Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 4:56 am

+91 90915 01313 , +91 90916 01313

punjabbanni@gmail.com
punjabbani@yahoo.com

ਪੈਲੀਏਟਿਵ ਕੇਅਰ ਦੀ ਟ੍ਰੇਨਿੰਗਾਂ ਨਾਲ ਗੁਣਵੱਤਾ ਵਿੱਚ ਹੋਵੇਗਾ ਵਾਧਾ- ਡਾ.ਜਗਪਾਲਇੰਦਰ

ਪੈਲੀਏਟਿਵ ਕੇਅਰ ਦੀ ਟ੍ਰੇਨਿੰਗਾਂ ਨਾਲ ਗੁਣਵੱਤਾ ਵਿੱਚ ਹੋਵੇਗਾ ਵਾਧਾ- ਡਾ.ਜਗਪਾਲਇੰਦਰ

ਪਟਿਆਲਾ 25 ਸਤੰਬਰ  ਜਿਲ੍ਹਾ ਸਿਹਤ ਵਿਭਾਗ ਪਟਿਆਲਾ ਅਤੇ ਕੇਨਸੁਪੋਰਟ ਵੱਲੋਂ ਸਾਂਝੇ ਤੌਰ ਤੇ ਪੈਲੀਏਟਿਵ ਕੇਅਰ ਬਾਰੇ ਤਿੰਨ ਦਿਨਾਂ ਦੀ ਵਿਸ਼ੇਸ਼ ਟ੍ਰੇਨਿੰਗ ਵਰਕਸ਼ਾਪ ਸਫਲਤਾਪੂਰਵਕ ਆਯੋਜਿਤ ਕੀਤੀ ਗਈ। ਇਹ ਟ੍ਰੇਨਿੰਗ ਨਰਸਿੰਗ ਸਕੂਲ ਮਾਤਾ ਕੁਸ਼ੱਲਿਆ ਵਿਖੇ 23 ਤੋਂ 25 ਸਤੰਬਰ ਤੱਕ ਕਰਵਾਈ ਗਈ। ਇਸ ਵਿੱਚ ਜਿਲ੍ਹੇ ਦੇ ਮੈਡੀਕਲ ਅਫਸਰਾਂ ਅਤੇ ਸਟਾਫ ਨਰਸਾਂ ਨੇ ਹਿੱਸਾ ਲਿਆ। ਟ੍ਰੇਨਿੰਗ ਦਾ ਮੁੱਖ ਉਦੇਸ਼ ਗੰਭੀਰ ਅਤੇ ਲਾਈਲਾਜ ਬੀਮਾਰੀਆਂ ਨਾਲ ਪੀੜਤ ਮਰੀਜ਼ਾਂ ਦੀ ਸੰਭਾਲ ਬਾਰੇ ਸਿਹਤ ਸਟਾਫ਼ ਨੂੰ ਨਵੀਆਂ ਤਕਨੀਕਾਂਦਰਦ ਪ੍ਰਬੰਧਨਮਨੋਵਿਗਿਆਨਕ ਸਹਾਇਤਾ ਅਤੇ ਸੰਵੇਦਨਸ਼ੀਲ ਸੰਚਾਰ ਦੇ ਹੁਨਰ ਸਿਖਾਉਣਾ ਸੀ।

ਕੇਨਸੁਪੋਰਟ ਦੇ ਐਡਵਾਈਜ਼ਰ ਐਨ.ਡੀ.ਪੀ.ਐਸ ਡਾ.ਰਵਿੰਦਰ ਮੋਹਨ ਵੱਲੋਂ ਭਾਗੀਦਾਰਾਂ ਨੂੰ ਘਰੇਲੂ ਪੈਲੀਏਟਿਵ ਸੇਵਾਵਾਂ ਦੇ ਮਹੱਤਵ ਬਾਰੇ ਜਾਣੂ ਕਰਵਾਇਆ ਗਿਆ ਅਤੇ ਇਹ ਵੀ ਦੱਸਿਆ ਗਿਆ ਕਿ ਕਿਵੇਂ ਮਰੀਜ਼ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਲਈ ਮਨੋਵਿਗਿਆਨਕ ਸਹਿਯੋਗ ਬਹੁਤ ਜ਼ਰੂਰੀ ਹੈ। ਇਸ ਵਰਕਸ਼ਾਪ ਦੌਰਾਨ ਪ੍ਰੈਕਟੀਕਲ ਸੈਸ਼ਨ ਵੀ ਕਰਵਾਏ ਗਏ ਜਿੱਥੇ ਭਾਗੀਦਾਰਾਂ ਨੇ ਪੈਲੀਏਟਿਵ ਕੇਅਰ ਦੀਆਂ ਤਕਨੀਕਾਂ ਦਾ ਸਿੱਧਾ ਅਨੁਭਵ ਪ੍ਰਾਪਤ ਕੀਤਾ। ਉਨ੍ਹਾਂ ਨੂੰ ਕੇਸ ਸਟਡੀਜ਼ ਰਾਹੀਂ ਸਮਝਾਇਆ ਗਿਆ ਕਿ ਕਿਵੇਂ ਸੰਵੇਦਨਸ਼ੀਲਤਾਸਮੇਂ ਸਿਰ ਸਹਾਇਤਾ ਅਤੇ ਦਰਦ ਪ੍ਰਬੰਧਨ ਨਾਲ ਮਰੀਜ਼ ਦੀ ਜੀਵਨ ਗੁਣਵੱਤਾ ਨੂੰ ਸੁਧਾਰਿਆ ਜਾ ਸਕਦਾ ਹੈ। 

ਸਿਵਲ ਸਰਜਨ ਪਟਿਆਲਾ ਡਾ.ਜਗਪਾਲਇੰਦਰ ਸਿੰਘ ਨੇ ਸਮਾਪਨ ਸਮਾਰੋਹ ਦੌਰਾਨ ਕਿਹਾ ਕਿ ਇਸ ਤਰ੍ਹਾਂ ਦੀਆਂ ਟ੍ਰੇਨਿੰਗਾਂ ਨਾਲ ਸਿਹਤ ਸੇਵਾਵਾਂ ਦੀ ਗੁਣਵੱਤਾ ਵਿੱਚ ਵਾਧਾ ਹੋਵੇਗਾ ਅਤੇ ਪੈਲੀਏਟਿਵ ਕੇਅਰ ਸੇਵਾਵਾਂ ਹੋਰ ਵੀ ਸੁਧਰੀਆਂ ਹੋਣਗੀਆਂ। ਉਨ੍ਹਾਂ ਨੇ ਕਾਨਸੁਪੋਰਟ ਟੀਮਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਸਾਰੇ ਭਾਗੀਦਾਰਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਅਤੇ ਉਮੀਦ ਜਤਾਈ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਪ੍ਰੋਗਰਾਮ ਜਾਰੀ ਰਹਿਣਗੇ। ਇਸ ਮੌਕ ਮੈਡੀਕਲ ਸੁਪਰਡੈਂਟ ਮਾਤਾ ਕੁਸ਼ੱਲਿਆ ਹਸਪਤਾਲ ਡਾ.ਸੰਜੇ ਕਾਮਰਾ, ਸੀਨੀਅਰ ਮੈਡੀਕਲ ਅਫਸਰ ਡਾ.ਵਿਕਾਸ ਗੋਇਲ ਅਤੇ ਸਮੂਹ ਮਾਸ ਮੀਡੀਆ ਵਿੰਗ ਦੀ ਟੀਮ ਮੋਜੂਦ ਸਨ।

Advertisement
Advertisement
Advertisement
Advertisement
Scroll to Top