Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 22 Aug 2026 | 11:27 pm

+91 90915 01313 , +91 90916 01313

punjabbanni@gmail.com
punjabbani@yahoo.com

ਯੂਨੀਵਰਸਿਟੀ ਵਿਖੇ 'ਸੂਚਨਾ ਤੇ ਸੰਚਾਰ ਤਕਨਾਲੋਜੀ' ਵਿਸ਼ੇ ਉੱਤੇ ਰਿਫ਼ਰੈਸ਼ਰ ਕੋਰਸ ਸੰਪੰਨ

ਯੂਨੀਵਰਸਿਟੀ ਵਿਖੇ 'ਸੂਚਨਾ ਤੇ ਸੰਚਾਰ ਤਕਨਾਲੋਜੀ' ਵਿਸ਼ੇ ਉੱਤੇ ਰਿਫ਼ਰੈਸ਼ਰ ਕੋਰਸ ਸੰਪੰਨ

ਪਟਿਆਲਾ, 19 ਸਤੰਬਰ – ਪੰਜਾਬੀ ਯੂਨੀਵਰਸਿਟੀ, ਦੇ ਮਾਲਵੀਆ ਮਿਸ਼ਨ ਅਧਿਆਪਕ ਸਿਖਲਾਈ ਕੇਂਦਰ (ਐੱਮ. ਐੱਮ.ਟੀ.ਟੀ.ਸੀ.) ਵਿਖੇ ‘ਸੂਚਨਾ ਤੇ ਸੰਚਾਰ ਤਕਨਾਲੋਜੀ (ਆਈ.ਸੀ.ਟੀ.)’ ਵਿਸ਼ੇ ‘ਉੱਤੇ ਚੱਲ ਰਿਹਾ ਰਿਫ਼ਰੈਸ਼ਰ ਕੋਰਸ ਸਫਲਤਾਪੂਰਵਕ ਸੰਪੰਨ ਹੋ ਗਿਆ। ਵਿਦਾਇਗੀ ਸੈਸ਼ਨ ਵਿੱਚ ਯੂਨੀਵਰਸਿਟੀ ਦੇ ਕੰਟਰੋਲਰ ਪ੍ਰੀਖਿਆਵਾਂ ਡਾ. ਮਨੀਸ਼ ਕਪੂਰ ਨੇ ਮੁੱਖ ਮਹਿਮਾਨ ਵਜੋਂ ਅਤੇ ਮਕੈਨੀਕਲ ਇੰਜਨੀਅਰਿੰਗ ਵਿਭਾਗ ਦੇ ਮੁਖੀ ਡਾ. ਵਿਨੋਦ ਵਰਮਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।

 ਡਾ. ਮਨੀਸ਼ ਕਪੂਰ ਨੇ ਨੇ ਐੱਮ. ਐੱਮ.ਟੀ.ਟੀ.ਸੀ. ਵੱਲੋਂ ਆਈ.ਸੀ.ਟੀ. ਜਾਗਰੂਕਤਾ ਵਧਾਉਣ ਤੇ ਯੂਨੀਵਰਸਿਟੀ ਪੱਧਰੀ ਪਾਠ-ਪ੍ਰਣਾਲੀ ਅਤੇ ਮੁਲਾਂਕਣ ਵਿੱਚ ਡਿਜੀਟਲ ਸਮਰਥਾਵਾਂ ਜੋੜਨ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਕੋਰਸ ਯੂਨੀਵਰਸਿਟੀ ਵਿੱਚ ਤਕਨਾਲੋਜੀ-ਅਧਾਰਿਤ ਸਿੱਖਿਆ ਅਤੇ ਸਾਂਝੇ ਰੂਪ ਵਿੱਚ ਸਿੱਖਣ ਦੇ ਸਭਿਆਚਾਰ ਨੂੰ ਵਧਾਉਣ ਵਿੱਚ ਕਾਰਗਰ ਸਿੱਧ ਹੋਵੇਗਾ।

ਡਾ. ਵਿਨੋਦ ਵਰਮਾ ਨੇ ਰਿਵਾਇਤੀ ਪਾਠ-ਪ੍ਰਣਾਲੀ ਨੂੰ ਤਕਨਾਲੋਜੀ-ਆਧਾਰਿਤ ਵਿਧੀਆਂ ਨਾਲ ਜੋੜਨ ਦੀ ਅਹਿਮ ਲੋੜ ’ਤੇ ਜ਼ੋਰ ਦਿੱਤਾ, ਤਾਂ ਜੋ ਅਧਿਆਪਕਾਂ ਤੇ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਹੋ ਸਕੇ।

ਐੱਮ. ਐੱਮ.ਟੀ.ਟੀ.ਸੀ. ਡਾਇਰੈਕਟਰ ਡਾ. ਰਮਨ ਮੈਣੀ ਨੇ ਸਵਾਗਤੀ ਭਾਸ਼ਣ ਦਿੰਦਿਆਂ ਕੋਰਸ ਵਿੱਚ ਸ਼ਾਮਿਲ ਹੋਏ ਮਾਹਿਰਾਂ ਦੀ ਵਿਸ਼ੇਸ਼ ਸ਼ਲਾਘਾ ਕੀਤੀ, ਜਿਨ੍ਹਾਂ ਦੇ ਦਿਸ਼ਾ-ਨਿਰਦੇਸ਼ਾਂ ਨੇ ਆਈ.ਸੀ.ਟੀ. ਦੇ ਸਿਧਾਂਤਕ ਪੱਖ ਨੂੰ  ਬਹੁਤ ਰੌਚਿਕ ਢੰਗ ਨਾਲ਼ ਸਮਝਾਇਆ ਹੈ।

ਕੋਰਸ ਕੋਆਰਡੀਨੇਟਰ ਡਾ. ਲਖਵਿੰਦਰ ਕੌਰ ਅਤੇ ਡਾ. ਨਵਦੀਪ ਕੰਵਲ ਨੇ ਸਭ ਭਾਗੀਦਾਰਾਂ ਦੀ ਲਗਨ ਅਤੇ ਉਤਸ਼ਾਹ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਕੋਰਸ ਦੌਰਾਨ ਤਕਨਾਲੋਜੀ ਸਬੰਧੀ ਸਮਰਥਾ, ਨਵੀਨ ਪਾਠ ਵਿਧੀਆਂ ਅਤੇ ਖੋਜ ਹੁਨਰ ਵਿਕਸਤ ਹੋਏ ਹਨ।

Advertisement
Advertisement
Advertisement
Advertisement
Scroll to Top