Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 1:01 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਦੇ ਡਿਸਟੈਂਸ ਮੋਡ ਦੇ ਵਿਦਿਆਰਥੀਆਂ ਲਈ ਕਰਵਾਇਆ ਇੰਡਕਸ਼ਨ ਪ੍ਰੋਗਰਾਮ

ਪੰਜਾਬੀ ਯੂਨੀਵਰਸਿਟੀ ਦੇ ਡਿਸਟੈਂਸ ਮੋਡ ਦੇ ਵਿਦਿਆਰਥੀਆਂ ਲਈ ਕਰਵਾਇਆ ਇੰਡਕਸ਼ਨ ਪ੍ਰੋਗਰਾਮ

ਪਟਿਆਲਾ, 30 ਸਤੰਬਰ-ਪੰਜਾਬੀ ਯੂਨੀਵਰਸਿਟੀ ਦੇ ਸੈਂਟਰ ਫ਼ਾਰ ਡਿਸਟੈਂਸ ਐਂਡ ਆਨਲਾਈਨ ਐਜੂਕੇਸ਼ਨ ਵੱਲੋਂ ਨਵੇਂ ਸੈਸ਼ਨ ਵਿੱਚ ਦਾਖ਼ਲਾ ਲੈਣ ਵਾਲ਼ੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਕਰਵਾਇਆ ਗਿਆ।

ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਨਵੇਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਿੱਖਿਆ ਦੀ ਸਮਾਜ ਦੇ ਸਾਰੇ ਵਰਗਾਂ ਤੱਕ ਪਹੁੰਚ ਦੇ ਲਿਹਾਜ਼ ਨਾਲ਼ ਡਿਸਟੈਂਸ ਅਤੇ ਆਨਲਾਈਨ ਮੋਡ ਦਾ ਬਹੁਤ ਜਿ਼ਆਦਾ ਮਹੱਤਵ ਹੈ। ਉਨ੍ਹਾਂ ਕਿਹਾ ਕਿ ਦੂਰ-ਦੁਰਾਡੇ ਦੇ ਇਲਾਕਿਆਂ ਵਿਚਲੇ ਵਿਦਿਆਰਥੀਆਂ ਤੱਕ ਯੂਨੀਵਰਸਿਟੀ ਇਸੇ ਮਾਧਿਅਮ ਰਾਹੀਂ ਹੀ ਪਹੁੰਚਦੀ ਹੈ। ਉਨ੍ਹਾਂ ਦੱਸਿਆ ਕਿ ਇਸੇ ਮੰਤਵ ਲਈ ਹੀ ਯੂਨੀਵਰਸਿਟੀਆਂ ਵਿੱਚ ਅਜਿਹੇ ਵਿਭਾਗ ਸਥਾਪਿਤ ਹੋਏ ਹਨ।

ਡੀਨ ਅਕਾਦਮਿਕ ਮਾਮਲੇ ਪ੍ਰੋ. ਜਸਵਿੰਦਰ ਸਿੰਘ ਬਰਾੜ ਨੇ ਕਿਹਾ ਕਿ ਡਿਸਟੈਂਸ ਐਂਡ ਆਨਲਾਈਨ ਐਜੂਕੇਸ਼ਨ ਰਾਹੀਂ ਸਭ ਤੋਂ ਵਧੇਰੇ ਵਿਦਿਆਰਥੀ ਯੂਨੀਵਰਸਿਟੀ ਨਾਲ਼ ਜੁੜਦੇ ਹਨ ਕਿਉਂਕਿ ਇਹ ਵਿਭਾਗ ਬਹੁਤ ਸਾਰੀਆਂ ਸੀਮਾਵਾਂ ਅਤੇ ਅੜਚਣਾਂ ਖਤਮ ਕਰ ਦਿੰਦਾ ਹੈ ਜਿਸ ਸਦਕਾ ਕੰਮ ਕਾਜ ਕਰਨ ਵਾਲ਼ੇ ਲੋਕ ਵੀ ਸਿੱਖਿਆ ਪ੍ਰਾਪਤ ਕਰਨ ਦਾ ਆਪਣਾ ਸੁਪਨਾ ਪੂਰਾ ਕਰ ਸਕਦੇ ਹਨ।

ਵਿਭਾਗ ਮੁਖੀ ਪ੍ਰੋ. ਸ਼ਲਿੰਦਰ ਸੇਖੋਂ ਨੇ ਕਿਹਾ ਕਿ ਵਿਭਾਗ ਦੇ ਵੱਖ-ਵੱਖ ਵਿਸਿ਼ਆਂ ਵਿੱਚ ਸਮਰੱਥ ਅਧਿਆਪਕ ਵਿਦਿਆਰਥੀਆਂ ਦੀ ਅਗਵਾਈ ਲਈ ਹਮੇਸ਼ਾ ਹਾਜ਼ਰ ਰਹਿੰਦੇ ਹਨ। ਉਨ੍ਹਾਂ ਵਿਭਾਗ ਨਾਲ਼ ਸਬੰਧਤ ਬੁਨਿਆਦੀ ਸਹੂਲਤਾਂ ਆਦਿ ਬਾਰੇ ਵੀ ਚਾਨਣਾ ਪਾਇਆ। ਉਨ੍ਹਾਂ ਵਿਦਿਆਰਥੀਆਂ ਦੀਆਂ ਉਪਲਬਧੀਆਂ ਅਤੇ ਅਤੇ ਸੈਂਟਰ ਦੀ ਕਾਰਜ ਪ੍ਰਣਾਲ਼ੀ ਬਾਰੇ ਵੀ ਗੱਲ ਕੀਤੀ।
ਦੂਜੇ ਸੈਸ਼ਨ ਦੌਰਾਨ ਰਜਿਸਟਰਾਰ ਡਾ. ਦਵਿੰਦਰਪਾਲ ਸਿੰਘ ਸਿੱਧੂ ਅਤੇ ਡਾਇਰੈਕਟਰ ਯੋਜਨਾ ਅਤੇ ਨਿਰੀਖਣ ਡਾ. ਸੁਖਜੀਤ ਕੌਰ ਰਨਾਡੇ ਵੱਲੋਂ ਵੀ ਸੰਬੋਧਨ ਕੀਤਾ ਗਿਆ।

Advertisement
Advertisement
Advertisement
Advertisement
Scroll to Top