Breaking News ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਜਾਰੀ ਭਰਤੀ ਨੂੰ ਮਿਲਿਆ ਵੱਡਾ ਹੁੰਗਾਰਾਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੀ ਅਨੁਸੂਚਿਤ ਜਾਤੀਆਂ ਤੇ ਜਨ ਜਾਤੀਆਂ ਦੇ ਲੋਕਾਂ ਦੀ ਸੱਚੀ ਹਮਦਰਦ ਸਾਬਤ ਹੋਈ-ਬਾਜ਼ੀਗਰਕੋਰਟ ਦੇ ਹੁਕਮਾਂ ਤੇ ਵੀ ਪਟੀਸ਼ਨਕਰਤਾ ਨੂੰ ਪੈਸੇ ਨਾ ਦੇਣ ਤੇ ਡੀ. ਸੀ., ਐਸ. ਡੀ. ਐਮ. ਦਫ਼ਤਰ ਅਤੇ ਤਹਿਸੀਲ ਵਿਚ ਲੱਗੇ ਸਮਾਨ ਨੂੰ ਚੁੱਕਣ ਪਹੁੰਚੀ ਟੀਮ ਨੂੰ ਵਾਪਸ ਭੇਜ ਏ. ਡੀ. ਸੀ. ਨੇ ਮੰਗਿਆ ਪਟੀਸ਼ਨਕਰਤਾ ਤੋਂ ਸੋਮਵਾਰ ਤੱਕ ਦਾ ਸਮਾਂਪੰਜਾਬ ਸਰਕਾਰ ਕਰਨ ਜਾ ਰਹੀ ਸੂਬੇ 15 ਹਜ਼ਾਰ ਛੱਪੜਾਂ ਦੀ ਸਫਾਈ ਦਾ ਕੰਮਚੰਡੀਗੜ੍ਹ `ਚ ਹਿਮਾਚਲ ਦੇ ਨੌਜਵਾਨ ਦਾ ਕਤਲ ਕਰਨ ਵਾਲੇ ਦੋ ਨਾਬਾਲਗਾਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ'ਪੰਜਾਬ ਸਿੱਖਿਆ ਕ੍ਰਾਂਤੀ’: ਚੌਥੇ ਦਿਨ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾ ਹਲਕੇ ਦੇ ਅੱਠ ਸਕੂਲਾਂ ਵਿੱਚ 1.61 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੁਤੰਤਰਤਾ ਦਿਵਸ ਮੌਕੇ 13 ਉੱਘੀਆਂ ਸ਼ਖ਼ਸੀਅਤਾਂ ਨੂੰ ਪ੍ਰਮਾਣ ਪੱਤਰਾਂ ਨਾਲ ਕਰਨਗੇ ਸਨਮਾਨਿਤ

ਦੁਆਰਾ: Punjab Bani ਪ੍ਰਕਾਸ਼ਿਤ :Monday, 14 August, 2023, 06:59 PM

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੁਤੰਤਰਤਾ ਦਿਵਸ ਮੌਕੇ 13 ਉੱਘੀਆਂ ਸ਼ਖ਼ਸੀਅਤਾਂ ਨੂੰ ਪ੍ਰਮਾਣ ਪੱਤਰਾਂ ਨਾਲ ਕਰਨਗੇ ਸਨਮਾਨਿਤ

ਚੰਡੀਗੜ੍ਹ, 14 ਅਗਸਤ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੁਤੰਤਰਤਾ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ ਪਟਿਆਲਾ ਵਿਖੇ, ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 13 ਉੱਘੀਆਂ ਸ਼ਖ਼ਸੀਅਤਾਂ ਨੂੰ ਪ੍ਰਮਾਣ ਪੱਤਰਾਂ ਨਾਲ ਸਨਮਾਨਿਤ ਕਰਨਗੇ।

ਬੁਲਾਰੇ ਨੇ ਦੱਸਿਆ ਕਿ ਸਨਮਾਨਿਤ ਕੀਤੀਆਂ ਜਾਣ ਵਾਲੀਆਂ ਉੱਘੀਆਂ ਸ਼ਖਸੀਅਤਾਂ ਵਿੱਚ ਸਾਨਵੀ ਸੂਦ (ਰੂਪਨਗਰ), ਹਰਜਿੰਦਰ ਕੌਰ (ਜ਼ਿਲ੍ਹਾ ਪਟਿਆਲਾ), ਐਸ.ਡੀ.ਐਮ. ਖਮਾਣੋਂ ਸੰਜੀਵ ਕੁਮਾਰ, ਸੁਖਦੇਵ ਸਿੰਘ (ਪਠਾਨਕੋਟ), ਏਕਮਜੋਤ ਕੌਰ (ਪਟਿਆਲਾ), ਮੇਜਰ ਸਿੰਘ (ਤਰਨਤਾਰਨ), ਪਰਮਜੀਤ ਸਿੰਘ ਵੀ.ਡੀ.ਓ. ਪੁਰਸ਼ (ਬਰਨਾਲਾ), ਸਲੀਮ ਮੁਹੰਮਦ ਗੁਰਾਇਆ (ਜਲੰਧਰ), ਗਗਨਦੀਪ ਕੌਰ ਸਾਇੰਸ ਮਿਸਟ੍ਰੈਸ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਵਲ ਲਾਈਨ (ਪਟਿਆਲਾ), ਸੁਖਪਾਲ ਸਿੰਘ ਸਾਇੰਸ ਮਾਸਟਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੌੜਾਂ (ਬਰਨਾਲਾ), ਕਰਨਲ ਜਸਦੀਪ ਸੰਧੂ, ਸਲਾਹਕਾਰ ਕਮ ਪ੍ਰਿੰਸੀਪਲ ਡਾਇਰੈਕਟਰ, ਸਿਵਲ ਮਿਲਟਰੀ ਮਾਮਲੇ, ਹੈੱਡਕੁਆਰਟਰ ਪੱਛਮੀ ਕਮਾਂਡ ਅਤੇ ਸੰਤੋਸ਼ ਕੁਮਾਰ, ਕਮਾਂਡੈਂਟ, 7ਵੀਂ ਬਟਾਲੀਅਨ, ਐਨ.ਡੀ.ਆਰ.ਐਫ. ਬੀਬੀ ਵਾਲਾ (ਬਠਿੰਡਾ) ਸ਼ਾਮਲ ਹਨ।