Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:21 am

+91 90915 01313 , +91 90916 01313

punjabbanni@gmail.com
punjabbani@yahoo.com

ਪਰਾਲੀ ਸਾੜਣ ਤੋਂ ਰੋਕਣ ਲਈ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਉਪਲਬੱਧ ਕਰਵਾਉਣ 'ਤੇ ਜ਼ੋਰ

ਪਰਾਲੀ ਸਾੜਣ ਤੋਂ ਰੋਕਣ ਲਈ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਉਪਲਬੱਧ ਕਰਵਾਉਣ 'ਤੇ ਜ਼ੋਰ

ਪਟਿਆਲਾ, 25 ਸਤੰਬਰ : ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਐਸ.ਪੀ ਸਿਟੀ ਪਲਵਿੰਦਰ ਸਿੰਘ ਚੀਮਾ ਤੇ ਐਸ.ਡੀ.ਐਮ ਹਰਜੋਤ ਕੌਰ ਮਾਵੀ ਨੇ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਉਪਲਬੱਧ ਕਰਵਾਉਣ ‘ਤੇ ਜ਼ੋਰ ਦਿੱਤਾ।

ਅੱਜ ਇੱਥੇ ਨੋਡਲ ਅਫ਼ਸਰਾਂ ਤੇ ਪਿੰਡ ਪੱਧਰ ‘ਤੇ ਤਾਇਨਾਤ ਕੀਤੇ ਗਏ ਕਲੱਸਟਰ ਅਫ਼ਸਰਾਂ ਨਾਲ ਜਾਇਜ਼ਾ ਬੈਠਕ ਕਰਦਿਆਂ ਏ.ਡੀ.ਸੀ. ਨਵਰੀਤ ਕੌਰ ਸੇਖੋਂ ਨੇ ਕਿਹਾ ਕਿ ਪਿੰਡ ਪੱਧਰ ‘ਤੇ ਪਰਾਲੀ ਸਾੜਨ ਤੋਂ ਰੋਕਣ ਲਈ ਤਾਇਨਾਤ ਕੀਤੇ ਗਏ ਸਾਰੇ ਅਧਿਕਾਰੀ ਤੇ ਕਰਮਚਾਰੀ ਕਿਸਾਨਾਂ ਨਾਲ ਸਿੱਧਾ ਰਾਬਤਾ ਕਰਨ ਅਤੇ ਲੋੜੀਂਦੀ ਮਸ਼ੀਨਰੀ ਉਪਲਬੱਧ ਕਰਵਾਉਣ ਲਈ ਕੋਈ ਕਸਰ ਬਾਕੀ ਨਾ ਛੱਡਣ।

ਏ.ਡੀ.ਸੀ. ਸੇਖੋਂ ਤੇ ਐਸ.ਪੀ. ਚੀਮਾ ਨੇ ਸਾਰੇ ਅਧਿਕਾਰੀਆਂ ਤੇ ਥਾਣਾ ਮੁਖੀਆਂ ਸਮੇਤ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਰਾਲੀ ਸਾੜਨ ਤੋਂ ਰੋਕਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ਤੇ ਅਤੇ ਹਵਾ ਗੁਣਵੱਤਾ ਮੋਨੀਟਰਿੰਗ ਕਮਿਸ਼ਨ ਦੇ ਨਿਰਦੇਸ਼ਾਂ ਦੀ ਪਾਲਣਾ ਇੰਨ-ਬਿੰਨ ਤੇ ਸਖਤੀ ਨਾਲ ਕਰਨੀ ਯਕੀਨੀ ਬਣਾਈ ਜਾਵੇ।

ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਤੋਂ ਰੋਕਣ ਲਈ ਤਾਇਨਾਤ ਕੀਤੇ ਗਏ ਨੋਡਲ ਅਫ਼ਸਰ ਕੋਈ ਅਣਗਹਿਲੀ ਨਾ ਵਰਤਣ ਤੇ ਕਿਸਾਨਾਂ ਨੂੰ ਪ੍ਰੇਰਿਤ ਕਰਕੇ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਖੇਤਾਂ ‘ਚ ਮਿਲਾਉਣ ਤੇ ਸੁਚੱਜੇ ਪਰਾਲੀ ਪ੍ਰਬੰਧਨ ਲਈ ਉਤਸ਼ਾਹਤ ਕਰਨ। ਉਨ੍ਹਾਂ ਨੇ ਇਹ ਵੀ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਕੋਈ ਵੀ ਕੰਬਾਇਨ ਬਿਨ੍ਹਾਂ ਸੁਪਰ ਐਸ.ਐਮ.ਐਸ. ਚਲਾਏ ਝੋਨੇ ਦੀ ਕਟਾਈ ਨਾ ਕਰੇ ਤੇ ਜੇਕਰ ਅਜਿਹਾ ਸਾਹਮਣੇ ਆਇਆ ਤਾਂ ਕਾਰਵਾਈ ਹੋਵੇਗੀ।

ਏ.ਡੀ.ਸੀ. ਨੇ ਕਿਹਾ ਕਿ ਪਰਾਲੀ ਸੰਭਾਲਣ ਲਈ ਬੇਲਰ, ਇਨ-ਸੀਟੂ ਤੇ ਐਕਸ-ਸੀਟੂ ਗਤੀਵਿਧੀਆਂ ਵੀ ਲਈ ਕਿਸਾਨ ਲੋੜੀਂਦੀ ਮਸ਼ੀਨਰੀ ਹੈਪੀ ਸੀਡਰ, ਸੁਪਰ ਸੀਡਰ ਤੇ ਸਰਫ਼ੇਸ ਸੀਡਰ ਆਦਿ ਲੈਣ ਲਈ ਕੰਟਰੋਲ ਰੂਮ ਦੇ ਨੰਬਰ 0175-2350550 ‘ਤੇ ਸੰਪਰਕ ਕਰਨ।

Advertisement
Advertisement
Advertisement
Advertisement
Scroll to Top