਘਰ ਕੂੜਾ ਇਕੱਠਾ ਕਰਨ, ਪਲਾਸਟਿਕ ਦੇ ਘੱਟ ਤੋਂ ਘੱਟ ਉਪਯੋਗ ਕਰਨ ਲਈ ਜਾਗਰੁਕ ਕੀਤਾ ਗਿਆ ।

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਗਾਂਧੀ ਜੈਯੰਤੀ ਮੌਕੇ ਆਪਣਾ ਯੋਗਦਾਨ ਪਾ ਕੇ ਸੱਚੀ ਸ਼ਰਧਾਂਜਲੀ ਦੇਣ ਅਤੇ ਪਟਿਆਲਾ ਨੂੰ ਸੂਬੇ ਦਾ ਸਭ ਤੋਂ ਸਾਫ਼ ਜ਼ਿਲ੍ਹਾ ਬਨਾਉਣ ਵਿੱਚ ਜ਼ਿਲ੍ਹਾ ਪ੍ਰਸਾਸ਼ਨ ਦਾ ਸਾਥ ਦੇਣ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Advertisement
Advertisement
Advertisement
Advertisement
Scroll to Top