Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 29 Sep 2026 | 10:06 am

+91 90915 01313 , +91 90916 01313

punjabbanni@gmail.com
punjabbani@yahoo.com

ਜੁਬੀਨ ਗਰਗ ਦੀ ਮੌਤ ਦੀ ਜਾਂਚ ਕਰੇਗੀ ਅਸਾਮ ਸਰਕਾਰ

ਜੁਬੀਨ ਗਰਗ ਦੀ ਮੌਤ ਦੀ ਜਾਂਚ ਕਰੇਗੀ ਅਸਾਮ ਸਰਕਾਰ

ਦਿੱਲੀ, 20 ਸਤੰਬਰ : ਸਿੰਗਾਪੁਰ ਵਿਖੇ ਪ੍ਰਸਿਧ ਗਾਇਕ ਜੁਬੀਨ ਗਰਗ ਦੀ ਹੋਈ ਮੌਤ ਤੋ ਬਾਅਦ ਹੁਣ ਅਸਾਮ ਸਰਕਾਰ ਨੇ ਜਾਂਚ ਦੇ ਹੁਕਮ ਦਿੱਤੇ ਹਨ। ਜਾਣਕਾਰੀ ਅਨੁਸਾਰ ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਅੱਜ ਇੱਥੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਗਾਇਕ ਜ਼ੁਬੀਨ ਗਰਗ ਦੀ ਮੌਤ ਦੀ ਜਾਂਚ ਕਰੇਗੀ। ਨੌਰਥ ਈਸਟ ਇੰਡੀਆ ਫੈਸਟੀਵਲ ਦੇ ਪ੍ਰਬੰਧਕ ਸ਼ਿਆਮਕਾਨੂ ਮਹੰਤ ਅਤੇ ਗਾਇਕਾ ਦੇ ਮੈਨੇਜਰ ਸਿਧਾਰਥ ਸ਼ਰਮਾ ਖ਼ਿਲਾਫ਼ ਮੋਰੀਗਾਓਂ ਪੁਲੀਸ ਸਟੇਸ਼ਨ ਵਿੱਚ ਐੱਫਆਈਆਰ ਦਰਜ ਕੀਤੀ ਗਈ ਹੈ।

ਇਸੇ ਦੌਰਾਨ ਸੂਬਾ ਸਰਕਾਰ ਨੇ ਸੂਬੇ ਵਿੱਚ ਤਿੰਨ ਦਿਨ ਦੇ ਸਰਕਾਰੀ ਸੋਗ ਦਾ ਐਲਾਨ ਕੀਤਾ ਹੈ। ਹਿਮੰਤਾ ਬਿਸਵਾ ਸਰਮਾ ਨੇ ਕਿਹਾ, ‘‘ਅਸਾਮ ਪੁਲੀਸ ਜ਼ੁਬੀਨ ਗਰਗ ਦੀ ਮੌਤ ਦੀ ਜਾਂਚ ਕਰੇਗੀ ਅਤੇ ਸ਼ਿਆਮਕਾਨੂ ਮਹੰਤ ਤੇ ਸਿਧਾਰਥ ਸ਼ਰਮਾ ਦੋਵਾਂ ਤੋਂ ਇਲਾਵਾ ਉਨ੍ਹਾਂ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ ਜੋ ਗਾਇਕ ਦੇ ਆਖਰੀ ਪਲਾਂ ਵਿੱਚ ਉਸ ਦੇ ਨਾਲ ਮੌਜੂਦ ਸਨ।’’

ਅਜਿਹੀਆਂ ਰਿਪੋਰਟਾਂ ਹਨ ਕਿ ਗਾਇਕ ਨੂੰ ਉਸ ਦੀ ਮੌਤ ਤੋਂ ਇੱਕ ਰਾਤ ਪਹਿਲਾਂ ਇੱਕ ਪਾਰਟੀ ਵਿੱਚ ਲਿਜਾਇਆ ਗਿਆ ਸੀ। ਮੁੱਖ ਮੰਤਰੀ ਨੇ ਕਿਹਾ, “ਅਸੀਂ ਇਸ ਦੀ ਸੱਚਾਈ ਦਾ ਪਤਾ ਲਗਾਉਣ ਦੀ ਕੋਸ਼ਿਸ਼ ਵੀ ਕਰ ਰਹੇ ਹਾਂ।’’ ਜ਼ੁਬੀਨ ਗਰਗ ਦੀ ਸਿੰਗਾਪੁਰ ਵਿੱਚ ਸ਼ੁੱਕਰਵਾਰ ਨੂੰ ਮੌਤ ਹੋ ਗਈ ਸੀ, ਜਦੋਂ ਉਹ ‘ਲਾਈਫ ਜੈਕੇਟ ਤੋਂ ਬਿਨਾਂ ਸਮੁੰਦਰ ਵਿੱਚ ਤੈਰ ਰਿਹਾ ਸੀ’।

Advertisement
Advertisement
Advertisement
Advertisement
Scroll to Top