Breaking

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ
Saturday, 14 Nov 2026 | 11:53 pm

+91 90915 01313 , +91 90916 01313

punjabbanni@gmail.com
punjabbani@yahoo.com

861 ਥਾਂਵਾ ਤੇ ਮਿਲੇ ਲਾਰਵੇ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾਇਆ

861 ਥਾਂਵਾ ਤੇ ਮਿਲੇ ਲਾਰਵੇ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾਇਆ

ਪਟਿਆਲਾ 26 ਸਤੰਬਰ – ਸਿਵਲ ਸਰਜਨ ਡਾ.ਜਗਪਾਲਇੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੇਂਗੂ ਤੋਂ ਬਚਾਅ ਲਈ ਹਰੇਕ ਸ਼ੱੁਕਰਵਾਰ ਮਨਾਏ ਜਾ ਰਹੇ ਡਰਾਈ-ਡੇਅ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਗਲੀ / ਮੁਹੱਲਿਆਂ ਵਿਚ ਘਰ ਘਰ ਜਾ ਕੇ ਪਾਣੀ ਦੇ ਖੜ ਸਰੋਤਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਨਰਸਿੰਗ ਵਿਦਿਆਰਥਨਾਂ ਅਤੇ ਆਸ਼ਾ ਵਰਕਰਾਂ ਵੱਲੋਂ ਵੀ ਭਾਗ ਲਿਆ ਗਿਆ।

ਪਟਿਆਲੇ ਦੇ ਹੌਟ ਸਪੌਟ ਏਰੀਆਜ਼ ਲਾਹੌਰੀ ਗੇਟ, ਬਾਜਵਾ ਕਲੋਨੀ, ਭਰਤ ਕਲੋਨੀ, ਨਾਭਾ ਰੋਡ, ਸੂਲ੍ਹਰ, ਮਜੀਠੀਆ ਐਨਕਲੇਵ, ਸਫਾਬਾਦੀ ਗੇਟ ਜਾ ਕੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜਿੱਥੇ ਮੌਕੇ ਉੱਤੇ ਮਿਲੇ ਲਾਰਵੇ ਨੂੰ ਨਸ਼ਟ ਕਰਵਾਇਆ ਗਿਆ ਉੱਥੇ ਹੀ ਲੋਕਾਂ ਨੂੰ ਡੇਂਗੂ ਤੇ ਚਿਕਨਗੁਣੀਆਂ ਵਰਗੀਆਂ ਬਿਮਾਰੀਆਂ ਬਾਰੇ ਜਾਗਰੂਕ ਵੀ ਕੀਤਾ ਗਿਆ।

ਇਸ ਦੇ ਨਾਲ ਨਾਲ ਨਾਭਾ ਵਿਖੇ ਵੀ ਬੌੜਾਂ ਗੇਟ ਇਲਾਕੇ ਵਿੱਚ ਜਿੱਥੇ 8 ਡੇਂਗੂ ਕੇਸ ਰਿਪੋਰਟ ਹੋਏ ਹਨ ਉਥੇ ਐਸ.ਡੀ.ਐਮ ਨਾਭਾ ਡਾ.ਇਸਮਤ ਵਿਜੇ ਸਿੰਘ, ਐਸ.ਐਮ.ਓ ਨਾਭਾ ਡਾ.ਵੀਨੁ ਗੋਇਲ ਅਤੇ ਜਿਲ੍ਹਾ ਐਪੀਡੋਮੋਲੋਜਿਸਟ ਡਾ.ਸੁਮੀਤ ਸਿੰਘ ਵੱਲੋਂ ਮਿਉਸੀਪਲ ਕਮੇਟੀ ਨਾਭਾ ਅਤੇ ਸਿਹਤ ਵਿਭਾਗ ਦੇ ਸਟਾਫ ਸਮੇਤ ਪ੍ਰਭਾਵਿਤ ਇਲਾਕੇ ਦੇ ਘਰਾਂ ਤੱਕ ਪਹੁੰਚ ਕੀਤੀ ਅਤੇ ਲੋਕਾਂ ਨੂੰ ਸਮਝਾਇਆ ਕਿ ਬੰਦ ਪਏ ਕੂਲਰਾਂ ਵਿੱਚੋਂ ਪਾਣੀ ਕੱਢ ਦਿੱਤਾ ਜਾਵੇ ਅਤੇ ਪਾਣੀ ਦੇ ਡਰੱਮ ਆਦਿ ਜੇਕਰ ਭਰਨੇ ਹਨ ਤਾਂ ਹਫਤੇ ਵਿੱਚ ਇੱਕ ਵਾਰ ਜਰੂਰ ਖਾਲੀ ਕਰਕੇ ਸੁਕਾਏ ਜਾਣ।

ਇਸ ਮੌਕੇ ਐਸ.ਡੀ.ਐਮ ਵੱਲੋਂ ਕਮੇਟੀ ਸਟਾਫ ਨੂੰ ਹਦਾਇਤ ਕੀਤੀ ਕਿ ਲਗਾਤਾਰ ਸਮਝਾਏ ਜਾਣ ਦੇ ਬਾਵਜੂਦ ਜਿਨਾਂ ਘਰਾਂ ਵਿੱਚੋਂ ਲਾਰਵਾ ਮਿਲ ਰਿਹਾ ਹੈ ਉਹਨਾਂ ਦੇ ਚਲਾਨ ਕੱਟੇ ਜਾਣ।

ਸਿਵਲ ਸਰਜਨ ਡਾ.ਜਗਪਾਲਇੰਦਰ ਸਿੰਘ  B/ ਆਖਿਆ ਕਿ ਪਟਿਆਲਾ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਦੇ ਇਲਾਜ ਸਬੰਧੀ ਪ੍ਰਬੰਧ ਮੁਕੰਮਲ ਹਨ ਅਤੇ ਲੋੜੀਂਦੀਆਂ ਹਰੇਕ ਤਰ੍ਹਾਂ ਦੀਆਂ ਦਵਾਈਆਂ ਮੌਜੂਦ ਹਨ ਤੇ ਸਾਰੇ ਇਲਾਕਿਆਂ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਚੌਕਸੀ ਨਾਲ ਕੰਮ ਕਰ ਰਹੀਆਂ ਹਨ।

ਉਨ੍ਹਾਂ ਆਖਿਆ ਕਿ ਪਾਣੀ ਨੂੰ ਕਿਤੇ ਖੜ੍ਹਾ ਨਾ ਹੋਣ ਦਿੱਤਾ ਜਾਵੇ ਤੇ ਜੇ ਕਿਤੇ ਪਾਣੀ ਖੜ੍ਹਾ ਰਹਿ ਵੀ ਜਾਂਦਾ ਹੈ ਤਾਂ ਪਾਣੀ ਦੇ ਖੜ੍ਹੇ ਸਰੋਤਾਂ ਵਿੱਚ ਕਾਲਾ ਤੇਲ ਪਾ ਦਿੱਤਾ ਜਾਵੇ।  ਜੇ ਕਿਸੇ ਨੂੰ ਤੇਜ਼ ਬੁਖਾਰ, ਸਿਰਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ ਮਹਿਸੂਸ ਹੁੰਦਾ ਹੈ ਤੇ ਸਾਰੇ ਸ਼ਰੀਰ ਵਿੱਚ ਦਰਦ ਹੁੰਦਾ ਹੈ ਤਾਂ ਨਜ਼ਦੀਕੀ ਸਿਹਤ ਕੇਂਦਰ ਵਿੱਚ ਜਾ ਕੇ ਡੇਂਗੂ ਸਬੰਧੀ ਜਾਂਚ ਕਰਵਾਈ ਜਾਵੇ।

ਜਿਲ੍ਹਾ ਐਪੀਡੋਮੋਲੋਜਿਸਟ ਡਾ.ਸੁਮੀਤ ਸਿੰਘ ਨੇ ਆਖਿਆ ਕਿ ਇਸ ਵਾਰੀ ਸਮੁੱਚੇ ਪਟਿਆਲਾ ਜਿਲ੍ਹੇ ਵਿੱਚ ਹੁਣ ਤੱਕ 167 ਡੇਂਗੂ ਦੇ ਕੇਸ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਹਫਤੇ ਜਿਲ੍ਹੇ ਭਰ ਦੇ 41660 ਘਰਾਂ ਵਿਚ ਪਹੰਚ ਕੇ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ 861 ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ।

ਉਨ੍ਹਾਂ ਅੱਗੇ ਦੱਸਿਆ ਕਿ ਹੁਣ ਤੱਕ ਸਿਹਤ ਟੀਮਾਂ ਵੱਲੋਂ ਡਰਾਈ ਡੇਅ ਮੁਹਿੰਮ ਤਹਿਤ 849323 ਘਰਾਂ ਦਾ ਸਰਵੇ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ਵਿੱਚ 7887 ਥਾਂਵਾ ਤੇ ਮਿਲੇ ਲਾਰਵਾ ਨੂੰ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਹੈ ਅਤੇ ਸਬੰਧਤ ਪਰਿਵਾਰਾਂ ਨੂੰ ਅਗਾਂਹ ਲਈ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ। ਉਹਨਾਂ ਆਖਿਆ ਕਿ ਡੇਂਗੂ ਬੁਖਾਰ ਫੈਲਾਉਣ ਵਾਲੇ ਮੱਛਰਾਂ ਦੀ ਪੈਦਾਵਾਰ ਦਾ ਇਹ ਸਿਖਰ ਸਮਾਂ ਹੈ ਇਸ ਲਈ ਦਿਨ ਦੇ ਸਮੇਂ ਜਾਲੀ ਵਾਲੇ ਖਿੜਕੀ ਦਰਵਾਜੇ ਬੰਦ ਰੱਖੇ ਜਾਣ, ਦਿਨ ਵੇਲੇ ਮੱਛਰ ਭਜਾਉਣ ਵਾਲੀ ਰਿਪੈਲੇਂਟ ਜਿਵੇਂ ਕਿ ਆਲ-ਆਉਟ ਆਦਿ ਲਗਾਏ ਜਾਣ।

Advertisement
Advertisement
Advertisement
Advertisement
Scroll to Top