Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 4:55 am

+91 90915 01313 , +91 90916 01313

punjabbanni@gmail.com
punjabbani@yahoo.com

ਸਵੱਛਤਾ ਉਤਸਵ ਦੇਸ਼ ਦਾ ਗੌਰਵ - ਪ੍ਰਿੰਸੀਪਲ ਵਿਜੇ ਕਪੂਰ 

ਸਵੱਛਤਾ ਉਤਸਵ ਦੇਸ਼ ਦਾ ਗੌਰਵ - ਪ੍ਰਿੰਸੀਪਲ ਵਿਜੇ ਕਪੂਰ 

ਪਟਿਆਲਾ, 25 ਸਤੰਬਰ : ਸਵੱਛਤਾ ਹੀ ਸੇਵਾ 2025 ਮੁਹਿੰਮ ਤਹਿਤ “ਵੱਡੇ ਪੱਧਰ ‘ਤੇ ਸ਼੍ਰਮਦਾਨ ਇੱਕ ਦਿਨ, ਇੱਕ ਘੰਟਾ, ਇੱਕ ਸਾਥ ਦਾ ਆਯੋਜਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਲਟੀਪਰਪਜ਼ ਪਟਿਆਲਾ ਵਿਖੇ ਪ੍ਰਿੰਸੀਪਲ ਮੈਡਮ ਵਿਜੇ ਕਪੂਰ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਪਟਿਆਲਾ ਅਤੇ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗਤੀਵਿਧੀ ਕੀਤੀ ਗਈ।
ਇਸ ਵਿੱਚ ਵੱਖ-ਵੱਖ ਵਿਭਾਗਾਂ ਦੇ ਪ੍ਰਤੀਨਿਧੀਆਂ ਨੇ ਹਿੱਸਾ ਲਿਆ। ਸ਼੍ਰਮਦਾਨ ਇੱਕ ਦਿਨ, ਇੱਕ ਘੰਟਾ, ਇੱਕ ਸਾਥ ਦੀ ਸ਼ੁਰੂਆਤ ਇੰਜੀਨੀਅਰ ਰਸ਼ਪਿੰਦਰ ਸਿੰਘ, ਜਿਲ੍ਹਾ ਸੈਨੀਟੇਸ਼ਨ ਅਫਸਰ-ਕਮ-ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਨੰ:2, ਪਟਿਆਲਾ, ਜ਼ਿਲਾ ਸਿੱਖਿਆ ਅਫਸਰ (ਸੈ. ਸਿੱ.) ਸੰਜੀਵ ਸ਼ਰਮਾ, ਉਪ ਜਿਲਾ ਸਿੱਖਿਆ ਅਫਸਰ ਰਵਿੰਦਰ ਪਾਲ ਸ਼ਰਮਾ ਦੀ ਅਗਵਾਈ ਹੇਠ ਹੋਈ। ਸਕੂਲ ਵਿੱਚ ਸਕੂਲੀ ਬੱਚਿਆਂ ਵੱਲੋਂ ਐਗਜ਼ੀਵੇਸ਼ਨ ਵੇਸਟ ਟੂ ਆਰਟ ਲਗਾਈ ਗਈ ਅਤੇ ਨਾਲ਼ ਹੀ ਵੀਰਪਾਲ ਦਿਕਸ਼ਿਤ ਆਈ.ਈ.ਸੀ. ਸਪੈਸ਼ਲਿਸਟ ਜਸਸ ਮੰਡਲ ਨੰ:2, ਪਟਿਆਲਾ ਦੀ ਅਗਵਾਈ ਹੇਠ ਬੱਚਿਆਂ ਦੇ ਸਹਿਯੋਗ ਨਾਲ਼ ਇਸ ਰੈਲੀ ਵਿੱਚ ਵੱਧ-ਚੜ੍ਹ ਕੇ ਯੋਗਦਾਨ ਪਾਇਆ ਗਿਆ। ਇਸ ਦੌਰਾਨ ਨਗਰ ਨਿਗਮ ਦੇ ਸਿਹਤ ਅਫਸਰ ਡਾ. ਨਵਿੰਦਰ ਸਿੰਘ ਅਤੇ ਉਹਨਾਂ ਸਟਾਫ ਵੀ ਮੌਜੂਦ ਰਿਹਾ।
ਇਸ ਮੌਕੇ ਜੇ.ਕੇ ਜੀਵਨ ਕੁਮਾਰ ਜ਼ਿੰਦਲ ਅਗਰ ਹਰੀ ਫਾਊਂਡੇਸ਼ਨ ਵੱਲੋਂ ਇਸ ਮੁਹਿੰਮ ਵਿੱਚ ਹਿੱਸਾ ਲਿਆ ਗਿਆ ਅਤੇ ਉਹਨਾਂ ਵੱਲੋਂ ਲੋਕਾਂ ਨੂੰ ਪਲਾਸਟਿਕ ਦੀ ਵਰਤੋਂ ਨਾ ਕਰਨ ਅਤੇ ਉਸਦਾ ਸਹੀ ਢੰਗ ਨਾਲ਼ ਨਿਪਟਾਰਾ ਕਰਨ ਲਈ ਪ੍ਰੇਰਿਤ ਕੀਤਾ ਗਿਆ। ਅਖੀਰ ਵਿਚ ਇਨਾਮ ਤਕਸੀਮ ਕੀਤੇ ਗਏ।
ਇਸ ਮੌਕੇ ਸੀਨੀਅਰ ਲੈਕਚਰਾਰ ਸੁਖਵਿੰਦਰ ਸਿੰਘ, ਰਵਿੰਦਰ ਸਿੰਘ, ਜਤਿੰਦਰ ਪਾਲ ਸਿੰਘ, ਰਸਪਾਲ ਸਿੰਘ, ਅਮਰਜੋਤ ਸਿੰਘ, ਜਪਿੰਦਰ ਪਾਲ ਸਿੰਘ, ਰਵਿੰਦਰ ਕੌਰ, ਸੁਖਵਿੰਦਰ ਕੌਰ, ਪ੍ਰੀਤੀ ਗਰਗ, ਅਮਨਪ੍ਰੀਤ ਚਾਹਲ, ਅਕਾਸ਼ਦੀਪ ਕੌਰ, ਅਮਨਦੀਪ ਕੌਰ, ਅਭੀਦੀਪ ਸਿੰਘ, ਅਨੁਰਾਧਾ, ਸਪਨਾ ਸ਼ੂਸ਼ਨ, ਸੰਦੀਪ ਕੌਰ, ਕੁਲਜਿੰਦਰ ਸਿੰਘ, ਮਲਕੀਤ ਸਿੰਘ, ਬਲਜਿੰਦਰ ਸਿੰਘ ਤੇ ਗੁਰਦੀਪ ਸਿੰਘ ਸਮੇਤ ਹੋਰ ਹਾਜਰ ਸਨ।
Advertisement
Advertisement
Advertisement
Advertisement
Scroll to Top