Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 29 Sep 2026 | 9:38 am

+91 90915 01313 , +91 90916 01313

punjabbanni@gmail.com
punjabbani@yahoo.com

ਮੰਤਰੀ ਮੰਡਲ ਨੇ ਓਟੀਐਸ ਸਕੀਮ ਲਿਆਉਣ ਦੀ ਦਿਤੀ ਪ੍ਰਵਾਨਗੀ

ਮੰਤਰੀ ਮੰਡਲ ਨੇ ਓਟੀਐਸ ਸਕੀਮ ਲਿਆਉਣ ਦੀ ਦਿਤੀ ਪ੍ਰਵਾਨਗੀ

ਚੰਡੀਗੜ, 24 ਸਤੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਹੋਈ ਮੀਟਿੰਗ ਵਿਚ ਜਿਥੇ ਪੰਜਾਬ ਮੰਤਰੀ ਮੰਡਲ ਨੇ ਵੱਖ-ਵੱਖ ਨਿਯਮਾਂ ਤਹਿਤ ਟੈਕਸ ਦਾ ਭੁਗਤਾਨ ਨਾ ਕਰਨ ਵਾਲੇ ਵਪਾਰੀਆਂ ਨੂੰ ਵੱਡੀ ਰਾਹਤ ਦਿੰਦਿਆ ਓਟੀਐੱਸ ਸਕੀਮ ਲਿਆਉਣ ਦੀ ਪ੍ਰਵਾਨਗੀ ਦਿੱਤੀ ਹੈ। ਇਸ ਸਕੀਮ ਤਹਿਤ ਵਪਾਰੀਆਂ ਤੋਂ ਜੁਰਮਾਨਾ ਅਤੇ ਵਿਆਜ ਵਿੱਚ ਛੂਟ ਦਿੱਤੀ ਜਾਵੇਗੀ।

ਉਥੇ ਦੂਸਰੇ ਪਾਸੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮ ਸੋਤ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਕੇਸ ਵਿਜਲੈਂਸ ਬਿਊਰੋ ਵੱਲੋਂ ਜੂਨ 2022 ਵਿੱਚ ਦਰਜ ਕੀਤਾ ਗਿਆ ਸੀ।
ਪੰਜਾਬ ਮੰਤਰੀ ਮੰਡਲ ਨੇ ਅੱਜ ਇਸ ਮਾਮਲੇ ਵਿੱਚ ਅਗਲੇਰੀ ਕਾਰਵਾਈ ਚਲਾਉਣ ਦੀ ਪ੍ਰਵਾਨਗੀ ਲਈ ਰਾਜਪਾਲ ਨੂੰ ਸਿਫਾਰਿਸ਼ ਕਰ ਦਿੱਤੀ ਹੈ।
ਇਸ ਤੋਂ ਇਲਾਵਾ ਮੰਤਰੀ ਮੰਡਲ ਨੇ ਪੰਜਾਬ ਵਿੱਚ ਐੱਨਆਈਏ ਚੱਲ ਰਹੇ ਵੱਖ-ਵੱਖ ਅਦਾਲਤਾਂ ਵਿੱਚ ਕੇਸਾਂ ਦਾ ਨਿਪਟਾਰਾ ਕਰਨ ਲਈ ਮੁਹਾਲੀ ਵਿਖੇ ਵਿਸ਼ੇਸ਼ ਅਦਾਲਤ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ।

ਜਿੰਥੇ ਸੈਸ਼ਨ ਜੱਜ ਅਤੇ ਵਧੀਕ ਸੈਸ਼ਨ ਜੱਜ ਵੱਲੋਂ ਐੱਨਆਈਏ ਦੇ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪੰਜਾਬ ਮੰਤਰੀ ਮੰਡਲ ਨੇ ਪੇਂਡੂ ਵਿਕਾਸ ਵਿਭਾਗ ਦੀਆਂ ਪਗਡੰਡੀਆਂ ਅਤੇ ਖਾਲਿਆਂ ’ਤੇ ਕਬਜ਼ੇ ਕਰਨ ਵਾਲਿਆਂ ਤੋਂ ਵਸੂਲੀ ਕਰਨ ਲਈ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਲਈ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਕਮੇਟੀ ਵੱਲੋਂ ਕੀਮਤ ਤੈਅ ਕੀਤੀ ਜਾਵੇਗੀ।

ਦਸ ਦਈਏ ਕਿ ਪੰਜਾਬ ਮੰਤਰੀ ਮੰਡਲ ਨੇ ਵੱਖ-ਵੱਖ ਨਿਯਮਾਂ ਤਹਿਤ ਟੈਕਸ ਦਾ ਭੁਗਤਾਨ ਨਾ ਕਰਨ ਵਾਲੇ ਵਪਾਰੀਆਂ ਨੂੰ ਵੱਡੀ ਰਾਹਤ ਦਿੰਦਿਆ ਓਟੀਐੱਸ ਸਕੀਮ ਲਿਆਉਣ ਦੀ ਪ੍ਰਵਾਨਗੀ ਦਿੱਤੀ ਹੈ। ਇਸ ਸਕੀਮ ਤਹਿਤ ਵਪਾਰੀਆਂ ਤੋਂ ਜੁਰਮਾਨਾ ਅਤੇ ਵਿਆਜ ਵਿੱਚ ਛੂਟ ਦਿੱਤੀ ਜਾਵੇਗੀ। ਇਹ ਸਕੀਮ 31 ਦਸੰਬਰ 2025 ਤੱਕ ਲਾਗੂ ਹੋਵੇਗੀ। ਇਸ ਤੋਂ ਬਾਅਦ ਸੂਬਾ ਸਰਕਾਰ ਵੱਲੋਂ ਬਕਾਇਆ ਭੁਗਤਾਨ ਨਾ ਕਰਨ ਵਾਲਿਆਂ ਵਿਰੁੱਧ ਸਖਤੀ ਨਾਲ ਕਾਰਵਾਈ ਕੀਤੀ ਜਾਵੇਗੀ।

Advertisement
Advertisement
Advertisement
Advertisement
Scroll to Top