Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 5:14 am

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕਿਸਾਨਾ ਦੀ ਸਹਾਇਤਾ ਲਈ ਟੋਲ ਫਰੀ ਨੰਬਰ ਜਾਰੀ

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕਿਸਾਨਾ ਦੀ ਸਹਾਇਤਾ ਲਈ ਟੋਲ ਫਰੀ ਨੰਬਰ ਜਾਰੀ

ਪਟਿਆਲਾ 23 ਸਤੰਬਰ-  ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕਿਸਾਨਾ ਦੀ ਸਹਾਇਤਾ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ । ਇਸੇ ਤਹਿਤ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜਿਲ੍ਹਾ ਪੱਧਰ ‘ ਤੇ  ਕਿਸਾਨ ਸਹਾਇਤਾ ਕੇਂਦਰ ਖੋਲਿਆ ਗਿਆ ਹੈ ਜਿਸ ਵਿੱਚ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਰਹਿਣਗੇ।

ਇਸ ਸਬੰਧ ਇਕ ਟੋਲ ਫਰੀ  ਨੰਬਰ  0175-2350550  ਵੀ ਜਾਰੀ ਕੀਤਾ ਗਿਆ ਹੈ ਜਿਸ ਤੇ ਫੋਨ ਕਰਕੇ ਕੋਈ ਵੀ ਕਿਸਾਨ ਪਰਾਲੀ ਪ੍ਰਬੰਧਨ ਲਈ ਸਹਾਇਤਾ ਦੀ ਮੰਗ ਕਰ ਸਕਦਾ ਹੈ। ਇਸ ਤੋਂ ਇਲਾਵਾ ਜੇਕਰ ਕਿਸੇ ਨੂੰ ਪਰਾਲੀ ਨੂੰ ਅੱਗ ਲੱਗਣ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਇਸ ਨੰਬਰ ਤੇ ਜਾਣਕਾਰੀ ਦੇ ਸਕਦਾ ਹੈ ।

ਮੁੱਖ ਖੇਤੀਬਾੜੀ ਅਫ਼ਸਰ ਡਾ: ਜਸਵਿੰਦਰ ਸਿੰਘ ਨੇ ਦੱਸਿਆ ਕਿ ਇਹ ਅਧਿਕਾਰੀ ਅਤੇ ਕਰਮਚਾਰੀ ਨੋਡਲ ਅਤੇ ਕਲਸਟਰ ਅਫ਼ਸਰਾਂ ਨਾਲ ਤਾਲਮੇਲ ਕਰਨਗੇ । ਜੇਕਰ  ਕਿਸਾਨਾਂ ਦੀ ਕੋਈ ਮੰਗ ਆਉਂਦੀ ਹੈ ਤਾਂ ਉਹ ਨੋਟ ਕਰਨਗੇ ਅਤੇ ਜੇਕਰ ਕਿਸੇ ਵੀ ਕਿਸਾਨ ਵੱਲੋਂ ਅੱਗ ਲਗਾਉਣ ਦੀ ਗਤੀਵਿਧੀ ਸਾਹਮਣੇ ਆਉਦੀ ਹੈ ਤਾਂ ਉਸ ਸਬੰਧੀ ਉੱਚ ਅਧਿਕਾਰੀਆਂ ਨੂੰ ਜਾਣੂ ਕਰਵਾਉਣਗੇ।

ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਪਰਾਲੀ ਸਬੰਧੀ ਸਮੱਸਿਆ ਜਾ ਅੱਗ ਲੱਗਣ ਸਬੰਧੀ ਜਾਣਕਾਰੀ ਨੂੰ ਤੁਰੰਤ ਇਸ ਸਹਾਇਤਾ ਕੇਂਦਰ ਤੇ ਸਾਂਝਾ ਕਰਨ ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ ਅਤੇ ਕਿਸਾਨਾਂ ਨੂੰ ਵਧੀਆ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ ।

ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਜੇਕਰ ਕਿਸੇ ਕਿਸਾਨ ਭਰਾ ਨੂੰ ਖੇਤਾਂ ਵਿੱਚ ਕੰਮ ਕਰਨ ਲਈ ਖੇਤੀਬਾੜੀ ਸਬੰਧੀ ਮਸ਼ੀਨ ਅਤੇ ਕਿਸੇ ਪ੍ਰਕਾਰ ਦੀ ਜਾਣਕਾਰੀ ਪ੍ਰਾਪਤ ਕਰਨ ਦੀ ਲੋੜ ਪੈਂਦੀ ਹੈ ਤਾਂ ਉਹ ਤੁੰਰਤ ਸੰਪਰਕ ਕਰਨ । ਉਹਨਾਂ ਦੱਸਿਆ ਕਿ ਉਹ ਵੈਬਸਾਈਟ ਰਾਹੀਂ ਵੀ ਆਪਣੇ ਪਿੰਡ ਵਿੱਚ ਲਗਾਏ ਗਏ ਨੋਡਲ ਅਤੇ ਕਲਸਟਰ ਅਧਿਕਾਰੀ ਤੋਂ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ।

ਇਸ ਮੌਕੇ ਨਿਧੀ ਮਲਹੋਤਰਾ,  ਰਵਿੰਦਰ ਪਾਲ ਸਿੰਘ ਚੱਠਾ,  ਹਰਸਿਮਰਤ ਕੌਰ , ਸਹਾਇਕ ਰਜਿਸਟਰਾਰ ਅਤੇ ਡੀ. ਸੀ ਦਫਤਰ ਦੇ ਕਰਮਚਾਰੀ ਹਾਜਰ ਸਨ ।

Advertisement
Advertisement
Advertisement
Advertisement
Scroll to Top