Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Monday, 29 Jun 2026 | 7:06 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਹਾਕੀ 'ਚ ਅੰਡਰ 19 ਲੜਕਿਆ ਦੀ ਪਟਿਆਲਾ 1 ਟੀਮ ਰਹੀ ਜੇਤੂ

ਦੁਆਰਾ: Punjab Bani ਪ੍ਰਕਾਸ਼ਿਤ :Friday, 19 September, 2025, 06:00 PM

ਪਟਿਆਲਾ, 19 ਸਤੰਬਰ : ਪਟਿਆਲਾ ਵਿਖੇ ਚੱਲ ਰਹੀਆਂ 69ਵੀਆਂ ਜ਼ਿਲ੍ਹਾ ਸਕੂਲ ਖੇਡਾਂ ਵਿੱਚ ਰੋਜ਼ਾਨਾ ਸੈਂਕੜੇ ਖਿਡਾਰੀਆਂ ਵੱਲੋਂ ਆਪਣੀ ਖੇਡ ਪ੍ਰਤਿਭਾ ਦੇ ਜੌਹਰ ਦਿਖਾਏ ਜਾ ਰਹੇ ਹਨ। ਅੱਜ ਹੋਏ ਮੁਕਾਬਲਿਆਂ ਸਬੰਧੀ ਵੇਰਵੇ ਦਿੰਦਿਆਂ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਹਾਕੀ ਦੇ ਲੜਕਿਆਂ ਦੇ ਮੁਕਾਬਲੇ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਏ ਗਏ।

ਉਨ੍ਹਾਂ ਦੱਸਿਆ ਕਿ ਅੰਡਰ 14 ਲੜਕਿਆਂ ਦੇ ਹਾਕੀ ਮੁਕਾਬਲਿਆਂ ਵਿੱਚ ਪਟਿਆਲਾ 3 ਜ਼ੋਨ ਨੇ ਪਹਿਲਾਂ, ਰਾਜਪੁਰਾ ਜ਼ੋਨ ਨੇ ਦੂਜਾ, ਪਾਤੜਾਂ ਜ਼ੋਨ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ 17 ਲੜਕਿਆਂ ਦੇ ਹਾਕੀ ਮੁਕਾਬਲਿਆਂ ਵਿੱਚ ਪਾਤੜਾਂ ਜ਼ੋਨ ਨੇ ਪਹਿਲਾਂ, ਪਟਿਆਲਾ 2 ਜ਼ੋਨ ਨੇ ਦੂਜਾ ਤੇ ਰਾਜਪੁਰਾ ਜ਼ੋਨ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ 19 ਦੇ ਮੁਕਾਬਲਿਆਂ ਵਿੱਚ ਪਟਿਆਲਾ 1 ਜ਼ੋਨ ਨੇ ਪਹਿਲਾਂ, ਰਾਜਪੁਰਾ ਜ਼ੋਨ ਨੇ ਦੂਜਾ ਤੇ ਪਾਤੜਾਂ ਜ਼ੋਨ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।

ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ ਦਲਜੀਤ ਸਿੰਘ ਨੇ ਪੋਲੋ ਗਰਾਊਂਡ ਵਿਖੇ ਉਚੇਚੇ ਤੌਰ ਤੇ ਪਹੁੰਚ ਕੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ। ਇਸ ਮੌਕੇ ਤੇ ਖੇਡ ਕਨਵੀਨਰ ਰਾਜ ਕੁਮਾਰ ਪ੍ਰਿੰਸੀਪਲ ਨੋਗਾਵਾਂ,ਦਵਿੰਦਰ ਸਿੰਘ ਜ਼ੋਨਲ ਸਕੱਤਰ ਪਾਤੜਾਂ, ਰਾਜਵੀਰ ਸਿੰਘ ਕੋਚ, ਗੁਰਵਿੰਦਰ ਸਿੰਘ ਕੋਚ, ਪੁਸ਼ਪਾ ਕੋਚ, ਸ਼ਸ਼ੀ ਮਾਨ ਜ਼ੋਨਲ ਸਕੱਤਰ ਪਟਿਆਲਾ 3, ਰਜਿੰਦਰ ਸੈਣੀ ਜ਼ੋਨਲ ਸਕੱਤਰ ਰਾਜਪੁਰਾ, ਕਰਮਜੀਤ ਕੌਰ, ਹਰਦੀਪ ਕੌਰ, ਯਾਦਵਿੰਦਰ ਕੌਰ, ਹਰਜੀਤ ਸਿੰਘ, ਦਵਿੰਦਰ ਸਿੰਘ, ਬਲਜੀਤ ਸਿੰਘ, ਰਜਨੀਸ਼ ਕੋਚ, ਗੁਰਪਿਆਰ ਸਿੰਘ, ਪਰਮਿੰਦਰ ਸਿੰਘ ਮਾਨ, ਰਾਜਿੰਦਰ ਸਿੰਘ ਚਾਨੀ, ਗੁਰਪ੍ਰੀਤ ਸਿੰਘ ਝੰਡਾ, ਰਾਕੇਸ਼ ਕੁਮਾਰ ਲਚਕਾਣੀ ਤੇ ਜਸਵਿੰਦਰ ਸਿੰਘ ਗੱਜੂਮਾਜਰਾ ਹਾਜ਼ਰ ਸਨ।



Scroll to Top