Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 11:01 am

+91 90915 01313 , +91 90916 01313

punjabbanni@gmail.com
punjabbani@yahoo.com

ਦੋ ਨਕਸਲੀਆਂ ਨੂੰ ਸੁਰਖਿਆ ਬਲਾਂ ਨੇ ਕੀਤਾ ਢੇਰ

ਦੋ ਨਕਸਲੀਆਂ ਨੂੰ ਸੁਰਖਿਆ ਬਲਾਂ ਨੇ ਕੀਤਾ ਢੇਰ

ਦਿੱਲੀ, 22 ਸਤੰਬਰ : ਛੱਤੀਸਗੜ੍ਹ ਵਿਖੇ ਨਕਸਲੀਆਂ ਅਤੇ ਸੁਰਖਿਆ ਬਲਾਂ ਦੇ ਵਿਚਕਾਰ ਮੁਠਭੇੜ ਦੇ ਚਲਦਿਆਂ ਦੋ ਨਕਸਲੀਆਂ ਦੇ ਮਾਰੇ ਜਾਣ ਦੀ ਖਬਰ ਪ੍ਰਾਪਤ ਹੋਈ ਹੈ। ਜਾਣਕਾਰੀ ਦੇ ਅਨੁਸਾਰ ਨਰਾਇਣਪੁਰ ਜ਼ਿਲ੍ਹੇ ਵਿੱਚ ਸੁਰੱਖਿਆ ਕਰਮੀਆਂ ਨਾਲ ਮੁਕਾਬਲੇ ਵਿੱਚ ਦੋ ਨਕਸਲੀਆਂ ਨੂੰ ਢੇਰ ਕਰ ਦਿੱਤਾ ਗਿਆ। ਮੁਕਾਬਲੇ ਵਾਲੀ ਥਾਂ ਤੋਂ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਵਿਸਫੋਟਕ ਸਮੱਗਰੀ ਬਰਾਮਦ ਕੀਤੀ ਗਈ ਹੈ।

ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਸਵੇਰੇ ਮਹਾਰਾਸ਼ਟਰ ਨਾਲ ਲੱਗਦੇ ਅਭੂਜਮਾੜ ਦੇ ਜੰਗਲ ਵਿੱਚ ਉਸ ਸਮੇਂ ਗੋਲੀਬਾਰੀ ਸ਼ੁਰੂ ਹੋ ਗਈ, ਜਦੋਂ ਸੁਰੱਖਿਆ ਬਲਾਂ ਦੀ ਟੀਮ ਤਲਾਸ਼ੀ ਮੁਹਿੰਮ ’ਤੇ ਸੀ। ਇਹ ਮੁਹਿੰਮ ਇਲਾਕੇ ਵਿੱਚ ਨਕਸਲੀਆਂ ਦੀ ਮੌਜੂਦਗੀ ਬਾਰੇ ਮਿਲੀ ਜਾਣਕਾਰੀ ਦੇ ਆਧਾਰ ’ਤੇ ਸ਼ੁਰੂ ਕੀਤੀ ਗਈ ਸੀ।

ਪੁਲੀਸ ਅਧਿਕਾਰੀ ਨੇ ਕਿਹਾ, ਹੁਣ ਤੱਕ, ਮੌਕੇ ਤੋਂ ਦੋ ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਇਲਾਕੇ ਵਿੱਚ ਰੁਕ-ਰੁਕ ਕੇ ਗੋਲੀਬਾਰੀ ਅਤੇ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ, ਜਿਸਨੂੰ ਲੈ ਕੇ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ।

Advertisement
Advertisement
Advertisement
Advertisement
Scroll to Top