Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 6:21 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ

ਪੰਜਾਬੀ ਯੂਨੀਵਰਸਿਟੀ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ

ਪਟਿਆਲਾ, 19 ਸਤੰਬਰ- ਪੰਜਾਬੀ ਯੂਨੀਵਰਸਿਟੀ ਦੇ ਭਾਈ ਘਨੱਈਆ ਸਿਹਤ ਕੇਂਦਰ ਵਿਖੇ ਇੱਕ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਇਹ ਕੈਂਪ ਕ੍ਰਸਨਾ ਲੈਬਜ਼ (ਮਾਤਾ ਕੌਸ਼ੱਲਿਆ ਹਸਪਤਾਲ, ਪਟਿਆਲਾ) ਦੇ ਸਹਿਯੋਗ ਨਾਲ਼ ਲਗਾਇਆ ਗਿਆ, ਜਿਸ ਵਿੱਚ ਐੱਚ.ਬੀ., ਐੱਫ.ਬੀ. ਐੱਸ., ਬਲੱਡ ਕੋਲੈਸਟ੍ਰੋਲ ਅਤੇ ਯੂਰਿਕ ਐਸਿਡ ਦੇ ਟੈਸਟ ਮੁਫ਼ਤ ਕੀਤੇ ਗਏ।
ਇਸ ਤੋਂ ਇਲਾਵਾ ਹੋਰ ਟੈਸਟ ਪੰਜਾਬ ਸਰਕਾਰ ਦੀਆਂ ਮਨਜ਼ੂਰਸ਼ੁਦਾ ਦਰਾਂ ’ਤੇ ਕੀਤੇ ਗਏ।
ਕੈਂਪ ਦਾ ਉਦਘਾਟਨ ਡੀਨ ਅਕਾਦਮਿਕ ਮਾਮਲੇ ਡਾ. ਜਸਵਿੰਦਰ ਸਿੰਘ ਬਰਾੜ ਵੱਲੋਂ ਕੀਤਾ ਗਿਆ। ਇਸ ਮੌਕੇ ਰਜਿਸਟਰਾਰ ਡਾ. ਦਵਿੰਦਰ ਪਾਲ ਸਿੰਘ ਸਿੱਧੂ ਨੇ ਵੀ ਵਿਸ਼ੇਸ਼ ਤੌਰ ਉੱਤੇ ਸ਼ਿਰਕਤ ਸ਼ਿਰਕਤ ਕੀਤੀ।
ਸੀਨੀਅਰ ਮੈਡੀਕਲ ਅਫ਼ਸਰ, ਡਾ. ਰੇਗੀਨਾ ਮੈਣੀ ਨੇ ਦੱਸਿਆ ਕਿ ਇਹ ਕੈਂਪ ਭਾਈ ਘਨੱਈਆ ਜੀ ਦੀ ਬਰਸੀ ਨੂੰ ਮਨਾਉਣ ਲਈ ਮਾਨਵ ਸੇਵਾ ਸੰਕਲਪ ਦਿਵਸ ਵਜੋਂ ਆਯੋਜਿਤ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਲਗਭਗ 300 ਵਿਅਕਤੀਆਂ, ਜਿਨ੍ਹਾਂ ਵਿੱਚ ਯੂਨੀਵਰਸਿਟੀ ਦੇ ਕਰਮਚਾਰੀ, ਫੈਕਲਟੀ ਮੈਂਬਰ, ਉਨ੍ਹਾਂ ਦੇ ਪਰਿਵਾਰ ਅਤੇ ਵਿਦਿਆਰਥੀ ਸ਼ਾਮਲ ਸਨ, ਨੇ ਆਪਣੇ ਟੈਸਟ ਕਰਵਾਏ।
ਕੈਂਪ ਵਿੱਚ ਹੋਰਨਾਂ ਤੋਂ ਇਲਾਵਾ ਡੀਨ ਕਾਲਜ ਵਿਕਾਸ ਕੌਂਸਲ ਡਾ. ਬਲਰਾਜ ਸੈਣੀ, ਡਾਇਰੈਕਟਰ ਐੱਮ. ਐੱਮ. ਟੀ.ਟੀ.ਸੀ. ਡਾ. ਰਮਨ ਮੈਣੀ, ਵਿੱਤ ਅਫ਼ਸਰ ਡਾ. ਪਰਮੋਦ ਅਗਰਵਾਲ, ਯੁਵਕ ਭਲਾਈ ਦੇ ਡਾਇਰੈਕਟਰ ਡਾ. ਭੀਮਇੰਦਰ ਸਿੰਘ, ਡੀਨ ਇੰਟਰਨੈਸ਼ਨਲ ਅਫੇਅਰਜ਼ ਡਾ. ਦਮਨਜੀਤ ਸੰਧੂ,, ਓ.ਐੱਸ.ਡੀ. ਟੂ ਵੀ.ਸੀ. ਡਾ. ਜਤਿੰਦਰ ਪਾਲ ਸਿੰਘ ਸਿੱਧੂ, ਮੁੱਖ ਸੁਰੱਖਿਆ ਅਫ਼ਸਰ ਕੈਪਟਨ ਗੁਰਤੇਜ ਸਿੰਘ ਅਤੇ ਯੂਨੀਵਰਸਿਟੀ ਦੇ ਹੋਰ ਅਧਿਕਾਰੀਆਂ ਨੇ ਸ਼ਿਰਕਤ ਕੀਤੀ।
Advertisement
Advertisement
Advertisement
Advertisement
Scroll to Top