Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 6:15 am

+91 90915 01313 , +91 90916 01313

punjabbanni@gmail.com
punjabbani@yahoo.com

ਜੀਵਨ ਸ਼ੈਲੀ ਵਿਚ ਬਦਲਾਅ ਆਉਣ ਕਾਰਨ ਦਿਲ ਦੇ ਰੋਗਾਂ ਵਿਚ ਹੋ ਰਿਹਾ ਹੈ ਵਾਧਾ

ਜੀਵਨ ਸ਼ੈਲੀ ਵਿਚ ਬਦਲਾਅ ਆਉਣ ਕਾਰਨ ਦਿਲ ਦੇ ਰੋਗਾਂ ਵਿਚ ਹੋ ਰਿਹਾ ਹੈ ਵਾਧਾ

ਪਟਿਆਲਾ 29 ਸਤੰਬਰ –  ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਸਿਹਤ ਵਿਭਾਗ ਪਟਿਆਲਾ ਵੱਲੋ ਦਿਲ ਨੁੰ ਬਿਮਾਰੀਆਂ ਤੋਂ ਬਚਾ ਕੇ ਸਿਹਤਮੰਦ ਰੱਖਣ ਅਤੇ ਜਾਗਰੂਕਤਾ ਸਬੰਧੀ ਵਿਸ਼ਵ ਦਿਲ ਦਿਵਸ ਸਿਵਲ ਸਰਜਨ ਪਟਿਆਲਾ ਡਾ.ਜਗਪਾਲਇੰਦਰ ਸਿੰਘ ਦੀ ਅਗਵਾਈ ਹੇਠ ਜਿਲ੍ਹਾ ਪਟਿਆਲਾ ਦੀਆ ਸਮੂਹ ਸਿਹਤ ਸੰਸਥਾਵਾਂ ਵਿੱਚ ਮਨਾਇਆ ਗਿਆ।

ਇਸ ਮੌਕੇ ਤੇ ਜਾਣਕਾਰੀ ਦਿੰਦੇਆ ਸਿਵਲ ਸਰਜਨ ਪਟਿਆਲਾ ਡਾ.ਜਗਪਾਲਇੰਦਰ ਸਿੰਘ ਨੇ ਦੱਸਿਆ ਕਿ ਅੱਜ ਮੱਨੁਖ ਦੀ ਜਿੰਦਗੀ ਤਨਾਅ ਭਰਪੂਰ ਹੋਣ,ਖਾਣ ਪੀਣ ਤੇ ਰਹਿਣ ਸਹਿਣ ਦੀਆਂ ਆਦਤਾਂ ਵਿਚ ਬਦਲਾਅ ਆਉਣ ਅਤੇ ਜਾਗਰੂਕਤਾ ਦੀ ਘਾਟ ਹੋਣ ਕਾਰਣ ਦਿਲ ਦੇ ਰੋਗਾਂ ਵਿਚ ਕਾਫੀ ਵਾਧਾ ਹੋ ਰਿਹਾ ਹੈ। ਹੁਣ ਦਿਲ ਦੀਆਂ ਬਿਮਾਰੀਆਂ ਬੁਢਾਪੇ ਵਿੱਚ ਹੋਣ ਵਾਲੀ ਬਿਮਾਰੀ ਨਾ ਹੋਕੇ ਅੱਜ ਕੱਲ ਦੇ ਨੋਜਵਾਨ ਪੀੜੀ ਵੀ ਇਸ ਦਾ ਕਾਫੀ ਸ਼ਿਕਾਰ ਹੋ ਰਹੀ ਹੈ।

ਉਹਨਾ ਕਿਹਾ ਕਿ ਤਨਾਅ, ਸ਼ੂਗਰ, ਵੱਧਦਾ ਹੋਇਆ ਬੱਲਡ ਪ੍ਰੈਸ਼ਰ, ਤੰਬਾਕੁ ਪਦਾਰਥਾਂ ਦਾ ਸੇਵਨ, ਮੋਟਾਪਾ, ਜੰਕ ਫੂਡ ਅਤੇ ਜਿਆਦਾ ਫੈਟ ਵਾਲੀਆਂ ਚੀਜਾਂ ਦਾ ਸੇਵਨ, ਸ਼ਰੀਰਿਕ ਕੰਮਕਾਜ ਨਾ ਕਰਨਾ, ਅਜਿਹੇ ਕਾਫੀ ਸਾਰੇ ਕਾਰਨ ਹਨ ਜਿਹੜੇ ਕਿ ਸਾਡੇ ਦਿਲ ਨੂੰ ਕਾਫੀ ਜਿਆਦਾ ਪ੍ਰਭਾਵਿਤ ਕਰਦੇ ਹਨ। ਦਿਲ ਦੀਆਂ ਬਿਮਾਰੀਆਂ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦੇ ਉਹਨਾਂ ਕਿਹਾ ਛਾਤੀ ਵਿੱਚ ਦਰਦ ਹੋਣਾ, ਪੈਰਾਂ ਵਿੱਚ ਸੋਜ, ਕਦੇ ਕਦੇ ਘੁੱਟਣ ਜਾਂ ਸਾਹ ਫੁੱਲਣਾ ਆਦਿ ਦਿਲ ਰੋਗ ਦੀਆਂ ਨਿਸ਼ਾਨੀਆ ਹੋ ਸਕਦੀਆਂ ਹਨ।

ਇਸ ਲਈ ਅਜਿਹੇ ਲੱਛਣਾਂ ਵਾਲੇ ਮਰੀਜਾਂ ਨੂੰ ਤੁਰੰਤ ਆਪਣੀ ਸਿਹਤ ਜਾਂਚ ਕਰਵਾਉਣੀ ਚਾਹੀਦੀ ਹੈ। ਦਿਲ ਦੀਆਂ ਬਿਮਾਰੀਆਂ ਤੋ ਬੱਚਣ ਅਤੇ ਦਿਲ ਨੂੰ ਸਿਹਤ ਮੰਦ ਰਖਣ ਲਈ ਰੋਜਾਨਾ 30-35 ਮਿੰਟ ਦੀ ਹਲਕੀ ਫੁਲਕੀ ਸੈਰ, ਹੋਲੀ-ਹੋਲੀ ਭੱਜਣਾ, ਤੈਰਾਕੀ, ਸਾਇਕਲ ਚਲਾਉਣਾ ਆਦਿ ਨੂੰ ਸ਼ਾਮਲ ਕਰਕੇ, ਤੰਦਰੁਸਤ ਭੋਜਨ ਦਾ ਸੇਵਨ, ਜੰਕ ਫੂਡ ਨਾ ਖਾਣਾ, ਤਨਾਅ ਨੂੰ ਘਟਾਉਣਾ, ਸਿਗਰਟ ਨੋਸ਼ੀ ਅਤੇ ਤੰਬਾਕੂ ਪਦਰਾਥਾਂ ਦੇ ਸੇਵਨ ਦਾ ਤਿਆਗ ਕਰਨਾ ਚਾਹੀਦਾ ਹੈ। ਸਮੇਂ-ਸਮੇਂ ਤੇ ਆਪਣਾ ਸ਼ੁਗਰ, ਬੱਲਡ ਪ੍ਰੈਸ਼ਰ ਅਤੇ ਕੋਲੈਸਟ੍ਰੋਲ ਚੈਕ ਕਰਵਾ ਕੇ ਦਿਲ ਦੀਆਂ ਬਿਮਾਰੀਆਂ ਤੋ ਕਾਫੀ ਹੱਦ ਤੱਕ ਬਚਿਆ ਜਾ ਸਕਦਾ ਹੈ।

Advertisement
Advertisement
Advertisement
Advertisement
Scroll to Top