PM ਮੋਦੀ ਨੇ 'ਹਰ ਘਰ ਤਿਰੰਗਾ' ਮੁਹਿੰਮ ਨੂੰ ਲੈ ਕੇ ਕੀਤੀ ਵਿਸ਼ੇਸ਼ ਅਪੀਲ, 13 ਤੋਂ 15 ਅਗਸਤ ਤੱਕ ਕਰੋ ਇਹ ਕੰਮ

PM ਮੋਦੀ ਨੇ ‘ਹਰ ਘਰ ਤਿਰੰਗਾ’ ਮੁਹਿੰਮ ਨੂੰ ਲੈ ਕੇ ਕੀਤੀ ਵਿਸ਼ੇਸ਼ ਅਪੀਲ, 13 ਤੋਂ 15 ਅਗਸਤ ਤੱਕ ਕਰੋ ਇਹ ਕੰਮ
ਨਵੀਂ ਦਿੱਲੀ— ਭਾਰਤ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਨੇ ਸ਼ੁੱਕਰਵਾਰ ਨੂੰ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਾਲ 13 ਤੋਂ 15 ਅਗਸਤ ਤੱਕ ਚੱਲਣ ਵਾਲੇ ‘ਹਰ ਘਰ ਤਿਰੰਗਾ ਮੁਹਿੰਮ’ (Har Ghar Tiranga Campaign) ‘ਚ ਹਿੱਸਾ ਲੈਣ। ਪੀਐਮ ਮੋਦੀ ਨੇ ਕਿਹਾ ਕਿ ਭਾਰਤੀ ਝੰਡਾ ਆਜ਼ਾਦੀ ਅਤੇ ਰਾਸ਼ਟਰੀ ਏਕਤਾ ਦੀ ਭਾਵਨਾ ਦਾ ਪ੍ਰਤੀਕ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਹਰ ਘਰ ਤਿਰੰਗਾ’ ਵੈੱਬਸਾਈਟ ’ਤੇ ਤਿਰੰਗੇ ਨਾਲ ਆਪਣੀਆਂ ਤਸਵੀਰਾਂ ਅਪਲੋਡ ਕਰਨ।
ਨਿਊਜ਼ ਏਜੰਸੀ ਏਐਨਆਈ ਮੁਤਾਬਕ ਪੀਐਮ ਮੋਦੀ ਨੇ ਟਵੀਟ ਕਰਕੇ ਲਿਖਿਆ, ‘ਤਿਰੰਗਾ ਆਜ਼ਾਦੀ ਅਤੇ ਰਾਸ਼ਟਰੀ ਏਕਤਾ ਦੀ ਭਾਵਨਾ ਦਾ ਪ੍ਰਤੀਕ ਹੈ। ਤਿਰੰਗੇ ਨਾਲ ਹਰ ਭਾਰਤੀ ਦਾ ਭਾਵਨਾਤਮਕ ਸਬੰਧ ਹੈ ਅਤੇ ਇਹ ਸਾਨੂੰ ਰਾਸ਼ਟਰੀ ਤਰੱਕੀ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕਰਦਾ ਹੈ।ਮੈਂ ਤੁਹਾਨੂੰ ਸਾਰਿਆਂ ਨੂੰ 13 ਤੋਂ 15 ਅਗਸਤ ਤੱਕ ਚੱਲ ਰਹੇ ਹਰ ਘਰ ਤਿਰੰਗਾ ਅਭਿਆਨ ਵਿੱਚ ਹਿੱਸਾ ਲੈਣ ਦੀ ਅਪੀਲ ਕਰਨਾ ਚਾਹੁੰਦਾ ਹਾਂ। ਤਿਰੰਗੇ ਨਾਲ ਆਪਣੀਆਂ ਫੋਟੋਆਂ https://hargartiranga.com ‘ਤੇ ਅੱਪਲੋਡ ਕਰੋ।
