Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 4:56 am

+91 90915 01313 , +91 90916 01313

punjabbanni@gmail.com
punjabbani@yahoo.com

ਮੈਡੀਕਲ ਸੁਪਰਡੈਂਟ ਡਾ.ਸੰਜੇ ਕਾਮਰਾ ਵੱਲੋਂ ਮਾਤਾ ਕੁਸ਼ੱਲਿਆ ਹਸਪਤਾਲ ਦਾ ਕੀਤਾ ਦੋਰਾ

ਮੈਡੀਕਲ ਸੁਪਰਡੈਂਟ ਡਾ.ਸੰਜੇ ਕਾਮਰਾ ਵੱਲੋਂ ਮਾਤਾ ਕੁਸ਼ੱਲਿਆ ਹਸਪਤਾਲ ਦਾ ਕੀਤਾ ਦੋਰਾ

ਪਟਿਆਲਾ 24 ਸਤੰਬਰ  –ਮੈਡੀਕਲ ਸੁਪਰਡੈਂਟ ਡਾ.ਸੰਜੇ ਕਾਮਰਾ ਵੱਲੋ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਸੁਪਰਵੀਜਨ ਤਹਿਤ ਮਾਤਾ ਕੁਸ਼ੱਲਿਆ ਹਸਪਤਾਲ ਦੇ ਵੱਖ-ਵੱਖ ਵਾਰਡਾ ਜਿਵੇਂ ਕਿ ਸਰਜੀਕਲ ਵਾਰਡ, ਬੱਚਾ ਵਾਰਡ, ਐਮਰਜੈਂਸੀ, ਆਈ.ਸੀ.ਯੂ, ਫਾਰਮੇਸੀ ਆਦਿ ਦਾ ਦੋਰਾ ਕੀਤਾ।ਦੋਰੇ ਦੋਰਾਣ ਉਹਨਾਂ ਵੱਲੋਂ ਹਸਪਤਾਲ ਵਿੱਚ ਸਟਾਫ ਦੀ ਹਾਜਰੀ, ਦਵਾਈਆਂ ਅਤੇ ਹੋਰ ਸਾਜੋ ਸਮਾਨ ਦਾ ਰਿਕਾਰਡ ਚੈਕ ਕੀਤਾ ਅਤੇ ਕਮਰਿਆ ਵਿੱਚ ਜਾ ਕੇ ਕੰਮ ਕਰ ਰਹੇ ਸਟਾਫ ਨਾਲ ਰੂ ਬਰੂ ਹੋ ਕੇ ਉਹਨਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀਆਂ ਪ੍ਰਾਪਤੀਆਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ।

ਉਹਨਾਂ ਵੱਲੋਂ ਹਸਪਤਾਲ ਵਿੱਚ ਇਲਾਜ ਲਈ ਆਏ ਮਰੀਜਾਂ ਨਾਲ ਗਲਬਾਤ ਕਰਕੇ ਉਹਨਾਂ ਨੂੰ ਹਸਪਤਾਲ ਵਿੱਚ ਇਲਾਜ ਲਈ ਮਿਲ ਰਹੀਆਂ ਮੁਫਤ ਦਵਾਈਆ ਬਾਰੇ ਵੀ ਪੁੱਛਿਆ, ਜਿਸ ਤੇਂ ਮਰੀਜਾਂ ਵੱਲੋਂ ਹਸਪਤਾਲ ਵਿੱਚ ਦਿਤੀਆਂ ਜਾ ਰਹੀਆ ਸਿਹਤ ਸੇਵਾਵਾਂ ਬਾਰੇ ਸੰਤੁਸ਼ਟੀ ਪ੍ਰਗਟ ਕੀਤੀ ਗਈ। ਉਹਨਾਂ ਵਾਰਡਾਂ ਵਿੱਚ ਜਾ ਕੇ ਦਾਖਲ ਮਰੀਜਾਂ ਦਾ ਹਾਲ ਚਾਲ ਵੀ ਪੁੱਛਿਆ।

ਉਹਨਾਂ ਮੋਕੇ ਤੇਂ ਮੋਜੂਦ ਮੈਡੀਕਲ ਅਫਸਰ ਅਤੇ ਸਟਾਫ ਨੂੰ ਹਰੇਕ ਮਰੀਜ ਨਾਲ ਪ੍ਰੇਮ ਭਰਿਆ ਵਤੀਰਾ ਰੱਖਣ, ਸਟਾਫ ਦਾ ਡਿਉਟੀ ਤੇਂ ਸਮੇ ਸਿਰ ਆਉਣਾ ਅਤੇ ਡਿਉਟੀ ਸਮੇਂ ਦੋਰਾਣ ਡਿਉਟੀ ਤੇਂ ਹਜਾਰੀ ਯਕੀਨੀ ਬਣਾਉਣ ਦੀਆਂ ਹਦਾਇਤਾਂ ਵੀ ਦਿੱਤੀਆ। ਹਸਪਤਾਲ ਦੀ ਸਾਫ ਸਫਾਈ ਦਾ ਖਾਸ ਧਿਆਨ ਰੱਖਣ ਅਤੇ ਲੋਕਾਂ ਨੂੰ ਸਿਹਤ ਵਿਭਾਗ ਵਲੋਂ ਚਲਾਏ ਜਾਂਦੇ ਸਿਹਤ ਪ੍ਰੋਗਰਾਮਾਂ ਅਤੇ ਸਿਹਤ ਸਕੀਮਾਂ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਦਿਸ਼ਾ ਨਿਰਦੇਸ਼ ਦਿੱਤੇ।

 

Advertisement
Advertisement
Advertisement
Advertisement
Scroll to Top