Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 12:10 am

+91 90915 01313 , +91 90916 01313

punjabbanni@gmail.com
punjabbani@yahoo.com

ਊਧਮਪੁਰ ਵਿਚ ਇਕ ਸਿਪਾਹੀ ਹੋਇਆ ਸ਼ਹੀਦ

ਊਧਮਪੁਰ ਵਿਚ ਇਕ ਸਿਪਾਹੀ ਹੋਇਆ ਸ਼ਹੀਦ

ਦਿੱਲੀ, 20 ਸਤੰਬਰ : ਊਧਮਪੁਰ ਵਿਚ ਇਕ ਮੁਕਾਬਲੇ ਦੌਰਾਨ ਭਾਰਤੀ ਜਵਾਨ ਦੇ ਸਹ਼ੀਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦੇ ਅਨੁਸਾਰ ਅੱਜ ਸਵੇਰੇ ਅਤਿਵਾਦੀਆਂ ਨਾਲ ਮੁਕਾਬਲੇ ਵਿੱਚ ਗੰਭੀਰ ਜ਼ਖ਼ਮੀ ਹੋਏ ਇੱਕ ਸਿਪਾਹੀ ਦੀ ਮੌਤ ਹੋ ਗਈ।

ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਦੇਰ ਸ਼ਾਮ ਅਤਿਵਾਦੀਆਂ ਨੇ ਊਧਮਪੁਰ ਦੇ ਡੂਡੂ-ਬਸੰਤਗੜ੍ਹ ਖੇਤਰ ਅਤੇ ਡੋਡਾ ਦੇ ਭਦਰਵਾਹ ਵਿੱਚ ਸਿਓਜ ਧਾਰ ਜੰਗਲ ਸਰਹੱਦ ’ਤੇ ਫੌਜ ਅਤੇ ਜੰਮੂ-ਕਸ਼ਮੀਰ ਪੁਲੀਸ ਦੇ ਸਪੈਸ਼ਲ ਅਪਰੇਸ਼ਨ ਗਰੁੱਪ (ਐੱਸਓਜੀ) ਦੀ ਸਾਂਝੀ ਸਰਚ ਪਾਰਟੀ ’ਤੇ ਗੋਲੀਬਾਰੀ ਕੀਤੀ, ਜਿਸ ਕਾਰਨ ਸਿਪਾਹੀ ਜ਼ਖ਼ਮੀ ਹੋ ਗਿਆ।

ਉਨ੍ਹਾਂ ਕਿਹਾ ਕਿ ਸਿਪਾਹੀ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਹ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਗਿਆ।
ਅਧਿਕਾਰੀਆਂ ਨੇ ਕਿਹਾ ਕਿ ਮੁਕਾਬਲੇ ਵਾਲੀ ਥਾਂ ਦੇ ਆਲੇ-ਦੁਆਲੇ ਦੇ ਖੇਤਰ ਨੂੰ ਰਾਤ ਭਰ ਸਖ਼ਤ ਘੇਰਾਬੰਦੀ ਹੇਠ ਰੱਖਿਆ ਗਿਆ ਸੀ ਅਤੇ ਅੱਜ ਸਵੇਰੇ ਸਾਂਝਾ ਸਰਚ ਆਪ੍ਰੇਸ਼ਨ ਮੁੜ ਸ਼ੁਰੂ ਕੀਤਾ ਗਿਆ। ਮੰਨਿਆ ਜਾ ਰਿਹਾ ਹੈ ਕਿ ਦੋ ਤੋਂ ਤਿੰਨ ਅਤਿਵਾਦੀ ਜੰਗਲੀ ਖੇਤਰ ਵਿੱਚ ਲੁਕੇ ਹੋਏ ਹਨ, ਜਿਨਾ ਲਈ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ।

Scroll to Top