Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:54 am

+91 90915 01313 , +91 90916 01313

punjabbanni@gmail.com
punjabbani@yahoo.com

ਗੁਰਦੁਆਰਾ ਸ੍ਰੀ ਮੋਤੀ ਸਾਹਿਬ ਵਿਖੇ ਹੋਵੇਗਾ ਮਹਾਨ ਗੁਰਮਤਿ ਸਮਾਗਮ

ਗੁਰਦੁਆਰਾ ਸ੍ਰੀ ਮੋਤੀ ਸਾਹਿਬ ਵਿਖੇ ਹੋਵੇਗਾ ਮਹਾਨ ਗੁਰਮਤਿ ਸਮਾਗਮ

ਪਟਿਆਲਾ 29 ਸਤੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੀ ਯੋਗ ਅਗਵਾਈ ਵਿੱਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚੱਲ ਰਹੇ ਸਮਾਗਮਾਂ ਤਹਿਤ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨ ਛੋਹ ਅਸਥਾਨ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਸਾਹਿਬ ਤੋਂ ਇੱਕ ਅਕਤੂਬਰ ਨੂੰ ਨਗਰ ਕੀਰਤਨ ਆਯੋਜਿਤ ਕੀਤਾ ਜਾਵੇਗਾ ਅਤੇ ਗੁਰਦੁਆਰਾ ਸ੍ਰੀ ਮੋਤੀ ਭਾਗ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ ਵੀ ਕਰਵਾਇਆ ਜਾਵੇਗਾ। ਇਸ ਸਬੰਧ ਵਿੱਚ ਜਾਣਕਾਰੀ ਗੁਰਦੁਆਰਾ ਪ੍ਰਬੰਧਕ ਮੈਨੇਜਰ ਭਾਗ ਸਿੰਘ ਹੋਰਾਂ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਸਾਂਝੀ ਕੀਤੀ।

ਮੈਨੇਜਰ ਭਾਗ ਸਿੰਘ ਨੇ ਦੱਸਿਆ ਕਿ ਨਗਰ ਕੀਰਤਨ ਅਤੇ ਮਹਾਨ ਗੁਰਮਤ ਸਮਾਗਮ ਦੇ ਸਬੰਧ ਵਿੱਚ ਤਿਆਰੀਆਂ ਜ਼ੋਰਾਂ ਤੇ ਚੱਲ ਰਹੀਆਂ ਹਨ ਅਤੇ ਅਧਿਕਾਰੀਆਂ ਤੇ ਮੁਲਾਜ਼ਮਾਂ ਨਾਲ ਸਮਾਗਮਾਂ ਨੂੰ ਸਫਲਤਾ ਪੂਰਵਕ ਸਫਲ ਬਣਾਉਣ ਲਈ ਰੂਪ ਰੇਖਾ ਤਿਆਰ ਕੀਤੀ ਗਈ ਹੈ ਤਾਂ ਕਿ ਸਮਾਗਮਾਂ ਵਿੱਚ ਸ਼ਿਰਕਤ ਕਰਨ ਵਾਲੀਆਂ ਸੰਗਤਾਂ ਨੂੰ ਕਿਸੇ ਵੀ ਤਰਾਂ ਦੀ ਕੋਈ ਦਰਪੇਸ਼ ਮੁਸ਼ਕਲ ਨਾ ਆਵੇ। ਉਹਨਾਂ ਦੱਸਿਆ ਕਿ ਮਹਾਨ ਗੁਰਮਤਿ ਸਮਾਗਮ ਦੌਰਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਹਜੂਰੀ ਰਾਗੀ ਕੀਰਤਨੀ ਜਥੇ ਵੀ ਪੁੱਜ ਰਹੇ ਹਨ ਜੋ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ। ਇਹਨਾਂ ਸਮਾਗਮਾਂ ਦੀ ਸਫਲਤਾ ਲਈ ਸ਼ਹਿਰ ਦੀਆਂ ਸਮੂਹ ਸਿੱਖ ਜਥੇਬੰਦੀਆਂ ਅਤੇ ਸੁਸਾਇਟੀਆਂ ਤੋਂ ਵੀ ਸਹਿਯੋਗ ਲਿਆ ਜਾ ਰਿਹਾ ਹੈ।

ਮੈਨੇਜਰ ਭਾਗ ਸਿੰਘ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਦੇ ਅਸਥਾਨ ਗੁਰਦੁਆਰਾ ਸ੍ਰੀ ਬਹਾਦਰਗੜ੍ਹ ਸਾਹਿਬ ਤੋਂ ਇੱਕ ਅਕਤੂਬਰ ਨੂੰ ਸਵੇਰੇ 9 ਵਜੇ ਨਗਰ ਕੀਰਤਨ ਆਰੰਭ ਕੀਤਾ ਜਾਵੇਗਾ ਅਤੇ ਦੋ ਅਕਤੂਬਰ ਨੂੰ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ ਦੀ ਸ਼ੁਰੂਆਤ ਸ਼ਾਮ 7 ਤੋਂ ਹੋਵੇਗੀ ਅਤੇ ਸਮਾਪਤੀ ਦੇਰ ਰਾਤ ਨੂੰ 11 ਵਜੇ ਤੱਕ ਹੋਵੇਗੀ।

ਮੀਟਿੰਗ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਣਾਮ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 350 ਸਾਲਾ ਸ਼ਹੀਦੀ ਦਿਹਾੜੇ ਦੇ ਸੰਬੰਧ ਵਿੱਚ ਪ੍ਰੋਗਰਾਮ ਉਲੀਕੇ ਗਏ ਹਨ ਅਤੇ ਸੰਗਤਾਂ ਨੂੰ ਅਪੀਲ ਹੈ ਕਿ ਉਹ ਗੁਰੂ ਸਾਹਿਬ ਦੀਆਂ ਖੁਸ਼ੀਆਂ ਹਾਸਲ ਕਰਨ ਲਈ ਨਗਰ ਕੀਰਤਨ ਅਤੇ ਮਹਾਨ ਗੁਰਮਤ ਸਮਾਗਮ ਵਿੱਚ ਸ਼ਿਰਕਤ ਕਰਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਜਸਵਿੰਦਰ ਸਿੰਘ, ਮਨਦੀਪ ਸਿੰਘ ਭਲਵਾਨ, ਸਰਬਜੀਤ ਸਿੰਘ, ਰਜਨੀਸ਼ ਸਿੰਘ, ਮਨਜੀਤ ਸਿੰਘ ਪਵਾਰ ਆਦਿ ਸ਼ਾਮਿਲ ਸਨ।
Advertisement
Advertisement
Advertisement
Advertisement
Scroll to Top