Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 22 Aug 2026 | 11:27 pm

+91 90915 01313 , +91 90916 01313

punjabbanni@gmail.com
punjabbani@yahoo.com

ਯੂਨੀਵਰਸਿਟੀ ਨੇ 'ਐਂਟਰਪ੍ਰੀਨਿਓਰ ਮਾਇੰਡਸੈੱਟ ਪ੍ਰੋਗਰਾਮ' ਸਬੰਧੀ ਵਰਕਸ਼ਾਪ ਲਗਵਾਈ

ਯੂਨੀਵਰਸਿਟੀ ਨੇ 'ਐਂਟਰਪ੍ਰੀਨਿਓਰ ਮਾਇੰਡਸੈੱਟ ਪ੍ਰੋਗਰਾਮ' ਸਬੰਧੀ ਵਰਕਸ਼ਾਪ ਲਗਵਾਈ

ਪਟਿਆਲਾ, 20 ਸਤੰਬਰ- ਪੰਜਾਬੀ ਯੂਨੀਵਰਸਿਟੀ ਨੇ ਇਸ ਸੈਸ਼ਨ ਤੋਂ ਵਿਦਿਆਰਥੀਆਂ ਵਿੱਚ ਉੱਦਮਤਾ ਵਾਲ਼ੀ ਮਾਨਸਿਕਤਾ ਪੈਦਾ ਕਰਨ ਹਿਤ ਕਾਲਜਾਂ ਵਿੱਚ ‘ਐਂਟਰਪ੍ਰੀਨਿਓਰ ਮਾਇੰਡਸੈੱਟ ਪ੍ਰੋਗਰਾਮ’ ਨੂੰ ਪੇਸ਼ ਕਰਨ ਅਤੇ ਇਸ ਬਾਰੇ ਬੁਨਿਆਦੀ ਸਿਖਲਾਈ ਦੇਣ ਲਈ ਇੱਕ-ਰੋਜ਼ਾ ਵਰਕਸ਼ਾਪ ਲਗਵਾਈ। ਜ਼ਿਕਰਯੋਗ ਹੈ ਕਿ ਇਹ ਪ੍ਰੋਗਰਾਮ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਾਜ ਦੀਆਂ ਸਰਕਾਰੀ ਯੂਨੀਵਰਸਿਟੀਆਂ ਅਤੇ ਕਾਲਜਾਂ ਦੁਆਰਾ ਲਾਗੂ ਕੀਤਾ ਜਾਣਾ ਹੈ।
ਵਰਕਸ਼ਾਪ ਦਾ ਉਦਘਾਟਨ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕੀਤਾ। ਡਾ. ਜਗਦੀਪ ਸਿੰਘ ਨੇ ਵੱਖ-ਵੱਖ ਕਾਲਜਾਂ ਦੇ ਫੈਕਲਟੀ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਵਪਾਰਕ ਮਾਹੌਲ ਵਿੱਚ ਦੇਸ਼ ਅਤੇ ਸੂਬੇ ਦੀ ਸਵੈ-ਨਿਰਭਰਤਾ ਲਈ ਉੱਦਮੀਆਂ ਦੀ ਲੋੜ ਹੈ, ਅਤੇ ਅਧਿਆਪਕ ਇਸ ਉੱਦਮੀ ਸੋਚ ਨੂੰ ਵਿਕਸਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਯੂਨੀਵਰਸਿਟੀ ਦੇ ਈ. ਆਈ. ਸੀ. ਐੱਚ. ਡਾਇਰੈਕਟਰ ਡਾ. ਹਿਮੇਂਦਰ ਭਾਰਤੀ ਨੇ ਇਸ ਪ੍ਰੋਗਰਾਮ ਦੀਆਂ ਮੁੱਖ ਵਿਸ਼ੇਸ਼ਤਾਵਾਂ ਅਤੇ ਢਾਂਚੇ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਵੱਲੋਂ ਯੂਨੀਵਰਸਿਟੀ ਨਾਲ਼ ਸਬੰਧਤ ਮਾਨਤਾ ਪ੍ਰਾਪਤ ਕਾਲਜਾਂ ਲਈ ‘ਐਂਟਰਪ੍ਰੀਨਿਓਰ ਮਾਇੰਡਸੈੱਟ ਕਰੀਕੁਲਮ’ ਜਾਰੀ ਕਰ ਦਿੱਤਾ ਗਿਆ ਹੈ।  ਪ੍ਰੋਗਰਾਮ ਯੂਨੀਵਰਸਿਟੀ ਦੇ ਅੰਡਰਗ੍ਰੈਜੂਏਟ ਵਿਦਿਆਰਥੀਆਂ ਲਈ ਪਹਿਲਾਂ ਹੀ ਸ਼ੁਰੂ ਕੀਤਾ ਜਾ ਚੁੱਕਾ ਹੈ। ਉਨ੍ਹਾਂ ਪੰਜਾਬ ਸਟਾਰਟਅੱਪ ਤੋਂ ਪੁੱਜੇ ਮੁੱਖ ਬੁਲਾਰੇ ਸ੍ਰੀ ਸੂਰਜ ਯਾਦਵ ਅਤੇ ਸ੍ਰੀ ਸ਼੍ਰੇਯਾਂਸ਼ ਸ੍ਰੀਵਾਸਤਵ ਦਾ ਵਿਸ਼ੇਸ਼ ਸਵਾਗਤ ਕੀਤਾ।
 ਸ੍ਰੀ ਸੂਰਜ ਯਾਦਵ ਨੇ ਇਸ ਪ੍ਰੋਗਰਾਮ ਲਈ ਵਿਕਸਤ ਕੀਤੀ ਕੰਪਿਊਟਰ ਐਪਲੀਕੇਸ਼ਨ ਅਤੇ ਵੈਬਸਾਈਟ ਬਾਰੇ ਜਾਣਕਾਰੀ ਸਾਂਝੀ ਕੀਤੀ, ਜੋ ਕਿ ਤਕਨੀਕੀ ਤੌਰ ‘ਤੇ ਸਮਰੱਥ ਅਤੇ ਏ. ਆਈ. ਸਹਾਇਤਾ ਨਾਲ ਸੰਪੰਨ ਹੈ। ਉਨ੍ਹਾਂ ਦੱਸਿਆ ਕਿ ਇਸ ਰਾਹੀਂ ਵਿਦਿਆਰਥੀਆਂ ਨੂੰ ਈ-ਕਾਮਰਸ, ਰਿਟੇਲ, ਕੰਟੈਂਟ ਕ੍ਰਿਏਸ਼ਨ, ਪ੍ਰੋਫੈਸ਼ਨਲ ਸਰਵਿਸਿਜ਼ ਜਾਂ ਹੋਰ ਟਰੈਕ ਚੁਣਨ ਦੀ ਸੁਵਿਧਾ ਹੈ। ਹਰ ਸਮੈਸਟਰ ਵਿੱਚ ਵਿਦਿਆਰਥੀਆਂ ਨੂੰ ਇਸ ਪ੍ਰੋਗਰਾਮ ਦੇ ਦੋ ਕ੍ਰੈਡਿਟ ਮਿਲਣਗੇ। ਵਰਕਸ਼ਾਪ ਦੇ ਅੰਤ ਉੱਤੇ, ਡਾ. ਰਤਿੰਦਰ ਕੌਰ ਨੇ ਧੰਨਵਾਦੀ ਸ਼ਬਦ ਬੋਲੇ।
Advertisement
Advertisement
Advertisement
Advertisement
Scroll to Top