Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 3:17 am

+91 90915 01313 , +91 90916 01313

punjabbanni@gmail.com
punjabbani@yahoo.com

ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਤ ਤਸਕਰ 4.7 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ

ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਤ ਤਸਕਰ 4.7 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ

ਪਟਿਆਲਾ, 30 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਮੁਹਿੰਮ ਦੌਰਾਨ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਪਟਿਆਲਾ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ 4.7 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਵੰਸ਼ ਕੁਮਾਰ, ਪਿੰਡ ਦਾਲਮ, ਬਟਾਲਾ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਵੰਸ਼ ਕੁਮਾਰ ਦੁਬਈ ਅਧਾਰਤ ਅੰਮ੍ਰਿਤਪਾਲ ਸਿੰਘ, ਜੋ ਕਿ ਜੇਲ੍ਹ ਵਿੱਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਹੈ, ਨਾਲ ਨੇੜਿਓਂ ਕੰਮ ਕਰ ਰਿਹਾ ਹੈ।
ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਸਮੁੱਚੇ ਗਠਜੋੜ ਦਾ ਪਰਦਾਫਾਸ਼ ਕੀਤਾ ਜਾ ਸਕੇ।
ਇਸ ਆਪਰੇਸ਼ਨ ਦੇ ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੀਆਈ ਪਟਿਆਲਾ ਡਾ. ਸਿਮਰਤ ਕੌਰ ਨੇ ਕਿਹਾ ਕਿ ਭਰੋਸੇਯੋਗ ਜਾਣਕਾਰੀ ਪ੍ਰਾਪਤ ਹੋਈ ਸੀ ਕਿ ਸ਼ੱਕੀ ਵੰਸ਼ ਕੁਮਾਰ ਨੇ ਤਰਨਤਾਰਨ ਤੋਂ ਹੈਰੋਇਨ ਦੀ ਖੇਪ ਚੁੱਕੀ ਹੈ ਅਤੇ ਉਹ ਇਸਨੂੰ ਜਲੰਧਰ ਪਹੁੰਚਾਉਣ ਜਾ ਰਿਹਾ ਹੈ। ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਸੀਆਈ ਪਟਿਆਲਾ ਦੀਆਂ ਪੁਲਿਸ ਟੀਮਾਂ ਨੇ ਉਸਨੂੰ ਘੇਰਾ ਪਾ ਲਿਆ ਅਤੇ ਮੌਕੇ ‘ਤੇ ਹੀ ਉਸਦੇ ਕਬਜ਼ੇ ‘ਚੋਂ ਹੈਰੋਇਨ ਦੀ ਖੇਪ ਬਰਾਮਦ ਕੀਤੀ ਅਤੇ ਉਸਦਾ ਮੋਬਾਈਲ ਫੋਨ ਵੀ ਜ਼ਬਤ ਕਰ ਲਿਆ ਹੈ।
ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਵੰਸ਼ ਅੰਮ੍ਰਿਤਪਾਲ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਅੰਮ੍ਰਿਤਪਾਲ ‘ਤੇ ਪਹਿਲਾਂ ਵੀ ਤਿੰਨ ਅਪਰਾਧਿਕ ਮਾਮਲੇ ਹਨ, ਜਿਨ੍ਹਾਂ ਵਿੱਚ ਅਸਲਾ ਐਕਟ, ਐਨਡੀਪੀਐਸ ਐਕਟ ਅਤੇ ਆਈਪੀਸੀ ਦੀ ਧਾਰਾ 302 ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਅੰਮ੍ਰਿਤਪਾਲ ਨੂੰ ਇਨ੍ਹਾਂ ‘ਚੋਂ ਇੱਕ ਮਾਮਲੇ ਵਿੱਚ ਸਥਾਨਕ ਅਦਾਲਤ ਨੇ ਭਗੌੜਾ ਵੀ ਐਲਾਨਿਆ ਹੋਇਆ ਹੈ।
ਏਆਈਜੀ ਨੇ ਕਿਹਾ ਕਿ ਸਪਲਾਈ ਚੇਨ ਦਾ ਪਤਾ ਲਗਾਉਣ ਅਤੇ ਜਲੰਧਰ ਵਿੱਚ ਖੇਪ ਪ੍ਰਾਪਤ ਕਰਨ ਵਾਲੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਗਾਮੀ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ ਹੈ।
ਇਸ ਸਬੰਧੀ ਕੇਸ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਥਾਣਾ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਅਤੇ 29 ਤਹਿਤ ਐਫਆਈਆਰ ਨੰਬਰ 54 ਮਿਤੀ 30 ਸਤੰਬਰ, 2025 ਨੂੰ ਦਰਜ ਕੀਤਾ ਗਿਆ ਹੈ।
Advertisement
Advertisement
Advertisement
Advertisement
Scroll to Top