Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 6:20 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਦੇ ਫ਼ਾਰਮਾਸਿਉਟੀਕਲ ਵਿਭਾਗ ਨੇ ਫ਼ਾਰਮਾਕੋਵਿਜੀਲੈਂਸ ਹਫ਼ਤਾ ਮਨਾਇਆ

ਪੰਜਾਬੀ ਯੂਨੀਵਰਸਿਟੀ ਦੇ ਫ਼ਾਰਮਾਸਿਉਟੀਕਲ ਵਿਭਾਗ ਨੇ ਫ਼ਾਰਮਾਕੋਵਿਜੀਲੈਂਸ ਹਫ਼ਤਾ ਮਨਾਇਆ

ਪਟਿਆਲਾ, 20 ਸਤੰਬਰ- ਪੰਜਾਬੀ ਯੂਨੀਵਰਸਿਟੀ ਦੇ ਫ਼ਾਰਮਾਸਿਉਟੀਕਲ ਸਾਇੰਸਜ਼ ਅਤੇ ਡਰੱਗ ਰਿਸਰਚ ਵਿਭਾਗ ਵੱਲੋਂ ਫ਼ਾਰਮਾਕੋਵਿਜੀਲੈਂਸ ਹਫ਼ਤਾ ਮਨਾਉਂਦਿਆਂ ਇੱਕ ਦਿਨਾ ਸੈਮੀਨਾਰ ਕਰਵਾਇਆ ਗਿਆ। ਯੂਨੀਵਰਸਟੀ ਇੰਸਟੀਚਿਊਟ ਆਫ਼ ਫ਼ਾਰਮਾਸਿਉਟੀਕਲ ਸਾਇੰਸਜ਼, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਚੇਅਰਮੈਨ ਪ੍ਰੋ. ਅਨਿਲ  ਕੁਮਾਰ ਨੇ ਇਸ ਮੌਕੇ ਮਾਹਿਰ ਵਜੋਂ ਭਾਸ਼ਣ ਦਿੱਤਾ। ਉਨ੍ਹਾਂ ਡਰੱਗਜ਼ ਦੇ ਦੁਰਪ੍ਰਭਾਵਾਂ ਅਤੇ ਸਿਹਤ ਪ੍ਰਣਾਲੀ ਉੱਤੇ ਹੋ ਰਹੇ ਇਸ ਦੇ ਅਸਰ ਬਾਰੇ ਵੱਖ-ਵੱਖ ਪਹਿਲੂਆਂ ਤੋਂ ਗੱਲ ਕੀਤੀ।
 ਉਨ੍ਹਾਂ ਫਾਰਮਾਕੋਵਿਜੀਲੈਂਸ ਪ੍ਰੋਗਰਾਮ ਆਫ਼ ਇੰਡੀਆ ਨੂੰ ਮਜ਼ਬੂਤ ​​ਕਰਨ ਵਿੱਚ ਫਾਰਮਾਸਿਸਟਾਂ ਦੀ ਮਹੱਤਵਪੂਰਨ ਭੂਮਿਕਾ ‘ਤੇ ਵੀ ਜ਼ੋਰ ਦਿੱਤਾ ਅਤੇ ਮਰੀਜ਼ਾਂ ਦੀ ਸੁਰੱਖਿਆ ਨੂੰ ਵਧਾਉਣ ਲਈ ਦੁਰਪ੍ਰਭਾਵਾਂ ਦੀ ਸਮੇਂ ਸਿਰ ਰਿਪੋਰਟਿੰਗ ਬਾਰੇ ਮਹੱਤਤਾ ਨੂੰ ਵੀ ਉਜਾਗਰ ਕੀਤਾ।
ਉਨ੍ਹਾਂ ਵੱਲੋਂ ਵਿਦਿਆਰਥੀਆਂ ਨਾਲ਼ ਸੰਵਾਦ ਵੀ ਰਚਾਇਆ ਗਿਆ।
ਸਮਾਗਮ ਦੇ ਕਨਵੀਨਰ ਵਜੋਂ ਡਾ. ਯੋਗਿਤਾ ਬਾਂਸਲ , ਕੋਆਰਡੀਨੇਟਰ ਵਜੋਂ ਡਾ. ਪਵਨ ਕ੍ਰਿਸ਼ਨ ਅਤੇ ਸਹਿ-ਕੋਆਰਡੀਨੇਟਰ ਵਜੋਂ ਡਾ. ਵਿਕਾਸ ਰਾਣਾ ਨੇ ਭੂਮਿਕਾ ਨਿਭਾਈ।
Advertisement
Advertisement
Advertisement
Advertisement
Scroll to Top