Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 6:59 am

+91 90915 01313 , +91 90916 01313

punjabbanni@gmail.com
punjabbani@yahoo.com

ਮੱਛਰਾਂ ਦੀ ਪੈਦਾਵਾਰ ਰੋਕਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਨੇ ਕੀਤੀ ਚੈਕਿੰਗ

ਮੱਛਰਾਂ ਦੀ ਪੈਦਾਵਾਰ ਰੋਕਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਨੇ ਕੀਤੀ ਚੈਕਿੰਗ

ਪਟਿਆਲਾ 19 ਸਤੰਬਰ- ਸਿਵਲ ਸਰਜਨ ਡਾ·ਜਗਪਾਲਇੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੇਂਗੂ ਤੋਂ ਬਚਾਅ ਲਈ ਹਰੇਕ ਸ਼ੱੁਕਰਵਾਰ ਮਨਾਏ ਜਾ ਰਹੇ ਡਰਾਈ-ਡੇਅ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਗਲੀ / ਮੁਹੱਲਿਆਂ ਵਿਚ ਘਰ ਘਰ ਜਾ ਕੇ ਪਾਣੀ ਦੇ ਖੜੇ੍ਹ ਸਰੋਤਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਨਰਸਿੰਗ ਵਿਦਿਆਰਥਨਾਂ ਅਤੇ ਆਸ਼ਾ ਵਰਕਰਾਂ ਵੱਲੋਂ ਵੀ ਭਾਗ ਲਿਆ ਗਿਆ।

ਸਿਵਲ ਸਰਜਨ ਨੇ ਆਖਿਆ ਕਿ ਪਟਿਆਲਾ ਦੇ ਸਾਰੇ ਹਸਪਤਾਲਾਂ ਵਿੱਚ ਲੋੜੀਂਦੀਆਂ ਹਰੇਕ ਤਰ੍ਹਾਂ ਦੀਆਂ ਦਵਾਈਆਂ ਮੌਜੂਦ ਹਨ ਤੇ ਸਾਰੇ ਇਲਾਕਿਆਂ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਚੌਕਸੀ ਨਾਲ ਕੰਮ ਕਰ ਰਹੀਆਂ ਹਨ। ਜਿਨ੍ਹਾਂ ਪੇਂਡੂ ਇਲਾਕਿਆਂ ਵਿੱਚ ਪਾਣੀ ਆਇਆ ਹੈ ਉੱਥੇ ਵੀ ਮੈਡੀਕਲ ਕੈਂਪ ਲਗਾਤਾਰ ਦਿਨ ਰਾਤ ਲਾਏ ਜਾ ਰਹੇ ਹਨ ਤੇ ਐਂਬੂਲੈਂਸਾਂ ਦੀ ਸੇਵਾ ਵੀ ਮੁਹੱਈਆ ਕਰਵਾਈ ਜਾ ਰਹੀ ਹੈ।ਉਨ੍ਹਾਂ ਆਖਿਆ ਕਿ ਪਾਣੀ ਨੂੰ ਕਿਤੇ ਖੜ੍ਹਾ ਨਾ ਹੋਣ ਦਿੱਤਾ ਜਾਵੇ ਤੇ ਜੇ ਕਿਤੇ ਪਾਣੀ ਖੜ੍ਹਾ ਰਹਿ ਵੀ ਜਾਂਦਾ ਹੈ ਤਾਂ ਪਾਣੀ ਦੇ ਖੜ੍ਹੇ ਸਰੋਤਾਂ ਵਿੱਚ ਕਾਲਾ ਤੇਲ ਪਾ ਦਿੱਤਾ ਜਾਵੇ।

ਉਨ੍ਹਾਂ ਦੱਸਿਆ ਕਿ ਹੁਣ ਮੀਂਹ ਘਟਣ ਤੋਂ ਬਾਅਦ ਮੱਛਰਾਂ ਦੀ ਪੈਦਾਵਾਰ ਜ਼ਿਆਦਾ ਹੋ ਸਕਦੀ ਹੈ ਇਸ ਲਈ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਦੇ ਇਲਾਜ ਸਬੰਧੀ ਪ੍ਰਬੰਧ ਕਰ ਲਏ ਗਏ ਹਨ। ਉਨ੍ਹਾਂ ਆਖਿਆ ਕਿ ਇਸ ਮੌਸਮ ਵਿੱਚ ਮੱਛਰਾਂ ਤੋਂ ਬਚਣ ਲਈ ਪੂਰੀ ਬਾਹਾਂ ਦੇ ਕੱਪੜੇ ਪਾਉਣੇ ਚਾਹੀਦੇ ਹਨ ਤੇ ਖੁਦ ਨੂੰ ਢੱਕ ਕੇ ਰੱਖਣਾ ਚਾਹੀਦਾ ਹੈ।

ਸਿਵਲ ਸਰਜਨ ਨੇ ਅੱਗੇ ਕਿਹਾ ਕਿ ਭਾਵੇਂ ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਸਰਗਰਮੀ ਨਾਲ ਪਿੰਡਾਂ ਤੇ ਸ਼ਹਿਰਾਂ ਵਿੱਚ ਕੰਮ ਕਰ ਰਹੀਆਂ ਹਨ ਪਰ ਫਿਰ ਵੀ ਜੇ ਕਿਸੇ ਨੂੰ ਤੇਜ਼ ਬੁਖਾਰ, ਸਿਰਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ ਮਹਿਸੂਸ ਹੁੰਦਾ ਹੈ ਤੇ ਸਾਰੇ ਸ਼ਰੀਰ ਵਿੱਚ ਦਰਦ ਹੁੰਦਾ ਹੈ ਤਾਂ ਬਿਨਾ ਦੇਰ ਕੀਤਿਆਂ ਨਜ਼ਦੀਕੀ ਸਿਹਤ ਕੇਂਦਰ ਵਿੱਚ ਜਾ ਕੇ ਡੇਂਗੂ ਸਬੰਧੀ ਜਾਂਚ ਕਰਵਾਈ ਜਾਵੇ।

ਜਿਲ੍ਹਾ ਐਪੀਡੇਮੌਲੋਜਿਸਟ ਡਾ·ਸੁਮੀਤ ਸਿੰਘ ਨੇ ਆਖਿਆ ਕਿ ਇਸ ਵਾਰੀ ਸਮੁੱਚੇ ਪਟਿਆਲਾ ਜਿਲ੍ਹੇ ਵਿੱਚ ਹੁਣ ਤੱਕ 125 ਡੇਂਗੂ ਦੇ ਕੇਸ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਹਫਤੇ ਜਿਲ੍ਹੇ ਭਰ ਦੇ 807663 ਘਰਾਂ ਵਿਚ ਪਹੰਚ ਕੇ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ 807 ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ।

ਉਨ੍ਹਾਂ ਅੱਗੇ ਦੱਸਿਆ ਕਿ ਹੁਣ ਤੱਕ ਸਿਹਤ ਟੀਮਾਂ ਵੱਲੋਂ ਡਰਾਈ ਡੇਅ ਮੁਹਿੰਮ ਤਹਿਤ 41721 ਘਰਾਂ ਦਾ ਸਰਵੇ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ਵਿੱਚ 7076 ਥਾਂਵਾ ਤੇ ਮਿਲੇ ਲਾਰਵਾ ਨੂੰ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਹੈ ਅਤੇ ਸਬੰਧਤ ਪਰਿਵਾਰਾਂ ਨੂੰ ਅਗਾਂਹ ਲਈ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ।

Advertisement
Advertisement
Advertisement
Advertisement
Scroll to Top