Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:54 am

+91 90915 01313 , +91 90916 01313

punjabbanni@gmail.com
punjabbani@yahoo.com

ਮੇਅਰ ਕੁੰਦਨ ਗੋਗੀਆ ਨੇ ਮੱਥੁਰਾ ਕਲੋਨੀ ਦੀ ਨਵੀਂ ਸੜਕ ਦਾ ਕੀਤਾ ਉਦਘਾਟਨ  

ਮੇਅਰ ਕੁੰਦਨ ਗੋਗੀਆ ਨੇ ਮੱਥੁਰਾ ਕਲੋਨੀ ਦੀ ਨਵੀਂ ਸੜਕ ਦਾ ਕੀਤਾ ਉਦਘਾਟਨ  

ਪਟਿਆਲਾ, 30 ਸਤੰਬਰ  – ਪਟਿਆਲਾ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਗਤੀ ਦੇਣ ਦੇ ਉਦੇਸ਼ ਨਾਲ ਮੱਥਰਾ ਕਲੋਨੀ ਵਿੱਚ ਨਵੀਂ ਸੜਕ ਦਾ ਉਦਘਾਟਨ ਅੱਜ ਮੇਅਰ ਕੁੰਦਨ ਗੋਗੀਆ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸ਼ਹਿਰ ਦੇ ਹਰ ਵਾਰਡ ਵਿੱਚ ਬਿਹਤਰ ਸਹੂਲਤਾਂ ਦੇਣ ਲਈ ਨਗਰ ਨਿਗਮ ਵਚਨਬੱਧ ਹੈ ਅਤੇ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਸੜਕਾਂ ਤੇ ਹੋਰ ਬੁਨਿਆਦੀ ਢਾਂਚਾ ਸੁਧਾਰਿਆ ਜਾ ਰਿਹਾ ਹੈ।

ਉਦਘਾਟਨ ਸਮਾਰੋਹ ਵਿੱਚ ਚੇਅਰਮੈਨ ਪਲੈਨਿੰਗ ਬੋਰਡ ਪਟਿਆਲਾ ਤੇਜਿੰਦਰ ਮਹਿਤਾ, ਜ਼ਿਲਾ ਸਕੱਤਰ ਅਮਿਤ ਡਾਬੀ, ਵਾਰਡ ਦੇ ਕੌਂਸਲਰ ਰਣਜੀਤ ਸਿੰਘ ਚੰਡੋਕ, ਬਲਾਕ ਪ੍ਰਧਾਨ ਅਮਨ ਬਾਂਸਲ, ਭੁਪਿੰਦਰ ਸਿੰਘ ਬੋਬੀ, ਤਰਲੋਚਨ ਸਿੰਘ, ਰੋਮੀ, ਮੇਅਰ ਸੈਕਟਰੀ ਰਜਿੰਦਰ ਮੋਹਨ, ਰਣਬੀਰ ਤੇ ਹੋਰ ਸਥਾਨਕ ਵਾਸੀ ਵੀ ਖ਼ਾਸ ਤੌਰ ‘ਤੇ ਮੌਜੂਦ ਸਨ।

ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਮੱਥਰਾ ਕਲੋਨੀ ਸਮੇਤ ਸ਼ਹਿਰ ਦੇ ਹੋਰ ਇਲਾਕਿਆਂ ਵਿੱਚ ਵੀ ਸੜਕਾਂ ਦੀ ਮੁਰੰਮਤ ਅਤੇ ਨਵੀਆਂ ਸੜਕਾਂ ਬਣਾਉਣ ਦੇ ਪ੍ਰੋਜੈਕਟ ਤੇਜ਼ੀ ਨਾਲ ਚਲ ਰਹੇ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਸੜਕਾਂ ਦੀ ਗੁਣਵੱਤਾ ‘ਤੇ ਖ਼ਾਸ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਨਿਰਧਾਰਤ ਸਮੇਂ ਵਿੱਚ ਕੰਮ ਪੂਰੇ ਕਰਨ ਲਈ ਸਖ਼ਤ ਨਿਗਰਾਨੀ ਕੀਤੀ ਜਾ ਰਹੀ ਹੈ।

ਇਸ ਮੌਕੇ ਸਥਾਨਕ ਰਹਿਣ ਵਾਲਿਆਂ ਨੇ ਕੰਮ ਦੀ ਸ਼ਲਾਘਾ ਕਰਦਿਆਂ ਮੇਅਰ ਗੋਗੀਆ ਅਤੇ ਸਾਰੇ ਹਾਜ਼ਰ ਮਹਿਮਾਨਾਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਨਵੀਂ ਸੜਕ ਬਣਨ ਨਾਲ ਇਲਾਕੇ ਦੀ ਆਵਾਜਾਈ ਸੁਵਿਧਾਜਨਕ ਹੋਵੇਗੀ ਅਤੇ ਲੋਕਾਂ ਨੂੰ ਰੋਜ਼ਾਨਾ ਆਉਣ–ਜਾਣ ਵਿੱਚ ਵਧੀਆ ਸੁਵਿਧਾ ਮਿਲੇਗੀ। ਮੇਅਰ ਨੇ ਆਖਿਰ ਵਿੱਚ ਕਿਹਾ ਕਿ ਸ਼ਹਿਰ ਦੇ ਹਰ ਕੋਨੇ ਵਿੱਚ ਵਿਕਾਸ ਕਾਰਜਾਂ ਦਾ ਸਿਲਸਿਲਾ ਜਾਰੀ ਰਹੇਗਾ ਅਤੇ ਲੋਕਾਂ ਦੇ ਸਹਿਯੋਗ ਨਾਲ ਪਟਿਆਲਾ ਨੂੰ ਸੁਚੱਜਾ ਅਤੇ ਸੁੰਦਰ ਬਣਾਇਆ ਜਾਵੇਗਾ।

Advertisement
Advertisement
Advertisement
Advertisement
Scroll to Top